Hukumnama - Ang 667
Ham Andhhulae Andhh Bikhai Bikh Raathae Kio Chaaleh Gur Chaalee in Raag Dhanasri
In Gurmukhi
ਧਨਾਸਰੀ ਮਹਲਾ ੪ ॥
ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥
ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥
ਗੁਰਸਿਖ ਮੀਤ ਚਲਹੁ ਗੁਰ ਚਾਲੀ ॥
ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥
ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥
ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥
ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥
ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥
ਹਰਿ ਹਰਿ ਜਪਨੁ ਜਪਿ ਲੋਚ ਲਦ਼ਚਾਨੀ ਹਰਿ ਕਿਰਪਾ ਕਰਿ ਬਨਵਾਲੀ ॥
ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥
Phonetic English
Dhhanaasaree Mehalaa 4 ||
Ham Andhhulae Andhh Bikhai Bikh Raathae Kio Chaaleh Gur Chaalee ||
Sathagur Dhaeiaa Karae Sukhadhaathaa Ham Laavai Aapan Paalee ||1||
Gurasikh Meeth Chalahu Gur Chaalee ||
Jo Gur Kehai Soee Bhal Maanahu Har Har Kathhaa Niraalee ||1|| Rehaao ||
Har Kae Santh Sunahu Jan Bhaaee Gur Saevihu Baeg Baegaalee ||
Sathagur Saev Kharach Har Baadhhahu Math Jaanahu Aaj K Kaalhee ||2||
Har Kae Santh Japahu Har Japanaa Har Santh Chalai Har Naalee ||
Jin Har Japiaa Sae Har Hoeae Har Miliaa Kael Kaelaalee ||3||
Har Har Japan Jap Loch Luochaanee Har Kirapaa Kar Banavaalee ||
Jan Naanak Sangath Saadhh Har Maelahu Ham Saadhh Janaa Pag Raalee ||4||4||
English Translation
Dhanaasaree, Fourth Mehl:
I am blind, totally blind, entangled in corruption and poison. How can I walk on the Guru's Path?
If the True Guru, the Giver of peace, shows His kindness, He attaches us to the hem of His robe. ||1||
O Sikhs of the Guru, O friends, walk on the Guru's Path.
Whatever the Guru says, accept that as good; the sermon of the Lord, Har, Har, is unique and wonderful. ||1||Pause||
O Saints of the Lord, O Siblings of Destiny, listen: serve the Guru, quickly now!
Let your service to the True Guru be your supplies on the Lord's Path; pack them up, and don't think of today or tomorrow. ||2||
O Saints of the Lord, chant the chant of the Lord's Name; the Lord's Saints walk with the Lord.
Those who meditate on the Lord, become the Lord; the playful, wondrous Lord meets them. ||3||
To chant the chant of the Lord's Name, Har, Har, is the longing I long for; have Mercy upon me, O Lord of the world-forest.
O Lord, unite servant Nanak with the Saadh Sangat, the Company of the Holy; make me the dust of the feet of the Holy. ||4||4||
Punjabi Viakhya
nullnullਹੇ ਭਾਈ! ਅਸੀਂ ਜੀਵ ਮਾਇਆ ਦੇ ਮੋਹ ਵਿਚ ਬਹੁਤ ਅੰਨ੍ਹੇ ਹੋ ਕੇ ਮਾਇਕ ਪਦਾਰਥਾਂ ਦੇ ਜ਼ਹਰ ਵਿਚ ਮਗਨ ਰਹਿੰਦੇ ਹਾਂ। ਅਸੀਂ ਕਿਵੇਂ ਗੁਰੂ ਦੇ ਦੱਸੇ ਜੀਵਨ-ਰਾਹ ਉਤੇ ਤੁਰ ਸਕਦੇ ਹਾਂ? ਸੁਖਾਂ ਦਾ ਦੇਣ ਵਾਲਾ ਗੁਰੂ (ਆਪ ਹੀ) ਮੇਹਰ ਕਰੇ, ਤੇ, ਸਾਨੂੰ ਆਪਣੇ ਲੜ ਲਾ ਲਏ ॥੧॥nullਹੇ ਗੁਰਸਿੱਖ ਮਿੱਤਰੋ! ਗੁਰੂ ਦੇ ਦੱਸੇ ਹੋਏ ਜੀਵਨ-ਰਾਹ ਤੇ ਤੁਰੋ। (ਗੁਰੂ ਆਖਦਾ ਹੈ ਕਿ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਿਆ ਕਰੋ, ਇਹ) ਜੋ ਕੁਝ ਗੁਰੂ ਆਖਦਾ ਹੈ, ਇਸ ਨੂੰ (ਆਪਣੇ ਵਾਸਤੇ) ਭਲਾ ਸਮਝੋ, (ਕਿਉਂਕਿ) ਪ੍ਰਭੂ ਦੀ ਸਿਫ਼ਤ-ਸਾਲਾਹ ਅਨੋਖੀ (ਤਬਦੀਲੀ ਜੀਵਨ ਵਿਚ ਪੈਦਾ ਕਰ ਦੇਂਦੀ ਹੈ) ॥੧॥ ਰਹਾਉ ॥nullਹੇ ਹਰੀ ਦੇ ਸੰਤ ਜਨੋ! ਹੇ ਭਰਾਵੋ! ਸੁਣੋ, ਛੇਤੀ ਹੀ ਗੁਰੂ ਦੀ ਸਰਨ ਪੈ ਜਾਓ। ਗੁਰੂ ਦੀ ਸਰਨ ਪੈ ਕੇ (ਜੀਵਨ-ਸਫ਼ਰ ਵਾਸਤੇ) ਪਰਮਾਤਮਾ ਦੇ ਨਾਮ ਦੀ ਖਰਚੀ (ਪੱਲੇ) ਬੰਨ੍ਹੋ। ਮਤਾਂ ਇਹ ਸਮਝਿਓ ਕਿ ਅੱਜ (ਇਹ ਕੰਮ ਕਰ ਲਵਾਂਗੇ) ਭਲਕੇ (ਇਹ ਕੰਮ ਕਰ ਲਵਾਂਗੇ। ਟਾਲ ਮਟੋਲੇ ਨਾਹ ਕਰਨੇ) ॥੨॥nullਹੇ ਹਰੀ ਦੇ ਸੰਤ ਜਨੋ! ਪਰਮਾਤਮਾ ਦੇ ਨਾਮ ਦਾ ਜਾਪ ਜਪਿਆ ਕਰੋ। (ਇਸ ਜਾਪ ਦੀ ਬਰਕਤਿ ਨਾਲ) ਹਰੀ ਦਾ ਸੰਤ ਹਰੀ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ। ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ, ਉਹ ਪਰਮਾਤਮਾ ਦਾ ਰੂਪ ਹੋ ਜਾਂਦੇ ਹਨ। ਚੋਜ-ਤਮਾਸ਼ੇ ਕਰਨ ਵਾਲਾ ਚੋਜੀ ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ ॥੩॥nullਹੇ ਦਾਸ ਨਾਨਕ! (ਆਖ-) ਹੇ ਬਨਵਾਰੀ ਪ੍ਰਭੂ! ਮੈਨੂੰ ਤੇਰਾ ਨਾਮ ਜਪਣ ਦੀ ਤਾਂਘ ਲੱਗੀ ਹੋਈ ਹੈ। ਮੇਹਰ ਕਰ ਮੈਨੂੰ ਸਾਧ ਸੰਗਤ ਵਿਚ ਮਿਲਾਈ ਰੱਖ, ਮੈਨੂੰ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲੀ ਰਹੇ ॥੪॥੪॥