Hukumnama - Ang 664.2

Jag Mailaa Mailo Hoe Jaae in Raag Dhanasri

In Gurmukhi

ਧਨਾਸਰੀ ਮਹਲਾ ੩ ਤੀਜਾ ॥
ਜਗੁ ਮੈਲਾ ਮੈਲੋ ਹੋਇ ਜਾਇ ॥
ਆਵੈ ਜਾਇ ਦੂਜੈ ਲੋਭਾਇ ॥
ਦੂਜੈ ਭਾਇ ਸਭ ਪਰਜ ਵਿਗੋਈ ॥
ਮਨਮੁਖਿ ਚੋਟਾ ਖਾਇ ਅਪੁਨੀ ਪਤਿ ਖੋਈ ॥੧॥
ਗੁਰ ਸੇਵਾ ਤੇ ਜਨੁ ਨਿਰਮਲੁ ਹੋਇ ॥
ਅੰਤਰਿ ਨਾਮੁ ਵਸੈ ਪਤਿ ਊਤਮ ਹੋਇ ॥ ਰਹਾਉ ॥
ਗੁਰਮੁਖਿ ਉਬਰੇ ਹਰਿ ਸਰਣਾਈ ॥
ਰਾਮ ਨਾਮਿ ਰਾਤੇ ਭਗਤਿ ਦ੍ਰਿੜਾਈ ॥
ਭਗਤਿ ਕਰੇ ਜਨੁ ਵਡਿਆਈ ਪਾਏ ॥
ਸਾਚਿ ਰਤੇ ਸੁਖ ਸਹਜਿ ਸਮਾਏ ॥੨॥
ਸਾਚੇ ਕਾ ਗਾਹਕੁ ਵਿਰਲਾ ਕੋ ਜਾਣੁ ॥
ਗੁਰ ਕੈ ਸਬਦਿ ਆਪੁ ਪਛਾਣੁ ॥
ਸਾਚੀ ਰਾਸਿ ਸਾਚਾ ਵਾਪਾਰੁ ॥
ਸੋ ਧੰਨੁ ਪੁਰਖੁ ਜਿਸੁ ਨਾਮਿ ਪਿਆਰੁ ॥੩॥
ਤਿਨਿ ਪ੍ਰਭਿ ਸਾਚੈ ਇਕਿ ਸਚਿ ਲਾਏ ॥
ਊਤਮ ਬਾਣੀ ਸਬਦੁ ਸੁਣਾਏ ॥
ਪ੍ਰਭ ਸਾਚੇ ਕੀ ਸਾਚੀ ਕਾਰ ॥
ਨਾਨਕ ਨਾਮਿ ਸਵਾਰਣਹਾਰ ॥੪॥੪॥

Phonetic English

Dhhanaasaree Mehalaa 3 Theejaa ||
Jag Mailaa Mailo Hoe Jaae ||
Aavai Jaae Dhoojai Lobhaae ||
Dhoojai Bhaae Sabh Paraj Vigoee ||
Manamukh Chottaa Khaae Apunee Path Khoee ||1||
Gur Saevaa Thae Jan Niramal Hoe ||
Anthar Naam Vasai Path Ootham Hoe || Rehaao ||
Guramukh Oubarae Har Saranaaee ||
Raam Naam Raathae Bhagath Dhrirraaee ||
Bhagath Karae Jan Vaddiaaee Paaeae ||
Saach Rathae Sukh Sehaj Samaaeae ||2||
Saachae Kaa Gaahak Viralaa Ko Jaan ||
Gur Kai Sabadh Aap Pashhaan ||
Saachee Raas Saachaa Vaapaar ||
So Dhhann Purakh Jis Naam Piaar ||3||
Thin Prabh Saachai Eik Sach Laaeae ||
Ootham Baanee Sabadh Sunaaeae ||
Prabh Saachae Kee Saachee Kaar ||
Naanak Naam Savaaranehaar ||4||4||

English Translation

Dhanaasaree, Third Mehl:
The world is polluted, and those in the world become polluted as well.
In attachment to duality, it comes and goes.
This love of duality has ruined the entire world.
The self-willed manmukh suffers punishment, and forfeits his honor. ||1||
Serving the Guru, one becomes immaculate.
He enshrines the Naam, the Name of the Lord, within, and his state becomes exalted. ||Pause||
The Gurmukhs are saved, taking to the Lord's Sanctuary.
Attuned to the Lord's Name, they commit themselves to devotional worship.
The Lord's humble servant performs devotional worship, and is blessed with greatness.
Attuned to Truth, he is absorbed in celestial peace. ||2||
Know that one who purchases the True Name is very rare.
Through the Word of the Guru's Shabad, he comes to understand himself.
True is his capital, and true is his trade.
Blessed is that person, who loves the Naam. ||3||
God, the True Lord, has attached some to His True Name.
They listen to the most sublime Word of His Bani, and the Word of His Shabad.
True is service to the True Lord God.
O Nanak, the Naam is the Embellisher. ||4||4||

Punjabi Viakhya

nullnullnullnullਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਜਗਤ ਮੈਲੇ ਜੀਵਨ ਵਾਲਾ ਹੋ ਜਾਂਦਾ ਹੈ, ਹੋਰ ਹੋਰ ਵਧੀਕ ਮੈਲੇ ਜੀਵਨ ਵਾਲਾ ਬਣਦਾ ਜਾਂਦਾ ਹੈ, ਤੇ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਸਾਰੀ ਲੁਕਾਈ ਖ਼ੁਆਰ ਹੁੰਦੀ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਦੀਆਂ) ਸੱਟਾਂ ਖਾਂਦਾ ਹੈ, ਤੇ, ਆਪਣੀ ਇੱਜ਼ਤ ਗਵਾਂਦਾ ਹੈ ॥੧॥nullਹੇ ਭਾਈ! ਗੁਰੂ ਦੀ (ਦੱਸੀ ਹੋਈ) ਸੇਵਾ ਦੀ ਰਾਹੀਂ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਤੇ, ਉਸ ਨੂੰ ਉੱਚੀ ਇੱਜ਼ਤ ਮਿਲਦੀ ਹੈ ਰਹਾਉ॥nullnullnullਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਪਰਮਾਤਮਾ ਦੀ ਸਰਨ ਪੈ ਕੇ (ਮਾਇਆ ਦੇ ਮੋਹ ਤੋਂ) ਬਚ ਨਿਕਲਦੇ ਹਨ, ਉਹ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ ਹਨ, ਪਰਮਾਤਮਾ ਦੀ ਭਗਤੀ ਆਪਣੇ ਹਿਰਦੇ ਵਿਚ ਪੱਕੀ ਟਿਕਾਈ ਰੱਖਦੇ ਹਨ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੀ ਭਗਤੀ ਕਰਦਾ ਹੈ ਉਹ (ਲੋਕ ਪਰਲੋਕ ਵਿਚ) ਇੱਜ਼ਤ ਖੱਟਦਾ ਹੈ। ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੇ ਰਹਿੰਦੇ ਹਨ ਉਹ ਆਤਮਕ ਹੁਲਾਰਿਆਂ ਵਿਚ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ ॥੨॥nullnullnull(ਹੇ ਭਾਈ! ਫਿਰ ਭੀ,) ਸਦਾ-ਥਿਰ ਪ੍ਰਭੂ ਨਾਲ ਮਿਲਾਪ ਦਾ ਚਾਹਵਾਨ ਕਿਸੇ ਵਿਰਲੇ ਮਨੁੱਖ ਨੂੰ ਹੀ ਸਮਝੋ। (ਜੇਹੜਾ ਕੋਈ ਮਿਲਾਪ ਦਾ ਚਾਹਵਾਨ ਹੁੰਦਾ ਹੈ, ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਣੇ ਆਤਮਕ ਜੀਵਨ ਨੂੰ ਪਰਖਣ ਵਾਲਾ ਬਣ ਜਾਂਦਾ ਹੈ। ਉਹ ਮਨੁੱਖ ਸਦਾ-ਥਿਰ ਹਰਿ-ਨਾਮ ਦੀ ਪੂੰਜੀ (ਆਪਣੇ ਅੰਦਰ ਸਾਂਭ ਕੇ ਰੱਖਦਾ ਹੈ), ਉਹ ਮਨੁੱਖ ਸਦਾ ਸਾਥ ਨਿਬਾਹੁਣ ਵਾਲਾ (ਹਰਿ-ਨਾਮ ਸਿਮਰਨ ਦਾ) ਵਪਾਰ ਕਰਦਾ ਹੈ। ਹੇ ਭਾਈ! ਉਹ ਮਨੁੱਖ ਭਾਗਾਂ ਵਾਲਾ ਹੈ ਜਿਸ ਦਾ ਪਿਆਰ ਪਰਮਾਤਮਾ ਦੇ ਨਾਮ ਵਿਚ ਪੈ ਜਾਂਦਾ ਹੈ ॥੩॥nullnullnullਹੇ ਭਾਈ! ਉਸ ਸਦਾ-ਥਿਰ ਪ੍ਰਭੂ ਨੇ ਕਈ (ਮਨੁੱਖਾਂ) ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਿਆ ਹੋਇਆ ਹੈ ਉਹਨਾਂ ਨੂੰ ਗੁਰੂ ਦੀ ਬਾਣੀ ਗੁਰੂ ਦਾ ਸ਼ਬਦ ਸੁਣਾਂਦਾ ਹੈ, ਤੇ ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ। ਹੇ ਨਾਨਕ! ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ ਹੈ ਕਿ ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ ॥੪॥੪॥