Hukumnama - Ang 687
Theerathh Naavan Jaao Theerathh Naam Hai in Raag Dhanasri
In Gurmukhi
ਧਨਾਸਰੀ ਮਹਲਾ ੧ ਛੰਤ
ੴ ਸਤਿਗੁਰ ਪ੍ਰਸਾਦਿ ॥
ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥
ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥
ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥
ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥
ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥
ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥
ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥
ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥
ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥
ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥
ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥
ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥
ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥
ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥
ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥
ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥
ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥
ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥
ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥
ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥
ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥
ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥
ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿਪੁਰਿ ਰਹਿਆ ਸੋਈ ॥
ਨਾਨਕ ਸਾਚੁ ਕਹੈ ਬੇਨੰਤੀ ਮਨੁ ਮਾਂਜੈ ਸਚੁ ਸੋਈ ॥੪॥੧॥
Phonetic English
Dhhanaasaree Mehalaa 1 Shhantha
Ik Oankaar Sathigur Prasaadh ||
Theerathh Naavan Jaao Theerathh Naam Hai ||
Theerathh Sabadh Beechaar Anthar Giaan Hai ||
Gur Giaan Saachaa Thhaan Theerathh Dhas Purab Sadhaa Dhasaaharaa ||
Ho Naam Har Kaa Sadhaa Jaacho Dhaehu Prabh Dhharaneedhharaa ||
Sansaar Rogee Naam Dhaaroo Mail Laagai Sach Binaa ||
Gur Vaak Niramal Sadhaa Chaanan Nith Saach Theerathh Majanaa ||1||
Saach N Laagai Mail Kiaa Mal Dhhoeeai ||
Gunehi Haar Paroe Kis Ko Roeeai ||
Veechaar Maarai Tharai Thaarai Oulatt Jon N Aaveae ||
Aap Paaras Param Dhhiaanee Saach Saachae Bhaaveae ||
Aanandh Anadhin Harakh Saachaa Dhookh Kilavikh Pareharae ||
Sach Naam Paaeiaa Gur Dhikhaaeiaa Mail Naahee Sach Manae ||2||
Sangath Meeth Milaap Pooraa Naavano ||
Gaavai Gaavanehaar Sabadh Suhaavano ||
Saalaahi Saachae Mann Sathigur Punn Dhaan Dhaeiaa Mathae ||
Pir Sang Bhaavai Sehaj Naavai Baenee Th Sangam Sath Sathae ||
Aaraadhh Eaekankaar Saachaa Nith Dhaee Charrai Savaaeiaa ||
Gath Sang Meethaa Santhasangath Kar Nadhar Mael Milaaeiaa ||3||
Kehan Kehai Sabh Koe Kaevadd Aakheeai ||
Ho Moorakh Neech Ajaan Samajhaa Saakheeai ||
Sach Gur Kee Saakhee Anmrith Bhaakhee Thith Man Maaniaa Maeraa ||
Kooch Karehi Aavehi Bikh Laadhae Sabadh Sachai Gur Maeraa ||
Aakhan Thott N Bhagath Bhanddaaree Bharipur Rehiaa Soee ||
Naanak Saach Kehai Baenanthee Man Maanjai Sach Soee ||4||1||
English Translation
Dhanaasaree, First Mehl, Chhant:
One Universal Creator God. By The Grace Of The True Guru:
Why should I bathe at sacred shrines of pilgrimage? The Naam, the Name of the Lord, is the sacred shrine of pilgrimage.
My sacred shrine of pilgrimage is spiritual wisdom within, and contemplation on the Word of the Shabad.
The spiritual wisdom given by the Guru is the True sacred shrine of pilgrimage, where the ten festivals are always observed.
I constantly beg for the Name of the Lord; grant it to me, O God, Sustainer of the world.
The world is sick, and the Naam is the medicine to cure it; without the True Lord, filth sticks to it.
The Guru's Word is immaculate and pure; it radiates a steady Light. Constantly bathe in such a true shrine of pilgrimage. ||1||
Filth does not stick to the true ones; what filth do they have to wash off?
If one strings a garland of virtues for oneself, what is there to cry for?
One who conquers his own self through contemplation is saved, and saves others as well; he does not come to be born again.
The supreme meditator is Himself the philosopher's stone, which transforms lead into gold. The true man is pleasing to the True Lord.
He is in ecstasy, truly happy, night and day; his sorrows and sins are taken away.
He finds the True Name, and beholds the Guru; with the True Name in his mind, no filth sticks to him. ||2||
O friend, association with the Holy is the perfect cleansing bath.
The singer who sings the Lord's Praises is adorned with the Word of the Shabad.
Worship the True Lord, and believe in the True Guru; this brings the merit of making donations to charity, kindness and compassion.
The soul-bride who loves to be with her Husband Lord bathes at the Triveni, the sacred place where the Ganges, Jamuna and Saraswaati Rivers converge, the Truest of the True.
Worship and adore the One Creator, the True Lord, who constantly gives, whose gifts continually increase.
Salvation is attained by associating with the Society of the Saints, O friend; granting His Grace, God unites us in His Union. ||3||
Everyone speaks and talks; how great should I say He is?
I am foolish, lowly and ignorant; it is only through the Guru's Teachings that I understand.
True are the Teachings of the Guru. His Words are Ambrosial Nectar; my mind is pleased and appeased by them.
Loaded down with corruption and sin, people depart, and then come back again; the True Shabad is found through my Guru.
There is no end to the treasure of devotion; the Lord is pervading everywhere.
Nanak utters this true prayer; one who purifies his mind is True. ||4||1||
Punjabi Viakhya
ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ। ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ। ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ। ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ। ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ। ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ॥੧॥nullnullnullnullnullਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ। ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ। ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ। ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ। ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ॥੨॥nullnullnullnullnullਸਾਧ ਸੰਗਤ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ। ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਮਨੁੱਖ ਦੀ ਮਤ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ। (ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ। (ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ। ਮਿੱਤਰ-ਪ੍ਰਭੂ ਦੀ ਸੰਗਤ ਵਿਚ, ਗੁਰੂ ਸੰਤ ਦੀ ਸੰਗਤ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤ ਵਿਚ ਮਿਲਾ ਲੈਂਦਾ ਹੈ ॥੩॥nullnullnullnullnullਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ। (ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ)। ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ। ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ। (ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ। ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ॥੪॥੧॥