Hukumnama - Ang 679

Jaa Ko Har Rang Laago Eis Jug Mehi So Keheeath Hai Sooraa in Raag Dhanasri

In Gurmukhi

ਧਨਾਸਰੀ ਮਹਲਾ ੫ ॥
ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥
ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥
ਠਾਕੁਰੁ ਗਾਈਐ ਆਤਮ ਰੰਗਿ ॥
ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

Phonetic English

Dhhanaasaree Mehalaa 5 ||
Jaa Ko Har Rang Laago Eis Jug Mehi So Keheeath Hai Sooraa ||
Aatham Jinai Sagal Vas Thaa Kai Jaa Kaa Sathigur Pooraa ||1||
Thaakur Gaaeeai Aatham Rang ||
Saranee Paavan Naam Dhhiaavan Sehaj Samaavan Sang ||1|| Rehaao ||
Jan Kae Charan Vasehi Maerai Heearai Sang Puneethaa Dhaehee ||
Jan Kee Dhhoor Dhaehu Kirapaa Nidhh Naanak Kai Sukh Eaehee ||2||4||35||

English Translation

Dhanaasaree, Fifth Mehl:
He alone is called a warrior, who is attached to the Lord's Love in this age.
Through the Perfect True Guru, he conquers his own soul, and then everything comes under his control. ||1||
Sing the Praises of the Lord and Master, with the love of your soul.
Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||
The feet of the Lord's humble servant abide in my heart; with them, my body is made pure.
O treasure of mercy, please bless Nanak with the dust of the feet of Your humble servants; this alone brings peace. ||2||4||35||

Punjabi Viakhya

nullnullਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ। ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ॥੧॥nullਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ-ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ॥੧॥ ਰਹਾਉ ॥nullਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ। (ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ ॥੨॥੪॥੩੫॥