Hukumnama - Ang 684
Gur Kae Charan Jeea Kaa Nisathaaraa in Raag Dhanasri
In Gurmukhi
ਧਨਾਸਰੀ ਮਹਲਾ ੫ ॥
ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥
ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥
ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥
ਦਾਸੀਟ਼ ਹਰਿ ਕਾ ਨਾਮੁ ਧਿਆਇਆ ॥੧॥
ਬੰਧਨ ਕਾਟਨਹਾਰੁ ਸੁਆਮੀ ॥
ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥
Phonetic English
Dhhanaasaree Mehalaa 5 ||
Gur Kae Charan Jeea Kaa Nisathaaraa ||
Samundh Saagar Jin Khin Mehi Thaaraa ||1|| Rehaao ||
Koee Hoaa Kram Rath Koee Theerathh Naaeiaa ||
Dhaasanee Har Kaa Naam Dhhiaaeiaa ||1||
Bandhhan Kaattanehaar Suaamee ||
Jan Naanak Simarai Antharajaamee ||2||3||57||
English Translation
Dhanaasaree, Fifth Mehl:
The Guru's feet emancipate the soul.
They carry it across the world-ocean in an instant. ||1||Pause||
Some love rituals, and some bathe at sacred shrines of pilgrimage.
The Lord's slaves meditate on His Name. ||1||
The Lord Master is the Breaker of bonds.
Servant Nanak meditates in remembrance on the Lord, the Inner-knower, the Searcher of hearts. ||2||3||57||
Punjabi Viakhya
nullnullਹੇ ਭਾਈ! ਜਿਸ (ਗੁਰੂ) ਨੇ (ਸਰਨ ਆਏ ਮਨੁੱਖ ਨੂੰ ਸਦਾ) ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ; ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ ॥੧॥ ਰਹਾਉ ॥nullਹੇ ਭਾਈ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ। ਪਰਮਾਤਮਾ ਦੇ ਦਾਸਾਂ ਨੇ (ਸਦਾ) ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ ॥੧॥nullਹੇ ਭਾਈ! ਦਾਸ ਨਾਨਕ (ਭੀ ਉਸ ਪਰਮਾਤਮਾ ਦਾ ਨਾਮ) ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਭ ਦਾ ਮਾਲਕ ਹੈ, ਜੋ (ਜੀਵਾਂ ਦੇ ਮਾਇਆ ਦੇ) ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ ॥੨॥੩॥੫੭॥