Hukumnama - Ang 682
Maango Raam Thae Sabh Thhok in Raag Dhanasri
In Gurmukhi
ਧਨਾਸਰੀ ਮਹਲਾ ੫ ॥
ਮਾਂਗਉ ਰਾਮ ਤੇ ਸਭਿ ਥੋਕ ॥
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
Phonetic English
Dhhanaasaree Mehalaa 5 ||
Maango Raam Thae Sabh Thhok ||
Maanukh Ko Jaachath Sram Paaeeai Prabh Kai Simaran Mokh ||1|| Rehaao ||
Ghokhae Mun Jan Sinmrith Puraanaan Baedh Pukaarehi Ghokh ||
Kirapaa Sindhh Saev Sach Paaeeai Dhovai Suhaelae Lok ||1||
Aan Achaar Biouhaar Hai Jaethae Bin Har Simaran Fok ||
Naanak Janam Maran Bhai Kaattae Mil Saadhhoo Binasae Sok ||2||19||50||
English Translation
Dhanaasaree, Fifth Mehl:
I beg only from the Lord for all things.
I would hesitate to beg from other people. Remembering God in meditation, liberation is obtained. ||1||Pause||
I have studied with the silent sages, and carefully read the Simritees, the Puraanas and the Vedas; they all proclaim that,
By serving the Lord, the ocean of mercy, Truth is obtained, and both this world and the next are embellished. ||1||
All other rituals and customs are useless, without remembering the Lord in meditation.
O Nanak, the fear of birth and death has been removed; meeting the Holy Saint, sorrow is dispelled. ||2||19||50||
Punjabi Viakhya
nullnullਹੇ ਭਾਈ! ਮੈਂ (ਤਾਂ) ਸਾਰੇ ਪਦਾਰਥ ਪਰਮਾਤਮਾ ਤੋਂ (ਹੀ) ਮੰਗਦਾ ਹਾਂ। ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, (ਦੂਜੇ ਪਾਸੇ,) ਪਰਮਾਤਮਾ ਦੇ ਸਿਮਰਨ ਦੀ ਰਾਹੀਂ (ਪਦਾਰਥ ਭੀ ਮਿਲਦੇ ਹਨ, ਤੇ) ਮਾਇਆ ਦੇ ਮੋਹ ਤੋਂ ਖ਼ਲਾਸੀ (ਭੀ) ਪ੍ਰਾਪਤ ਹੋ ਜਾਂਦੀ ਹੈ ॥੧॥ ਰਹਾਉ ॥nullਹੇ ਭਾਈ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗਹੁ ਨਾਲ ਵਿਚਾਰ ਵੇਖੇ, ਵੇਦਾਂ ਨੂੰ (ਭੀ) ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, (ਪਰ) ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ (ਜਿਸ ਦੀ ਬਰਕਤਿ ਨਾਲ) ਲੋਕ ਪਰਲੋਕ ਦੋਵੇਂ ਹੀ ਸੁਖਦਾਈ ਹੋ ਜਾਂਦੇ ਹਨ ॥੧॥nullਹੇ ਭਾਈ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ। ਹੇ ਨਾਨਕ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫ਼ਿਕਰ ਨਾਸ ਹੋ ਜਾਂਦੇ ਹਨ ॥੨॥੧੯॥੫੦॥