Hukumnama - Ang 663
Eihu Dhhan Akhutt N Nikhuttai N Jaae in Raag Dhanasri
In Gurmukhi
ਧਨਾਸਰੀ ਮਹਲਾ ੩ ਘਰੁ ੨ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥
ਪੂਰੈ ਸਤਿਗੁਰਿ ਦੀਆ ਦਿਖਾਇ ॥
ਅਪੁਨੇ ਸਤਿਗੁਰ ਕਉ ਸਦ ਬਲਿ ਜਾਈ ॥
ਗੁਰ ਕਿਰਪਾ ਤੇ ਹਰਿ ਮੰਨਿ ਵਸਾਈ ॥੧॥
ਸੇ ਧਨਵੰਤ ਹਰਿ ਨਾਮਿ ਲਿਵ ਲਾਇ ॥
ਗੁਰਿ ਪੂਰੈ ਹਰਿ ਧਨੁ ਪਰਗਾਸਿਆ ਹਰਿ ਕਿਰਪਾ ਤੇ ਵਸੈ ਮਨਿ ਆਇ ॥ ਰਹਾਉ ॥
ਅਵਗੁਣ ਕਾਟਿ ਗੁਣ ਰਿਦੈ ਸਮਾਇ ॥
ਪੂਰੇ ਗੁਰ ਕੈ ਸਹਜਿ ਸੁਭਾਇ ॥
ਪੂਰੇ ਗੁਰ ਕੀ ਸਾਚੀ ਬਾਣੀ ॥
ਸੁਖ ਮਨ ਅੰਤਰਿ ਸਹਜਿ ਸਮਾਣੀ ॥੨॥
ਏਕੁ ਅਚਰਜੁ ਜਨ ਦੇਖਹੁ ਭਾਈ ॥
ਦੁਬਿਧਾ ਮਾਰਿ ਹਰਿ ਮੰਨਿ ਵਸਾਈ ॥
ਨਾਮੁ ਅਮੋਲਕੁ ਨ ਪਾਇਆ ਜਾਇ ॥
ਗੁਰ ਪਰਸਾਦਿ ਵਸੈ ਮਨਿ ਆਇ ॥੩॥
ਸਭ ਮਹਿ ਵਸੈ ਪ੍ਰਭੁ ਏਕੋ ਸੋਇ ॥
ਗੁਰਮਤੀ ਘਟਿ ਪਰਗਟੁ ਹੋਇ ॥
ਸਹਜੇ ਜਿਨਿ ਪ੍ਰਭੁ ਜਾਣਿ ਪਛਾਣਿਆ ॥
ਨਾਨਕ ਨਾਮੁ ਮਿਲੈ ਮਨੁ ਮਾਨਿਆ ॥੪॥੧॥
Phonetic English
Dhhanaasaree Mehalaa 3 Ghar 2 Choupadhae
Ik Oankaar Sathigur Prasaadh ||
Eihu Dhhan Akhutt N Nikhuttai N Jaae ||
Poorai Sathigur Dheeaa Dhikhaae ||
Apunae Sathigur Ko Sadh Bal Jaaee ||
Gur Kirapaa Thae Har Mann Vasaaee ||1||
Sae Dhhanavanth Har Naam Liv Laae ||
Gur Poorai Har Dhhan Paragaasiaa Har Kirapaa Thae Vasai Man Aae || Rehaao ||
Avagun Kaatt Gun Ridhai Samaae ||
Poorae Gur Kai Sehaj Subhaae ||
Poorae Gur Kee Saachee Baanee ||
Sukh Man Anthar Sehaj Samaanee ||2||
Eaek Acharaj Jan Dhaekhahu Bhaaee ||
Dhubidhhaa Maar Har Mann Vasaaee ||
Naam Amolak N Paaeiaa Jaae ||
Gur Parasaadh Vasai Man Aae ||3||
Sabh Mehi Vasai Prabh Eaeko Soe ||
Guramathee Ghatt Paragatt Hoe ||
Sehajae Jin Prabh Jaan Pashhaaniaa ||
Naanak Naam Milai Man Maaniaa ||4||1||
English Translation
Dhanaasaree, Third Mehl, Second House, Chau-Padas:
One Universal Creator God. By The Grace Of The True Guru:
This wealth is inexhaustible. It shall never be exhausted, and it shall never be lost.
The Perfect True Guru has revealed it to me.
I am forever a sacrifice to my True Guru.
By Guru's Grace, I have enshrined the Lord within my mind. ||1||
They alone are wealthy, who lovingly attune themselves to the Lord's Name.
The Perfect Guru has revealed to me the Lord's treasure; by the Lord's Grace, it has come to abide in my mind. ||Pause||
He is rid of his demerits, and his heart is permeated with merit and virtue.
By Guru's Grace, he naturally dwells in celestial peace.
True is the Word of the Perfect Guru's Bani.
They bring peace to the mind, and celestial peace is absorbed within. ||2||
O my humble Siblings of Destiny, behold this strange and wonderful thing:
Duality is overcome, and the Lord dwells within his mind.
The Naam, the Name of the Lord, is priceless; it cannot be taken.
By Guru's Grace, it comes to abide in the mind. ||3||
He is the One God, abiding within all.
Through the Guru's Teachings, He is revealed in the heart.
One who intuitively knows and realizes God,
O Nanak, obtains the Naam; his mind is pleased and appeased. ||4||1||
Punjabi Viakhya
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਮਰਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਭਾਈ! ਇਹ ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ, ਨਾਹ ਇਹ (ਖ਼ਰਚਿਆਂ) ਮੁੱਕਦਾ ਹੈ, ਨਾਹ ਇਹ ਗਵਾਚਦਾ ਹੈ। (ਇਸ ਧਨ ਦੀ ਇਹ ਸਿਫ਼ਤ ਮੈਨੂੰ) ਪੂਰੇ ਗੁਰੂ ਨੇ ਵਿਖਾ ਦਿੱਤੀ ਹੈ। (ਹੇ ਭਾਈ!) ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਗੁਰੂ ਦੀ ਕਿਰਪਾ ਨਾਲ ਪਰਮਾਤਮਾ (ਦਾ ਨਾਮ-ਧਨ ਆਪਣੇ) ਮਨ ਵਿਚ ਵਸਾਂਦਾ ਹਾਂ ॥੧॥null(ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ) ਪੂਰੇ ਗੁਰੂ ਨੇ ਪਰਮਾਤਮਾ ਦੇ ਨਾਮ ਦਾ ਧਨ ਪਰਗਟ ਕਰ ਦਿੱਤਾ, ਉਹ ਮਨੁੱਖ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜ ਕੇ (ਆਤਮਕ ਜੀਵਨ ਦੇ) ਸ਼ਾਹ ਬਣ ਗਏ। ਹੇ ਭਾਈ! ਇਹ ਨਾਮ-ਧਨ ਪਰਮਾਤਮਾ ਦੀ ਕਿਰਪਾ ਨਾਲ ਮਨ ਵਿਚ ਆ ਕੇ ਵੱਸਦਾ ਹੈ ਰਹਾਉ॥nullnullnull(ਹੇ ਭਾਈ! ਗੁਰੂ ਸਰਨ ਆਏ ਮਨੁੱਖ ਦੇ) ਔਗੁਣ ਦੂਰ ਕਰ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ (ਉਸ ਦੇ) ਹਿਰਦੇ ਵਿਚ ਵਸਾ ਦੇਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੀ (ਉਚਾਰੀ ਹੋਈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਬਾਣੀ (ਮਨੁੱਖ ਦੇ) ਮਨ ਵਿਚ ਆਤਮਕ ਹੁਲਾਰੇ ਪੈਦਾ ਕਰਦੀ ਹੈ। (ਇਸ ਬਾਣੀ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਸਮਾਈ ਹੋਈ ਰਹਿੰਦੀ ਹੈ ॥੨॥nullnullnullਹੇ ਭਾਈ ਜਨੋ! ਇਕ ਹੈਰਾਨ ਕਰਨ ਵਾਲਾ ਤਮਾਸ਼ਾ ਵੇਖੋ। (ਗੁਰੂ ਮਨੁੱਖ ਦੇ ਅੰਦਰੋਂ) ਤੇਰ-ਮੇਰ ਮਿਟਾ ਕੇ ਪਰਮਾਤਮਾ (ਦਾ ਨਾਮ ਉਸ ਦੇ) ਮਨ ਵਿਚ ਵਸਾ ਦੇਂਦਾ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਅਮੋਲਕ ਹੈ, (ਕਿਸੇ ਭੀ ਦੁਨਿਆਵੀ ਕੀਮਤ ਨਾਲ) ਨਹੀਂ ਮਿਲ ਸਕਦਾ। (ਹਾਂ,) ਗੁਰੂ ਦੀ ਕਿਰਪਾ ਨਾਲ ਮਨ ਵਿਚ ਆ ਵੱਸਦਾ ਹੈ ॥੩॥nullnullnull(ਹੇ ਭਾਈ! ਭਾਵੇਂ) ਪਰਮਾਤਮਾ ਆਪ ਹੀ ਸਭ ਵਿਚ ਵੱਸਦਾ ਹੈ, (ਪਰ) ਗੁਰੂ ਦੀ ਮਤ ਉਤੇ ਤੁਰਿਆਂ ਹੀ (ਮਨੁੱਖ ਦੇ) ਹਿਰਦੇ ਵਿਚ ਪਰਗਟ ਹੁੰਦਾ ਹੈ। ਹੇ ਨਾਨਕ! ਆਤਮਕ ਅਡੋਲਤਾ ਵਿਚ ਟਿਕ ਕੇ ਜਿਸ ਮਨੁੱਖ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਕੇ (ਉਸ ਨੂੰ ਆਪਣੇ ਅੰਦਰ ਵੱਸਦਾ) ਪਛਾਣ ਲਿਆ ਹੈ, ਉਸ ਨੂੰ ਪਰਮਾਤਮਾ ਦਾ ਨਾਮ (ਸਦਾ ਲਈ) ਪ੍ਰਾਪਤ ਹੋ ਜਾਂਦਾ ਹੈ, ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਪਤੀਜਿਆ ਰਹਿੰਦਾ ਹੈ ॥੪॥੧॥