Hukumnama - Ang 661
Jeeo Thapath Hai Baaro Baar in Raag Dhanasri
In Gurmukhi
ਧਨਾਸਰੀ ਮਹਲਾ ੧ ॥
ਜੀਉ ਤਪਤੁ ਹੈ ਬਾਰੋ ਬਾਰ ॥
ਤਪਿ ਤਪਿ ਖਪੈ ਬਹੁਤੁ ਬੇਕਾਰ ॥
ਜੈ ਤਨਿ ਬਾਣੀ ਵਿਸਰਿ ਜਾਇ ॥
ਜਿਉ ਪਕਾ ਰੋਗੀ ਵਿਲਲਾਇ ॥੧॥
ਬਹੁਤਾ ਬੋਲਣੁ ਝਖਣੁ ਹੋਇ ॥
ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥
ਜਿਨਿ ਕਨ ਕੀਤੇ ਅਖੀ ਨਾਕੁ ॥
ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥
ਜਿਨਿ ਮਨੁ ਰਾਖਿਆ ਅਗਨੀ ਪਾਇ ॥
ਵਾਜੈ ਪਵਣੁ ਆਖੈ ਸਭ ਜਾਇ ॥੨॥
ਜੇਤਾ ਮੋਹੁ ਪਰੀਤਿ ਸੁਆਦ ॥
ਸਭਾ ਕਾਲਖ ਦਾਗਾ ਦਾਗ ॥
ਦਾਗ ਦੋਸ ਮੁਹਿ ਚਲਿਆ ਲਾਇ ॥
ਦਰਗਹ ਬੈਸਣ ਨਾਹੀ ਜਾਇ ॥੩॥
ਕਰਮਿ ਮਿਲੈ ਆਖਣੁ ਤੇਰਾ ਨਾਉ ॥
ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥
ਜੇ ਕੋ ਡੂਬੈ ਫਿਰਿ ਹੋਵੈ ਸਾਰ ॥
ਨਾਨਕ ਸਾਚਾ ਸਰਬ ਦਾਤਾਰ ॥੪॥੩॥੫॥
Phonetic English
Dhhanaasaree Mehalaa 1 ||
Jeeo Thapath Hai Baaro Baar ||
Thap Thap Khapai Bahuth Baekaar ||
Jai Than Baanee Visar Jaae ||
Jio Pakaa Rogee Vilalaae ||1||
Bahuthaa Bolan Jhakhan Hoe ||
Vin Bolae Jaanai Sabh Soe ||1|| Rehaao ||
Jin Kan Keethae Akhee Naak ||
Jin Jihavaa Dhithee Bolae Thaath ||
Jin Man Raakhiaa Aganee Paae ||
Vaajai Pavan Aakhai Sabh Jaae ||2||
Jaethaa Mohu Pareeth Suaadh ||
Sabhaa Kaalakh Dhaagaa Dhaag ||
Dhaag Dhos Muhi Chaliaa Laae ||
Dharageh Baisan Naahee Jaae ||3||
Karam Milai Aakhan Thaeraa Naao ||
Jith Lag Tharanaa Hor Nehee Thhaao ||
Jae Ko Ddoobai Fir Hovai Saar ||
Naanak Saachaa Sarab Dhaathaar ||4||3||5||
English Translation
Dhanaasaree, First Mehl:
My soul burns, over and over again.
Burning and burning, it is ruined, and it falls into evil.
That body, which forgets the Word of the Guru's Bani
Cries out in pain, like a chronic patient. ||1||
To speak too much and babble is useless.
Even without our speaking, He knows everything. ||1||Pause||
He created our ears, eyes and nose.
He gave us our tongue to speak so fluently.
He preserved the mind in the fire of the womb;
At His Command, the wind blows everywhere. ||2||
These worldly attachments, loves and pleasurable tastes,
All are just black stains.
One who departs, with these black stains of sin on his face
Shall find no place to sit in the Court of the Lord. ||3||
By Your Grace, we chant Your Name.
Becoming attached to it, one is saved; there is no other way.
Even if one is drowning, still, he may be saved.
O Nanak, the True Lord is the Giver of all. ||4||3||5||
Punjabi Viakhya
nullnullnullnull(ਸਿਫ਼ਤ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ ॥੧॥null(ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ ॥੧॥ ਰਹਾਉ ॥nullnullnull(ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ ॥੨॥nullnullnullਜਿਤਨਾ ਭੀ ਮਾਇਆ ਦਾ ਮੋਹ ਹੈ ਦੁਨੀਆ ਦੀ ਪ੍ਰੀਤ ਹੈ ਰਸਾਂ ਦੇ ਸੁਆਦ ਹਨ, ਇਹ ਸਾਰੇ ਮਨ ਵਿਚ ਵਿਕਾਰਾਂ ਦੀ ਕਾਲਖ ਹੀ ਪੈਦਾ ਕਰਦੇ ਹਨ, ਵਿਕਾਰਾਂ ਦੇ ਦਾਗ਼ ਹੀ ਲਾਂਦੇ ਜਾਂਦੇ ਹਨ। (ਸਿਮਰਨ ਤੋਂ ਸੁੰਞਾ ਰਹਿ ਕੇ ਵਿਕਾਰਾਂ ਵਿਚ ਫਸ ਕੇ) ਮਨੁੱਖ ਵਿਕਾਰਾਂ ਦੇ ਦਾਗ਼ ਆਪਣੇ ਮੱਥੇ ਤੇ ਲਾ ਕੇ (ਇਥੋਂ) ਚੱਲ ਪੈਂਦਾ ਹੈ, ਤੇ ਪਰਮਾਤਮਾ ਦੀ ਹਜ਼ੂਰੀ ਵਿਚ ਇਸ ਨੂੰ ਬੈਠਣ ਲਈ ਥਾਂ ਨਹੀਂ ਮਿਲਦੀ ॥੩॥nullnullnull(ਪਰ, ਹੇ ਪ੍ਰਭੂ! ਜੀਵ ਦੇ ਭੀ ਕੀਹ ਵੱਸ?) ਤੇਰਾ ਨਾਮ ਸਿਮਰਨ (ਦਾ ਗੁਣ) ਤੇਰੀ ਮੇਹਰ ਨਾਲ ਹੀ ਮਿਲ ਸਕਦਾ ਹੈ, ਤੇਰੇ ਨਾਮ ਵਿਚ ਹੀ ਲੱਗ ਕੇ (ਮੋਹ ਤੇ ਵਿਕਾਰਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ, (ਇਹਨਾਂ ਤੋਂ ਬਚਣ ਲਈ) ਹੋਰ ਕੋਈ ਥਾਂ ਨਹੀਂ ਹੈ। ਹੇ ਨਾਨਕ! (ਨਿਰਾਸਤਾ ਦੀ ਲੋੜ ਨਹੀਂ) ਜੇ ਕੋਈ ਮਨੁੱਖ (ਪ੍ਰਭੂ ਨੂੰ ਭੁਲਾ ਕੇ ਵਿਕਾਰਾਂ ਵਿਚ) ਡੁੱਬਦਾ ਭੀ ਹੈ (ਉਹ ਪ੍ਰਭੂ ਇਤਨਾ ਦਿਆਲ ਹੈ ਕਿ) ਫਿਰ ਭੀ ਉਸ ਦੀ ਸੰਭਾਲ ਹੁੰਦੀ ਹੈ। ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ (ਕਿਸੇ ਨੂੰ ਵਿਰਵਾ ਨਹੀਂ ਰੱਖਦਾ) ॥੪॥੩॥੫॥