Hukumnama - Ang 675

Dheen Dharadh Nivaar Thaakur Raakhai Jan Kee Aap in Raag Dhanasri

In Gurmukhi

ਧਨਾਸਰੀ ਮਹਲਾ ੫ ॥
ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
ਸਾਧੂ ਸੰਗਿ ਭਜਹੁ ਗੁਪਾਲ ॥
ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥
ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥

Phonetic English

Dhhanaasaree Mehalaa 5 ||
Dheen Dharadh Nivaar Thaakur Raakhai Jan Kee Aap ||
Tharan Thaaran Har Nidhh Dhookh N Sakai Biaap ||1||
Saadhhoo Sang Bhajahu Gupaal ||
Aan Sanjam Kishh N Soojhai Eih Jathan Kaatt Kal Kaal || Rehaao ||
Aadh Anth Dhaeiaal Pooran This Binaa Nehee Koe ||
Janam Maran Nivaar Har Jap Simar Suaamee Soe ||2||
Baedh Sinmrith Kathhai Saasath Bhagath Karehi Beechaar ||
Mukath Paaeeai Saadhhasangath Binas Jaae Andhhaar ||3||
Charan Kamal Adhhaar Jan Kaa Raas Poonjee Eaek ||
Thaan Maan Dheebaan Saachaa Naanak Kee Prabh Ttaek ||4||2||20||

English Translation

Dhanaasaree, Fifth Mehl:
The Lord and Master destroys the pain of the poor; He preserves and protects the honor of His servants.
The Lord is the ship to carry us across; He is the treasure of virtue - pain cannot touch Him. ||1||
In the Saadh Sangat, the Company of the Holy, meditate, vibrate upon the Lord of the world.
I cannot think of any other way; make this effort, and make it in this Dark Age of Kali Yuga. ||Pause||
In the beginning, and in the end, there is none other than the perfect, merciful Lord.
The cycle of birth and death is ended, chanting the Lord's Name, and remembering the Lord Master in meditation. ||2||
The Vedas, the Simritees, the Shaastras and the Lord's devotees contemplate Him;
Liberation is attained in the Saadh Sangat, the Company of the Holy, and the darkness of ignorance is dispelled. ||3||
The lotus feet of the Lord are the support of His humble servants. They are his only capital and investment.
The True Lord is Nanak's strength, honor and support; He alone is his protection. ||4||2||20||

Punjabi Viakhya

nullnullਹੇ ਭਾਈ! ਪਰਮਾਤਮਾ ਅਨਾਥਾਂ ਦੇ ਦੁੱਖ ਦੂਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈ। ਉਹ ਪ੍ਰਭੂ (ਸੰਸਾਰ-ਸਮੁੰਦਰ ਤੋਂ ਪਾਰ) ਲੰਘਾਣ ਵਾਸਤੇ (ਮਾਨੋ) ਜਹਾਜ਼ ਹੈ, ਉਹ ਹਰੀ ਸਾਰੇ ਸੁਖਾਂ ਦਾ ਖ਼ਜ਼ਾਨਾ ਹੈ, (ਉਸ ਦੀ ਸਰਨ ਪਿਆਂ ਕੋਈ) ਦੁੱਖ ਪੋਹ ਨਹੀਂ ਸਕਦਾ ॥੧॥nullਹੇ ਭਾਈ! ਗੁਰੂ ਦੀ ਸੰਗਤ ਵਿਚ (ਰਹਿ ਕੇ) ਪਰਮਾਤਮਾ ਦਾ ਨਾਮ ਜਪਿਆ ਕਰ। ਇਹਨਾਂ ਜਤਨਾਂ ਨਾਲ ਹੀ ਸੰਸਾਰ ਦੇ ਝੰਬੇਲਿਆਂ ਦੀ ਫਾਹੀ ਕੱਟ। (ਮੈਨੂੰ ਇਸ ਤੋਂ ਬਿਨਾ) ਹੋਰ ਕੋਈ ਜੁਗਤਿ ਨਹੀਂ ਸੁੱਝਦੀ ਰਹਾਉ॥nullਹੇ ਭਾਈ! ਜੇਹੜਾ ਦਇਆ-ਦਾ-ਘਰ ਸਰਬ-ਵਿਆਪਕ ਪ੍ਰਭੂ ਸਦਾ ਹੀ (ਜੀਵਾਂ ਦੇ ਸਿਰ ਉਤੇ ਰਾਖਾ) ਹੈ ਤੇ ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਉਸੇ ਮਾਲਕ ਦਾ ਨਾਮ ਸਦਾ ਸਿਮਰਿਆ ਕਰ, ਉਸੇ ਹਰੀ ਦਾ ਨਾਮ ਜਪ ਕੇ ਆਪਣਾ ਜਨਮ-ਮਰਨ ਦਾ ਗੇੜ ਦੂਰ ਕਰ ॥੨॥nullਹੇ ਭਾਈ! ਵੇਦ ਸਿੰਮ੍ਰਿਤੀ ਸ਼ਾਸਤਰ (ਹਰੇਕ ਧਰਮ ਪੁਸਤਕ ਜਿਸ ਪਰਮਾਤਮਾ ਦਾ) ਜ਼ਿਕਰ ਕਰਦਾ ਹੈ, ਭਗਤ ਜਨ (ਭੀ ਜਿਸ ਪਰਮਾਤਮਾ ਦੇ ਗੁਣਾਂ ਦਾ) ਵਿਚਾਰ ਕਰਦੇ ਹਨ, ਸਾਧ ਸੰਗਤ ਵਿਚ (ਉਸ ਦਾ ਨਾਮ ਸਿਮਰ ਕੇ ਜਗਤ ਦੇ ਝੰਬੇਲਿਆਂ ਤੋਂ) ਖ਼ਲਾਸੀ ਮਿਲਦੀ ਹੈ, (ਮਾਇਆ ਦੇ ਮੋਹ ਦਾ) ਹਨੇਰਾ ਦੂਰ ਹੋ ਜਾਂਦਾ ਹੈ ॥੩॥nullਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦੇ ਸੋਹਣੇ ਚਰਨ ਹੀ ਭਗਤਾਂ (ਦੇ ਆਤਮਕ ਜੀਵਨ) ਦਾ ਸਰਮਾਇਆ ਹੈ, ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ॥੪॥੨॥੨੦॥