Hukumnama - Ang 677
Jeh Jeh Paekho Theh Hajoor Dhoor Kathahu N Jaaee in Raag Dhanasri
In Gurmukhi
ਧਨਾਸਰੀ ਮਹਲਾ ੫ ॥
ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥
ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥
ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥
ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥
ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥
ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥
ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥
ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥
ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥
ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥
Phonetic English
Dhhanaasaree Mehalaa 5 ||
Jeh Jeh Paekho Theh Hajoor Dhoor Kathahu N Jaaee ||
Rav Rehiaa Sarabathr Mai Man Sadhaa Dhhiaaee ||1||
Eeth Ooth Nehee Beeshhurrai So Sangee Ganeeai ||
Binas Jaae Jo Nimakh Mehi So Alap Sukh Bhaneeai || Rehaao ||
Prathipaalai Apiaao Dhaee Kashh Oon N Hoee ||
Saas Saas Sanmaalathaa Maeraa Prabh Soee ||2||
Ashhal Ashhaedh Apaar Prabh Oochaa Jaa Kaa Roop ||
Jap Jap Karehi Anandh Jan Acharaj Aanoop ||3||
Saa Math Dhaehu Dhaeiaal Prabh Jith Thumehi Araadhhaa ||
Naanak Mangai Dhaan Prabh Raen Pag Saadhhaa ||4||3||27||
English Translation
Dhanaasaree, Fifth Mehl:
Wherever I look, there I see Him present; He is never far away.
He is all-pervading, everywhere; O my mind, meditate on Him forever. ||1||
He alone is called your companion, who will not be separated from you, here or hereafter.
That pleasure, which passes away in an instant, is trivial. ||Pause||
He cherishes us, and gives us sustenance; He does not lack anything.
With each and every breath, my God takes care of His creatures. ||2||
God is undeceiveable, impenetrable and infinite; His form is lofty and exalted.
Chanting and meditating on the embodiment of wonder and beauty, His humble servants are in bliss. ||3||
Bless me with such understanding, O Merciful Lord God, that I might remember You.
Nanak begs God for the gift of the dust of the feet of the Saints. ||4||3||27||
Punjabi Viakhya
nullnullਹੇ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ। ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ॥੧॥nullਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ। ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ ਰਹਾਉ॥nullਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ। ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ ॥੨॥nullਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹੈ, ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ ॥੩॥nullਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ। ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ॥੪॥੩॥੨੭॥