Hukumnama - Ang 670
Maerae Saahaa Mai Har Dharasan Sukh Hoe in Raag Dhanasri
In Gurmukhi
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥
ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥
ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥
ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥
ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥
ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥
ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥
ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
Phonetic English
Dhhanaasaree Mehalaa 4 ||
Maerae Saahaa Mai Har Dharasan Sukh Hoe ||
Hamaree Baedhan Thoo Jaanathaa Saahaa Avar Kiaa Jaanai Koe || Rehaao ||
Saachaa Saahib Sach Thoo Maerae Saahaa Thaeraa Keeaa Sach Sabh Hoe ||
Jhoothaa Kis Ko Aakheeai Saahaa Dhoojaa Naahee Koe ||1||
Sabhanaa Vich Thoo Varathadhaa Saahaa Sabh Thujhehi Dhhiaavehi Dhin Raath ||
Sabh Thujh Hee Thhaavahu Mangadhae Maerae Saahaa Thoo Sabhanaa Karehi Eik Dhaath ||2||
Sabh Ko Thujh Hee Vich Hai Maerae Saahaa Thujh Thae Baahar Koee Naahi ||
Sabh Jeea Thaerae Thoo Sabhas Dhaa Maerae Saahaa Sabh Thujh Hee Maahi Samaahi ||3||
Sabhanaa Kee Thoo Aas Hai Maerae Piaarae Sabh Thujhehi Dhhiaavehi Maerae Saah ||
Jio Bhaavai Thio Rakh Thoo Maerae Piaarae Sach Naanak Kae Paathisaah ||4||7||13||
English Translation
Dhanaasaree, Fourth Mehl:
O my King, beholding the Blessed Vision of the Lord's Darshan, I am at peace.
You alone know my inner pain, O King; what can anyone else know? ||Pause||
O True Lord and Master, You are truly my King; whatever You do, all that is True.
Who should I call a liar? There is no other than You, O King. ||1||
You are pervading and permeating in all; O King, everyone meditates on You, day and night.
Everyone begs of You, O my King; You alone give gifts to all. ||2||
All are under Your Power, O my King; none at all are beyond You.
All beings are Yours-You belong to all, O my King. All shall merge and be absorbed in You. ||3||
You are the hope of all, O my Beloved; all meditate on You, O my King.
As it pleases You, protect and preserve me, O my Beloved; You are the True King of Nanak. ||4||7||13||
Punjabi Viakhya
nullnullਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ? ਰਹਾਉ॥nullਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥nullਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥nullਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥nullਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥