Hukumnama - Ang 683
Bandhanaa Har Bandhanaa Gun Gaavahu Gopaal Raae Rehaao in Raag Dhanasri
In Gurmukhi
ਧਨਾਸਰੀ ਮਹਲਾ ੫ ਘਰੁ ੧੨
ੴ ਸਤਿਗੁਰ ਪ੍ਰਸਾਦਿ ॥
ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥
ਵਡੈ ਭਾਗਿ ਭੇਟੇ ਗੁਰਦੇਵਾ ॥
ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥
ਚਰਨ ਕਮਲ ਜਾ ਕਾ ਮਨੁ ਰਾਪੈ ॥
ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥
ਸਾਗਰੁ ਤਰਿਆ ਸਾਧੂ ਸੰਗੇ ॥
ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥
ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥
ਜਮ ਜੰਦਾਰੁ ਨ ਆਵੈ ਨੇੜੇ ॥੪॥
ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥
ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥
Phonetic English
Dhhanaasaree Mehalaa 5 Ghar 12
Ik Oankaar Sathigur Prasaadh ||
Bandhanaa Har Bandhanaa Gun Gaavahu Gopaal Raae || Rehaao ||
Vaddai Bhaag Bhaettae Guradhaevaa ||
Kott Paraadhh Mittae Har Saevaa ||1||
Charan Kamal Jaa Kaa Man Raapai ||
Sog Agan This Jan N Biaapai ||2||
Saagar Thariaa Saadhhoo Sangae ||
Nirabho Naam Japahu Har Rangae ||3||
Par Dhhan Dhokh Kishh Paap N Faerrae ||
Jam Jandhaar N Aavai Naerrae ||4||
Thrisanaa Agan Prabh Aap Bujhaaee ||
Naanak Oudhharae Prabh Saranaaee ||5||1||55||
English Translation
Dhanaasaree, Fifth Mehl, Twelfth House:
One Universal Creator God. By The Grace Of The True Guru:
I bow in reverence to the Lord, I bow in reverence. I sing the Glorious Praises of the Lord, my King. ||Pause||
By great good fortune, one meets the Divine Guru.
Millions of sins are erased by serving the Lord. ||1||
One whose mind is imbued with the Lord's lotus feet
Is not afflicted by the fire of sorrow. ||2||
He crosses over the world-ocean in the Saadh Sangat, the Company of the Holy.
He chants the Name of the Fearless Lord, and is imbued with the Lord's Love. ||3||
One who does not steal the wealth of others, who does not commit evil deeds or sinful acts
- the Messenger of Death does not even approach him. ||4||
God Himself quenches the fires of desire.
O Nanak, in God's Sanctuary, one is saved. ||5||1||55||
Punjabi Viakhya
ਰਾਗ ਧਨਾਸਰੀ, ਘਰ ੧੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ਰਹਾਉ॥nullਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥nullਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥nullਹੇ ਭਾਈ! ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ। ਗੁਰੂ ਦੀ ਸੰਗਤ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ॥੩॥nullਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥nullਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥