Hukumnama - Ang 692
Jo Jan Bhaao Bhagath Kashh Jaanai Thaa Ko Acharaj Kaaho in Raag Dhanasri
In Gurmukhi
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥
ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥
ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥
ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥
ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥
Phonetic English
Jo Jan Bhaao Bhagath Kashh Jaanai Thaa Ko Acharaj Kaaho ||
Jio Jal Jal Mehi Pais N Nikasai Thio Dtur Miliou Julaaho ||1||
Har Kae Logaa Mai Tho Math Kaa Bhoraa ||
Jo Than Kaasee Thajehi Kabeeraa Rameeai Kehaa Nihoraa ||1|| Rehaao ||
Kehath Kabeer Sunahu Rae Loee Bharam N Bhoolahu Koee ||
Kiaa Kaasee Kiaa Ookhar Magehar Raam Ridhai Jo Hoee ||2||3||
English Translation
That humble being, who knows even a little about loving devotional worship - what surprises are there for him?
Like water, dripping into water, which cannot be separated out again, so is the weaver Kabeer, with softened heart, merged into the Lord. ||1||
O people of the Lord, I am just a simple-minded fool.
If Kabeer were to leave his body at Benares, and so liberate himself, what obligation would he have to the Lord? ||1||Pause||
Says Kabeer, listen, O people - do not be deluded by doubt.
What is the difference between Benares and the barren land of Maghar, if the Lord is within one's heart? ||2||3||
Punjabi Viakhya
nullਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ ॥੧॥nullਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ॥੧॥ ਰਹਾਉ ॥null(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ॥੨॥੩॥