Hukumnama - Ang 698
Sathasangath Saadhh Paaee Vaddabhaagee Man Chalatha Bhaeiou Aroorraa in Raag Jaitsiri
In Gurmukhi
ਜੈਤਸਰੀ ਮਹਲਾ ੪ ॥
ਸਤਸੰਗਤਿ ਸਾਧ ਪਾਈ ਵਡਭਾਗੀ ਮਨੁ ਚਲਤੌ ਭਇਓ ਅਰੂੜਾ ॥
ਅਨਹਤ ਧੁਨਿ ਵਾਜਹਿ ਨਿਤ ਵਾਜੇ ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥
ਮੇਰੇ ਮਨ ਜਪਿ ਰਾਮ ਨਾਮੁ ਹਰਿ ਰੂੜਾ ॥
ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥
ਸਾਕਤ ਬੰਧ ਭਏ ਹੈ ਮਾਇਆ ਬਿਖੁ ਸੰਚਹਿ ਲਾਇ ਜਕੀੜਾ ॥
ਹਰਿ ਕੈ ਅਰਥਿ ਖਰਚਿ ਨਹ ਸਾਕਹਿ ਜਮਕਾਲੁ ਸਹਹਿ ਸਿਰਿ ਪੀੜਾ ॥੨॥
ਜਿਨ ਹਰਿ ਅਰਥਿ ਸਰੀਰੁ ਲਗਾਇਆ ਗੁਰ ਸਾਧੂ ਬਹੁ ਸਰਧਾ ਲਾਇ ਮੁਖਿ ਧੂੜਾ ॥
ਹਲਤਿ ਪਲਤਿ ਹਰਿ ਸੋਭਾ ਪਾਵਹਿ ਹਰਿ ਰੰਗੁ ਲਗਾ ਮਨਿ ਗੂੜਾ ॥੩॥
ਹਰਿ ਹਰਿ ਮੇਲਿ ਮੇਲਿ ਜਨ ਸਾਧੂ ਹਮ ਸਾਧ ਜਨਾ ਕਾ ਕੀੜਾ ॥
ਜਨ ਨਾਨਕ ਪ੍ਰੀਤਿ ਲਗੀ ਪਗ ਸਾਧ ਗੁਰ ਮਿਲਿ ਸਾਧੂ ਪਾਖਾਣੁ ਹਰਿਓ ਮਨੁ ਮੂੜਾ ॥੪॥੬॥
Phonetic English
Jaithasaree Mehalaa 4 ||
Sathasangath Saadhh Paaee Vaddabhaagee Man Chalatha Bhaeiou Aroorraa ||
Anehath Dhhun Vaajehi Nith Vaajae Har Anmrith Dhhaar Ras Leerraa ||1||
Maerae Man Jap Raam Naam Har Roorraa ||
Maerai Man Than Preeth Lagaaee Sathigur Har Miliou Laae Jhapeerraa || Rehaao ||
Saakath Bandhh Bheae Hai Maaeiaa Bikh Sanchehi Laae Jakeerraa ||
Har Kai Arathh Kharach Neh Saakehi Jamakaal Sehehi Sir Peerraa ||2||
Jin Har Arathh Sareer Lagaaeiaa Gur Saadhhoo Bahu Saradhhaa Laae Mukh Dhhoorraa ||
Halath Palath Har Sobhaa Paavehi Har Rang Lagaa Man Goorraa ||3||
Har Har Mael Mael Jan Saadhhoo Ham Saadhh Janaa Kaa Keerraa ||
Jan Naanak Preeth Lagee Pag Saadhh Gur Mil Saadhhoo Paakhaan Hariou Man Moorraa ||4||6||
English Translation
Jaitsree, Fourth Mehl:
In the Sat Sangat, the True Congregation, I found the Holy, by great good fortune; my restless mind has been quieted.
The unstruck melody ever vibrates and resounds; I have taken in the sublime essence of the Lord's Ambrosial Nectar, showering down. ||1||
O my mind, chant the Name of the Lord, the beauteous Lord.
The True Guru has drenched my mind and body with the Love of the Lord, who has met me and lovingly embraced me. ||Pause||
The faithless cynics are bound and gagged in the chains of Maya; they are actively engaged, gathering in the poisonous wealth.
They cannot spend this in harmony with the Lord, and so they must endure the pain which the Messenger of Death inflicts upon their heads. ||2||
The Holy Guru has dedicated His Being to the Lord's service; with great devotion apply the dust of His feet to your face.
In this world and the next, you shall receive the Lord's honor, and your mind shall be imbued with the permanent color of the Lord's Love. ||3||
O Lord, Har, Har, please unite me with the Holy; compared to these Holy people, I am just a worm.
Servant Nanak has enshrined love for the feet of the Holy Guru; meeting with this Holy One, my foolish, stone-like mind has blossomed forth in lush profusion. ||4||6||
Punjabi Viakhya
nullnullਹੇ ਭਾਈ! ਜਿਸ ਮਨੁੱਖ ਨੇ ਵੱਡੇ ਭਾਗਾਂ ਨਾਲ ਗੁਰੂ ਦੀ ਸਾਧ ਸੰਗਤ ਪ੍ਰਾਪਤ ਕਰ ਲਈ, ਉਸ ਦਾ ਭਟਕਦਾ ਮਨ ਟਿਕ ਗਿਆ। ਉਸ ਦੇ ਅੰਦਰ ਇਕ-ਰਸ ਰੌ ਨਾਲ (ਮਾਨੋ) ਸਦਾ ਵਾਜੇ ਵੱਜਦੇ ਰਹਿੰਦੇ ਹਨ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਧਾਰ ਪ੍ਰੇਮ ਨਾਲ (ਪੀ ਪੀ ਕੇ) ਉਹ ਰੱਜ ਜਾਂਦਾ ਹੈ ॥੧॥nullਹੇ ਮੇਰੇ ਮਨ! ਸੋਹਣੇ ਪਰਮਾਤਮਾ ਦਾ ਨਾਮ (ਸਦਾ) ਜਪਿਆ ਕਰ। ਹੇ ਭਾਈ! ਗੁਰੂ ਨੇ ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਰਮਾਤਮਾ ਦਾ ਪਿਆਰ ਪੈਦਾ ਕਰ ਦਿੱਤਾ ਹੈ, ਹੁਣ ਪਰਮਾਤਮਾ ਮੈਨੂੰ ਜੱਫੀ ਪਾ ਕੇ ਮਿਲ ਪਿਆ ਹੈ ਰਹਾਉ॥nullਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਮਾਇਆ ਦੇ ਮੋਹ ਵਿਚ ਬੱਝੇ ਰਹਿੰਦੇ ਹਨ। ਉਹ ਜ਼ੋਰ ਲਾ ਕੇ (ਆਤਮਕ ਮੌਤ ਲਿਆਉਣ ਵਾਲੀ ਮਾਇਆ) ਜ਼ਹਿਰ ਹੀ ਇਕੱਠੀ ਕਰਦੇ ਰਹਿੰਦੇ ਹਨ। ਉਹ ਮਨੁੱਖ ਉਸ ਮਾਇਆ ਨੂੰ ਪਰਮਾਤਮਾ ਦੇ ਰਾਹ ਤੇ ਖ਼ਰਚ ਨਹੀਂ ਸਕਦੇ, (ਇਸ ਵਾਸਤੇ ਉਹ) ਆਤਮਕ ਮੌਤ ਦਾ ਦੁੱਖ ਆਪਣੇ ਸਿਰ ਉਤੇ ਸਹਾਰਦੇ ਹਨ ॥੨॥nullਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਬੜੀ ਸਰਧਾ ਨਾਲ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਕੇ ਆਪਣਾ ਸਰੀਰ ਪਰਮਾਤਮਾ ਦੇ ਅਰਪਣ ਕਰ ਦਿੱਤਾ, ਉਹ ਮਨੁੱਖ ਇਸ ਲੋਕ ਵਿਚ ਪਰਲੋਕ ਵਿਚ ਸੋਭਾ ਖੱਟਦੇ ਹਨ, ਉਹਨਾਂ ਦੇ ਮਨ ਵਿਚ ਪਰਮਾਤਮਾ ਨਾਲ ਗੂੜ੍ਹਾ ਪਿਆਰ ਬਣ ਜਾਂਦਾ ਹੈ ॥੩॥nullਹੇ ਹਰੀ! ਹੇ ਪ੍ਰਭੂ! ਮੈਨੂੰ ਗੁਰੂ ਮਿਲਾ, ਮੈਨੂੰ ਗੁਰੂ ਮਿਲਾ, ਮੈਂ ਗੁਰੂ ਦੇ ਸੇਵਕਾਂ ਦਾ ਨਿਮਾਣਾ ਦਾਸ ਹਾਂ। ਹੇ ਦਾਸ ਨਾਨਕ! (ਆਖ-) ਜਿਸ ਮਨੁੱਖ ਦੇ ਅੰਦਰ ਗੁਰੂ ਦੇ ਚਰਨਾਂ ਦਾ ਪਿਆਰ ਬਣ ਜਾਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮੂਰਖ ਅਭਿੱਜ ਮਨ ਹਰਾ ਹੋ ਜਾਂਦਾ ਹੈ ॥੪॥੬॥