Hukumnama - Ang 656

Bahu Parapanch Kar Par Dhhan Liaavai in Raag Sorathi

In Gurmukhi

ਸੋਰਠਿ
ੴ ਸਤਿਗੁਰ ਪ੍ਰਸਾਦਿ ॥
ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥
ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥
ਮਨ ਮੇਰੇ ਭੂਲੇ ਕਪਟੁ ਨ ਕੀਜੈ ॥
ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥
ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥
ਤਬ ਤੇਰੀ ਓਕ ਕੋਈ ਪਾਨੀਓ ਨ ਪਾਵੈ ॥੨॥
ਕਹਤੁ ਕਬੀਰੁ ਕੋਈ ਨਹੀ ਤੇਰਾ ॥
ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥੯॥

Phonetic English

Sorathi
Ik Oankaar Sathigur Prasaadh ||
Bahu Parapanch Kar Par Dhhan Liaavai ||
Suth Dhaaraa Pehi Aan Luttaavai ||1||
Man Maerae Bhoolae Kapatt N Keejai ||
Anth Nibaeraa Thaerae Jeea Pehi Leejai ||1|| Rehaao ||
Shhin Shhin Than Shheejai Jaraa Janaavai ||
Thab Thaeree Ouk Koee Paaneeou N Paavai ||2||
Kehath Kabeer Koee Nehee Thaeraa ||
Hiradhai Raam Kee N Japehi Savaeraa ||3||9||

English Translation

Sorat'h:
One Universal Creator God. By The Grace Of The True Guru:
Practicing great hypocrisy, he acquires the wealth of others.
Returning home, he squanders it on his wife and children. ||1||
O my mind, do not practice deception, even inadvertently.
In the end, your own soul shall have to answer for its account. ||1||Pause||
Moment by moment, the body is wearing away, and old age is asserting itself.
And then, when you are old, no one shall pour water into your cup. ||2||
Says Kabeer, no one belongs to you.
Why not chant the Lord's Name in your heart, when you are still young? ||3||9||

Punjabi Viakhya

ਰਾਗ ਸੋਰਠਿ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ ॥੧॥nullਹੇ ਮੇਰੇ ਭੁੱਲੇ ਹੋਏ ਮਨ! (ਰੋਜ਼ੀ ਆਦਿਕ ਦੀ ਖ਼ਾਤਰ ਕਿਸੇ ਨਾਲ) ਧੋਖਾ ਫ਼ਰੇਬ ਨਾਹ ਕਰਿਆ ਕਰ। ਆਖ਼ਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ ॥੧॥ ਰਹਾਉ ॥null(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ ॥੨॥null(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ!) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ ਬਣਨਾ। (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ? ॥੩॥੯॥