Hukumnama - Ang 652

Anthar Agiaan Bhee Math Madhhim Sathigur Kee Paratheeth Naahee in Raag Sorathi

In Gurmukhi

ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥
ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥
ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥
ਮਃ ੪ ॥
ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥
ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥
ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥
ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥
ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥
ਪਉੜੀ ॥
ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥
ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥
ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥
ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥
ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥

Phonetic English

Salok Ma 4 ||
Anthar Agiaan Bhee Math Madhhim Sathigur Kee Paratheeth Naahee ||
Andhar Kapatt Sabh Kapatto Kar Jaanai Kapattae Khapehi Khapaahee ||
Sathigur Kaa Bhaanaa Chith N Aavai Aapanai Suaae Firaahee ||
Kirapaa Karae Jae Aapanee Thaa Naanak Sabadh Samaahee ||1||
Ma 4 ||
Manamukh Maaeiaa Mohi Viaapae Dhoojai Bhaae Manooaa Thhir Naahi ||
Anadhin Jalath Rehehi Dhin Raathee Houmai Khapehi Khapaahi ||
Anthar Lobh Mehaa Gubaaraa Thin Kai Nikatt N Koee Jaahi ||
Oue Aap Dhukhee Sukh Kabehoo N Paavehi Janam Marehi Mar Jaahi ||
Naanak Bakhas Leae Prabh Saachaa J Gur Charanee Chith Laahi ||2||
Pourree ||
Santh Bhagath Paravaan Jo Prabh Bhaaeiaa ||
Saeee Bichakhan Janth Jinee Har Dhhiaaeiaa ||
Anmrith Naam Nidhhaan Bhojan Khaaeiaa ||
Santh Janaa Kee Dhhoor Masathak Laaeiaa ||
Naanak Bheae Puneeth Har Theerathh Naaeiaa ||26||

English Translation

Shalok, Fourth Mehl:
He has spiritual ignorance within, and his intellect is dull and dim; he does not place his faith in the True Guru.
He has deceit within himself, and so he sees deception in all others; through his deceptions, he is totally ruined.
The True Guru's Will does not enter into his consciousness, and so he wanders around, pursuing his own interests.
If He grants His Grace, then Nanak is absorbed into the Word of the Shabad. ||1||
Fourth Mehl:
The self-willed manmukhs are engrossed in emotional attachment to Maya; in the love of duality, their minds are unsteady.
Night and day, they are burning; day and night, they are totally ruined by their egotism.
Within them, is the total pitch darkness of greed, and no one even approaches them.
They themselves are miserable, and they never find peace; they are born, only to die, and die again.
O Nanak, the True Lord God forgives those, who focus their consciousness on the Guru's feet. ||2||
Pauree:
That Saint, that devotee, is acceptable, who is loved by God.
Those beings are wise, who meditate on the Lord.
They eat the food, the treasure of the Ambrosial Naam, the Name of the Lord.
They apply the dust of the feet of the Saints to their foreheads.
O Nanak, they are purified, bathing in the sacred shrine of the Lord. ||26||

Punjabi Viakhya

nullnullnullnull(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ॥੧॥nullnullnullnullnullਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ॥੨॥nullਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।nullnullnullਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ। ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ॥੨੬॥