Hukumnama - Ang 659
Nainahu Neer Behai Than Kheenaa Bheae Kaes Dhudhh Vaanee in Raag Sorathi
In Gurmukhi
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ
ੴ ਸਤਿਗੁਰ ਪ੍ਰਸਾਦਿ ॥
ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥
ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥
ਰਾਮ ਰਾਇ ਹੋਹਿ ਬੈਦ ਬਨਵਾਰੀ ॥
ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥
ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥
ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥
ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥
ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥
ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥
ਹਰਿ ਗੁਨ ਕਹਤੇ ਕਹਨੁ ਨ ਜਾਈ ॥
ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥
ਰਸਨਾ ਰਮਤ ਸੁਨਤ ਸੁਖੁ ਸ੍ਰਵਨਾ ਚਿਤ ਚੇਤੇ ਸੁਖੁ ਹੋਈ ॥
ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਤਹ ਸੋਈ ॥੨॥੨॥
ਧਨਾਸਰੀ ਮਹਲਾ ੧ ਘਰੁ ੧ ਚਉਪਦੇ
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥
ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥
ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥
ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥
ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥
ਦਇਆਲ ਤੇਰੈ ਨਾਮਿ ਤਰਾ ॥
ਸਦ ਕੁਰਬਾਣੈ ਜਾਉ ॥੧॥ ਰਹਾਉ ॥
ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥
ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥
ਤੁਧੁ ਬਾਝੁ ਪਿਆਰੇ ਕੇਵ ਰਹਾ ॥
ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥
ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥
ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥
ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥
ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥
Phonetic English
Raag Sorath Baanee Bhagath Bheekhan Kee
Ik Oankaar Sathigur Prasaadh ||
Nainahu Neer Behai Than Kheenaa Bheae Kaes Dhudhh Vaanee ||
Roodhhaa Kanth Sabadh Nehee Oucharai Ab Kiaa Karehi Paraanee ||1||
Raam Raae Hohi Baidh Banavaaree ||
Apanae Santheh Laehu Oubaaree ||1|| Rehaao ||
Maathhae Peer Sareer Jalan Hai Karak Karaejae Maahee ||
Aisee Baedhan Oupaj Kharee Bhee Vaa Kaa Aoukhadhh Naahee ||2||
Har Kaa Naam Anmrith Jal Niramal Eihu Aoukhadhh Jag Saaraa ||
Gur Parasaadh Kehai Jan Bheekhan Paavo Mokh Dhuaaraa ||3||1||
Aisaa Naam Rathan Niramolak Punn Padhaarathh Paaeiaa ||
Anik Jathan Kar Hiradhai Raakhiaa Rathan N Shhapai Shhapaaeiaa ||1||
Har Gun Kehathae Kehan N Jaaee ||
Jaisae Goongae Kee Mithiaaee ||1|| Rehaao ||
Rasanaa Ramath Sunath Sukh Sravanaa Chith Chaethae Sukh Hoee ||
Kahu Bheekhan Dhue Nain Santhokhae Jeh Dhaekhaan Theh Soee ||2||2||
Dhhanaasaree Mehalaa 1 Ghar 1 Choupadhae
Ik Oankaar Sath Naam Karathaa Purakh Nirabho Niravair Akaal Moorath Ajoonee Saibhan Gur Prasaadh ||
Jeeo Ddarath Hai Aapanaa Kai Sio Karee Pukaar ||
Dhookh Visaaran Saeviaa Sadhaa Sadhaa Dhaathaar ||1||
Saahib Maeraa Neeth Navaa Sadhaa Sadhaa Dhaathaar ||1|| Rehaao ||
Anadhin Saahib Saeveeai Anth Shhaddaaeae Soe ||
Sun Sun Maeree Kaamanee Paar Outhaaraa Hoe ||2||
Dhaeiaal Thaerai Naam Tharaa ||
Sadh Kurabaanai Jaao ||1|| Rehaao ||
Saraban Saachaa Eaek Hai Dhoojaa Naahee Koe ||
Thaa Kee Saevaa So Karae Jaa Ko Nadhar Karae ||3||
Thudhh Baajh Piaarae Kaev Rehaa ||
Saa Vaddiaaee Dhaehi Jith Naam Thaerae Laag Rehaan ||
Dhoojaa Naahee Koe Jis Aagai Piaarae Jaae Kehaa ||1|| Rehaao ||
Saevee Saahib Aapanaa Avar N Jaachano Koe ||
Naanak Thaa Kaa Dhaas Hai Bindh Bindh Chukh Chukh Hoe ||4||
Saahib Thaerae Naam Vittahu Bindh Bindh Chukh Chukh Hoe ||1|| Rehaao ||4||1||
English Translation
Raag Sorat'h, The Word Of Devotee Bheekhan Jee:
One Universal Creator God. By The Grace Of The True Guru:
Tears well up in my eyes, my body has become weak, and my hair has become milky-white.
My throat is tight, and I cannot utter even one word; what can I do now? I am a mere mortal. ||1||
O Lord, my King, Gardener of the world-garden, be my Physician,
And save me, Your Saint. ||1||Pause||
My head aches, my body is burning, and my heart is filled with anguish.
Such is the disease that has struck me; there is no medicine to cure it. ||2||
The Name of the Lord, the ambrosial, immaculate water, is the best medicine in the world.
By Guru's Grace, says servant Bheekhan, I have found the Door of Salvation. ||3||1||
Such is the Naam, the Name of the Lord, the invaluable jewel, the most sublime wealth, which I have found through good deeds.
By various efforts, I have enshrined it within my heart; this jewel cannot be hidden by hiding it. ||1||
The Glorious Praises of the Lord cannot be spoken by speaking.
They are like the sweet candies given to a mute. ||1||Pause||
The tongue speaks, the ears listen, and the mind contemplates the Lord; they find peace and comfort.
Says Bheekhan, my eyes are content; wherever I look, there I see the Lord. ||2||2||
Dhanaasaree, First Mehl, First House, Chau-Padas:
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
My soul is afraid; to whom should I complain?
I serve Him, who makes me forget my pains; He is the Giver, forever and ever. ||1||
My Lord and Master is forever new; He is the Giver, forever and ever. ||1||Pause||
Night and day, I serve my Lord and Master; He shall save me in the end.
Hearing and listening, O my dear sister, I have crossed over. ||2||
O Merciful Lord, Your Name carries me across.
I am forever a sacrifice to You. ||1||Pause||
In all the world, there is only the One True Lord; there is no other at all.
He alone serves the Lord, upon whom the Lord casts His Glance of Grace. ||3||
Without You, O Beloved, how could I even live?
Bless me with such greatness, that I may remain attached to Your Name.
There is no other, O Beloved, to whom I can go and speak. ||1||Pause||
I serve my Lord and Master; I ask for no other.
Nanak is His slave; moment by moment, bit by bit, he is a sacrifice to Him. ||4||
O Lord Master, I am a sacrifice to Your Name, moment by moment, bit by bit. ||1||Pause||4||1||
Punjabi Viakhya
ਰਾਗ ਸੋਰਠਿ ਵਿੱਚ ਭਗਤ ਭੀਖਨ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ) ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅੱਧਿਆਸ ਨਹੀਂ ਛੱਡਦਾ?) ॥੧॥nullਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ (ਦੇਹ-ਅੱਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) ॥੧॥ ਰਹਾਉ ॥nullਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇੱਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) ॥੨॥null(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ-(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ ॥੩॥੧॥nullਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ। ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ ॥੧॥null(ਉਂਞ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੁੰਗਾ ਦੱਸ ਨਹੀਂ ਸਕਦਾ) ॥੧॥ ਰਹਾਉ ॥null(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ। ਹੇ ਭੀਖਨ! (ਤੂੰ ਭੀ) ਆਖ-(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ ॥੨॥੨॥ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥nullਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ। ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥nullਹੇ ਦਿਆਲ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ ॥੧॥ ਰਹਾਉ ॥nullਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ। ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥nullnullਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ। ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ। ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥null(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ। ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥