Hukumnama - Ang 681
Chathur Dhisaa Keeno Bal Apanaa Sir Oopar Kar Dhhaariou in Raag Dhanasri
In Gurmukhi
ਧਨਾਸਰੀ ਮਹਲਾ ੫ ॥
ਚਤੁਰ ਦਿਸਾ ਕੀਨੋ ਬਲੁ ਅਪਨਾ ਸਿਰ ਊਪਰਿ ਕਰੁ ਧਾਰਿਓ ॥
ਕ੍ਰਿਪਾ ਕਟਾਖ੍ਯ੍ਯ ਅਵਲੋਕਨੁ ਕੀਨੋ ਦਾਸ ਕਾ ਦੂਖੁ ਬਿਦਾਰਿਓ ॥੧॥
ਹਰਿ ਜਨ ਰਾਖੇ ਗੁਰ ਗੋਵਿੰਦ ॥
ਕੰਠਿ ਲਾਇ ਅਵਗੁਣ ਸਭਿ ਮੇਟੇ ਦਇਆਲ ਪੁਰਖ ਬਖਸੰਦ ॥ ਰਹਾਉ ॥
ਜੋ ਮਾਗਹਿ ਠਾਕੁਰ ਅਪੁਨੇ ਤੇ ਸੋਈ ਸੋਈ ਦੇਵੈ ॥
ਨਾਨਕ ਦਾਸੁ ਮੁਖ ਤੇ ਜੋ ਬੋਲੈ ਈਹਾ ਊਹਾ ਸਚੁ ਹੋਵੈ ॥੨॥੧੪॥੪੫॥
Phonetic English
Dhhanaasaree Mehalaa 5 ||
Chathur Dhisaa Keeno Bal Apanaa Sir Oopar Kar Dhhaariou ||
Kirapaa Kattaakhy Avalokan Keeno Dhaas Kaa Dhookh Bidhaariou ||1||
Har Jan Raakhae Gur Govindh ||
Kanth Laae Avagun Sabh Maettae Dhaeiaal Purakh Bakhasandh || Rehaao ||
Jo Maagehi Thaakur Apunae Thae Soee Soee Dhaevai ||
Naanak Dhaas Mukh Thae Jo Bolai Eehaa Oohaa Sach Hovai ||2||14||45||
English Translation
Dhanaasaree, Fifth Mehl:
He has extended His power in all four directions, and placed His hand upon my head.
Gazing upon me with his Eye of Mercy, He has dispelled the pains of His slave. ||1||
The Guru, the Lord of the Universe, has saved the Lord's humble servant.
Hugging me close in His embrace, the merciful, forgiving Lord has erased all my sins. ||Pause||
Whatever I ask for from my Lord and Master, he gives that to me.
Whatever the Lord's slave Nanak utters with his mouth, proves to be true, here and hereafter. ||2||14||45||
Punjabi Viakhya
nullnullਹੇ ਭਾਈ! ਜਿਸ ਪ੍ਰਭੂ ਨੇ ਚੌਹੀਂ ਪਾਸੀਂ (ਸਾਰੀ ਸ੍ਰਿਸ਼ਟੀ ਵਿਚ) ਆਪਣੀ ਕਲਾ ਵਰਤਾਈ ਹੋਈ ਹੈ, ਉਸ ਨੇ (ਆਪਣੇ ਦਾਸ ਦੇ) ਸਿਰ ਉੱਤੇ ਸਦਾ ਹੀ ਆਪਣਾ ਹੱਥ ਰੱਖਿਆ ਹੋਇਆ ਹੈ। ਮੇਹਰ ਦੀ ਨਿਗਾਹ ਨਾਲ ਆਪਣੇ ਦਾਸ ਵੱਲ ਤੱਕਦਾ ਹੈ, ਤੇ, ਉਸ ਦਾ ਹਰੇਕ ਦੁੱਖ ਦੂਰ ਕਰ ਦੇਂਦਾ ਹੈ ॥੧॥nullਹੇ ਭਾਈ! ਪਰਮਾਤਮਾ ਆਪਣੇ ਸੇਵਕਾਂ ਦੀ (ਸਦਾ) ਰਾਖੀ ਕਰਦਾ ਹੈ। (ਸੇਵਕਾਂ ਨੂੰ ਆਪਣੇ) ਗਲ ਨਾਲ ਲਾ ਕੇ ਦਇਆ-ਦਾ-ਘਰ ਸਰਬ-ਵਿਆਪਕ ਬਖ਼ਸ਼ਣਹਾਰ ਪ੍ਰਭੂ ਉਹਨਾਂ ਦੇ ਸਾਰੇ ਔਗੁਣ ਮਿਟਾ ਦੇਂਦਾ ਹੈ ਰਹਾਉ॥nullਹੇ ਭਾਈ! ਪ੍ਰਭੂ ਦੇ ਦਾਸ ਆਪਣੇ ਪ੍ਰਭੂ ਪਾਸੋਂ ਜੋ ਕੁਝ ਮੰਗਦੇ ਹਨ ਉਹ ਉਹੀ ਕੁਝ ਉਹਨਾਂ ਨੂੰ ਦੇਂਦਾ ਹੈ। ਹੇ ਨਾਨਕ! (ਪ੍ਰਭੂ ਦਾ) ਸੇਵਕ ਜੋ ਕੁਝ ਮੂੰਹੋਂ ਬੋਲਦਾ ਹੈ, ਉਹ ਇਸ ਲੋਕ ਵਿਚ ਪਰਲੋਕ ਵਿਚ ਅਟੱਲ ਹੋ ਜਾਂਦਾ ਹੈ ॥੨॥੧੪॥੪੫॥