Hukumnama - Ang 697

Jin Har Hiradhai Naam N Basiou Thin Maath Keejai Har Baanjhaa in Raag Jaitsiri

In Gurmukhi

ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥
ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥
ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥
ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥
ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥
ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥
ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥
ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥

Phonetic English

Jaithasaree Mehalaa 4 ||
Jin Har Hiradhai Naam N Basiou Thin Maath Keejai Har Baanjhaa ||
Thin Sunnjee Dhaeh Firehi Bin Naavai Oue Khap Khap Mueae Karaanjhaa ||1||
Maerae Man Jap Raam Naam Har Maajhaa ||
Har Har Kirapaal Kirapaa Prabh Dhhaaree Gur Giaan Dheeou Man Samajhaa || Rehaao ||
Har Keerath Kalajug Padh Ootham Har Paaeeai Sathigur Maajhaa ||
Ho Balihaaree Sathigur Apunae Jin Gupath Naam Paragaajhaa ||2||
Dharasan Saadhh Miliou Vaddabhaagee Sabh Kilabikh Geae Gavaajhaa ||
Sathigur Saahu Paaeiaa Vadd Dhaanaa Har Keeeae Bahu Gun Saajhaa ||3||
Jin Ko Kirapaa Karee Jagajeevan Har Our Dhhaariou Man Maajhaa ||
Dhharam Raae Dhar Kaagadh Faarae Jan Naanak Laekhaa Samajhaa ||4||5||

English Translation

Jaitsree, Fourth Mehl:
The Lord's Name does not abide within their hearts - their mothers should have been sterile.
These bodies wander around, forlorn and abandoned, without the Name; their lives waste away, and they die, crying out in pain. ||1||
O my mind, chant the Name of the Lord, the Lord within you.
The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause||
In this Dark Age of Kali Yuga, the Kirtan of the Lord's Praise brings the most noble and exalted status; the Lord is found through the True Guru.
I am a sacrifice to my True Guru, who has revealed the Lord's hidden Name to me. ||2||
By great good fortune, I obtained the Blessed Vision of the Darshan of the Holy; it removes all stains of sin.
I have found the True Guru, the great, all-knowing King; He has shared with me the many Glorious Virtues of the Lord. ||3||
Those, unto whom the Lord, the Life of the world, has shown Mercy, enshrine Him within their hearts, and cherish Him in their minds.
The Righteous Judge of Dharma, in the Court of the Lord, has torn up my papers; servant Nanak's account has been settled. ||4||5||

Punjabi Viakhya

nullnullਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥nullਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ਰਹਾਉ॥nullਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥nullਹੇ ਭਾਈ! ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਦਾ ਦਰਸਨ ਪ੍ਰਾਪਤ ਹੁੰਦਾ ਹੈ, ਉਸ ਦੇ ਸਾਰੇ ਪਾਪ ਦੂਰ ਹੋ ਜਾਂਦੇ ਹਨ। ਜਿਸ ਨੂੰ ਵੱਡਾ ਸਿਆਣਾ ਤੇ ਸ਼ਾਹ ਗੁਰੂ ਮਿਲ ਪਿਆ, ਗੁਰੂ ਨੇ ਪਰਮਾਤਮਾ ਦੇ ਬਹੁਤੇ ਗੁਣਾਂ ਨਾਲ ਉਸ ਨੂੰ ਸਾਂਝੀਵਾਲ ਬਣਾ ਦਿੱਤਾ ॥੩॥nullਹੇ ਭਾਈ! ਜਗਤ ਦੇ ਜੀਵਨ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਕਿਰਪਾ ਕੀਤੀ, ਉਹਨਾਂ ਨੇ ਆਪਣੇ ਮਨ ਵਿਚ ਹਿਰਦੇ ਵਿਚ ਪਰਮਾਤਮਾ ਦਾ ਨਾਮ ਟਿਕਾ ਲਿਆ। ਹੇ ਨਾਨਕ! (ਆਖ-ਹੇ ਭਾਈ) ਧਰਮਰਾਜ ਦੇ ਦਰ ਤੇ ਉਹਨਾਂ ਮਨੁੱਖਾਂ ਦੇ (ਕੀਤੇ ਕਰਮਾਂ ਦੇ ਲੇਖੇ ਦੇ ਸਾਰੇ) ਕਾਗ਼ਜ਼ ਪਾੜ ਦਿੱਤੇ ਗਏ, ਉਹਨਾਂ ਦਾਸਾਂ ਦਾ ਲੇਖਾ ਨਿੱਬੜ ਗਿਆ ॥੪॥੫॥