Hukumnama - Ang 703.2
Sun Yaar Hamaarae Sajan Eik Karo Baenantheeaa in Raag Jaitsiri
In Gurmukhi
ਛੰਤ ॥
ਸੁਣਿ ਯਾਰ ਹਮਾਰੇ ਸਜਣ ਇਕ ਕਰਉ ਬੇਨੰਤੀਆ ॥
ਤਿਸੁ ਮੋਹਨ ਲਾਲ ਪਿਆਰੇ ਹਉ ਫਿਰਉ ਖੋਜੰਤੀਆ ॥
ਤਿਸੁ ਦਸਿ ਪਿਆਰੇ ਸਿਰੁ ਧਰੀ ਉਤਾਰੇ ਇਕ ਭੋਰੀ ਦਰਸਨੁ ਦੀਜੈ ॥
ਨੈਨ ਹਮਾਰੇ ਪ੍ਰਿਅ ਰੰਗ ਰੰਗਾਰੇ ਇਕੁ ਤਿਲੁ ਭੀ ਨਾ ਧੀਰੀਜੈ ॥
ਪ੍ਰਭ ਸਿਉ ਮਨੁ ਲੀਨਾ ਜਿਉ ਜਲ ਮੀਨਾ ਚਾਤ੍ਰਿਕ ਜਿਵੈ ਤਿਸੰਤੀਆ ॥
ਜਨ ਨਾਨਕ ਗੁਰੁ ਪੂਰਾ ਪਾਇਆ ਸਗਲੀ ਤਿਖਾ ਬੁਝੰਤੀਆ ॥੧॥
ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥
ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥
ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥
ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥
ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥
ਯਾਰ ਵੇ ਪਿਰੁ ਆਪਣ ਭਾਣਾ ਕਿਛੁ ਨੀਸੀ ਛੰਦਾ ॥
ਯਾਰ ਵੇ ਤੈ ਰਾਵਿਆ ਲਾਲਨੁ ਮੂ ਦਸਿ ਦਸੰਦਾ ॥
ਲਾਲਨੁ ਤੈ ਪਾਇਆ ਆਪੁ ਗਵਾਇਆ ਜੈ ਧਨ ਭਾਗ ਮਥਾਣੇ ॥
ਬਾਂਹ ਪਕੜਿ ਠਾਕੁਰਿ ਹਉ ਘਿਧੀ ਗੁਣ ਅਵਗਣ ਨ ਪਛਾਣੇ ॥
ਗੁਣ ਹਾਰੁ ਤੈ ਪਾਇਆ ਰੰਗੁ ਲਾਲੁ ਬਣਾਇਆ ਤਿਸੁ ਹਭੋ ਕਿਛੁ ਸੁਹੰਦਾ ॥
ਜਨ ਨਾਨਕ ਧੰਨਿ ਸੁਹਾਗਣਿ ਸਾਈ ਜਿਸੁ ਸੰਗਿ ਭਤਾਰੁ ਵਸੰਦਾ ॥੩॥
ਯਾਰ ਵੇ ਨਿਤ ਸੁਖ ਸੁਖੇਦੀ ਸਾ ਮੈ ਪਾਈ ॥
ਵਰੁ ਲੋੜੀਦਾ ਆਇਆ ਵਜੀ ਵਾਧਾਈ ॥
ਮਹਾ ਮੰਗਲੁ ਰਹਸੁ ਥੀਆ ਪਿਰੁ ਦਇਆਲੁ ਸਦ ਨਵ ਰੰਗੀਆ ॥
ਵਡ ਭਾਗਿ ਪਾਇਆ ਗੁਰਿ ਮਿਲਾਇਆ ਸਾਧ ਕੈ ਸਤਸੰਗੀਆ ॥
ਆਸਾ ਮਨਸਾ ਸਗਲ ਪੂਰੀ ਪ੍ਰਿਅ ਅੰਕਿ ਅੰਕੁ ਮਿਲਾਈ ॥
ਬਿਨਵੰਤਿ ਨਾਨਕੁ ਸੁਖ ਸੁਖੇਦੀ ਸਾ ਮੈ ਗੁਰ ਮਿਲਿ ਪਾਈ ॥੪॥੧॥
Phonetic English
Shhanth ||
Sun Yaar Hamaarae Sajan Eik Karo Baenantheeaa ||
This Mohan Laal Piaarae Ho Firo Khojantheeaa ||
This Dhas Piaarae Sir Dhharee Outhaarae Eik Bhoree Dharasan Dheejai ||
Nain Hamaarae Pria Rang Rangaarae Eik Thil Bhee Naa Dhheereejai ||
Prabh Sio Man Leenaa Jio Jal Meenaa Chaathrik Jivai Thisantheeaa ||
Jan Naanak Gur Pooraa Paaeiaa Sagalee Thikhaa Bujhantheeaa ||1||
Yaar Vae Pria Habhae Sakheeaa Moo Kehee N Jaeheeaa ||
Yaar Vae Hik Ddoon Hik Chaarrai Ho Kis Chithaeheeaa ||
Hik Dhoon Hik Chaarrae Anik Piaarae Nith Karadhae Bhog Bilaasaa ||
Thinaa Dhaekh Man Chaao Outhandhaa Ho Kadh Paaee Gunathaasaa ||
Jinee Maiddaa Laal Reejhaaeiaa Ho This Aagai Man Ddaeneheeaa ||
Naanak Kehai Sun Bino Suhaagan Moo Dhas Ddikhaa Pir Kaeheeaa ||2||
Yaar Vae Pir Aapan Bhaanaa Kishh Neesee Shhandhaa ||
Yaar Vae Thai Raaviaa Laalan Moo Dhas Dhasandhaa ||
Laalan Thai Paaeiaa Aap Gavaaeiaa Jai Dhhan Bhaag Mathhaanae ||
Baanh Pakarr Thaakur Ho Ghidhhee Gun Avagan N Pashhaanae ||
Gun Haar Thai Paaeiaa Rang Laal Banaaeiaa This Habho Kishh Suhandhaa ||
Jan Naanak Dhhann Suhaagan Saaee Jis Sang Bhathaar Vasandhaa ||3||
Yaar Vae Nith Sukh Sukhaedhee Saa Mai Paaee ||
Var Lorreedhaa Aaeiaa Vajee Vaadhhaaee ||
Mehaa Mangal Rehas Thheeaa Pir Dhaeiaal Sadh Nav Rangeeaa ||
Vadd Bhaag Paaeiaa Gur Milaaeiaa Saadhh Kai Sathasangeeaa ||
Aasaa Manasaa Sagal Pooree Pria Ank Ank Milaaee ||
Binavanth Naanak Sukh Sukhaedhee Saa Mai Gur Mil Paaee ||4||1||
English Translation
Chhant:
Listen, O my intimate friend - I have just one prayer to make.
I have been wandering around, searching for that enticing, sweet Beloved.
Whoever leads me to my Beloved - I would cut off my head and offer it to him, even if I were granted the Blessed Vision of His Darshan for just an instant.
My eyes are drenched with the Love of my Beloved; without Him, I do not have even a moment's peace.
My mind is attached to the Lord, like the fish to the water, and the rainbird, thirsty for the raindrops.
Servant Nanak has found the Perfect Guru; his thirst is totally quenched. ||1||
O intimate friend, my Beloved has all these loving companions; I cannot compare to any of them.
O intimate friend, each of them is more beautiful than the others; who could consider me?
Each of them is more beautiful than the others; countless are His lovers, constantly enjoying bliss with Him.
Beholding them, desire wells up in my mind; when will I obtain the Lord, the treasure of virtue?
I dedicate my mind to those who please and attract my Beloved.
Says Nanak, hear my prayer, O happy soul-brides; tell me, what does my Husband Lord look like? ||2||
O intimate friend, my Husband Lord does whatever He pleases; He is not dependent on anyone.
O intimate friend, you have enjoyed your Beloved; please, tell me about Him.
They alone find their Beloved, who eradicate self-conceit; such is the good destiny written on their foreheads.
Taking me by the arm, the Lord and Master has made me His own; He has not considered my merits or demerits.
She, whom You have adorned with the necklace of virtue, and dyed in the deep crimson color of His Love - everything looks beautiful on her.
O servant Nanak, blessed is that happy soul-bride, who dwells with her Husband Lord. ||3||
O intimate friend, I have found that peace which I sought.
My sought-after Husband Lord has come home, and now, congratulations are pouring in.
Great joy and happiness welled up, when my Husband Lord, of ever-fresh beauty, showed mercy to me.
By great good fortune, I have found Him; the Guru has united me with Him, through the Saadh Sangat, the True Congregation of the Holy.
My hopes and desires have all been fulfilled; my Beloved Husband Lord has hugged me close in His embrace.
Prays Nanak, I have found that peace which I sought, meeting with the Guru. ||4||1||
Punjabi Viakhya
nullnullnullnullnullnullਛੰਤ! ਹੇ ਮੇਰੇ ਸਤਸੰਗੀ ਮਿੱਤਰ! ਹੇ ਮੇਰੇ ਸੱਜਣ! ਮੈਂ (ਤੇਰੇ ਅੱਗੇ) ਇਕ ਅਰਜ਼ੋਈ ਕਰਦੀ ਹਾਂ! ਮੈਂ ਉਸ ਮਨ ਨੂੰ ਮੋਹ ਲੈਣ ਵਾਲੇ ਪਿਆਰੇ ਲਾਲ ਨੂੰ ਲੱਭਦੀ ਫਿਰਦੀ ਹਾਂ। (ਹੇ ਮਿੱਤਰ!) ਮੈਨੂੰ ਉਸ ਪਿਆਰੇ ਦੀ ਦੱਸ ਪਾ, ਮੈਂ (ਉਸ ਦੇ ਅੱਗੇ ਆਪਣਾ) ਸਿਰ ਲਾਹ ਕੇ ਰੱਖ ਦਿਆਂਗੀ (ਤੇ ਆਖਾਂਗੀ-ਹੇ ਪਿਆਰੇ!) ਰਤਾ ਭਰ ਸਮੇ ਲਈ ਹੀ ਮੈਨੂੰ ਦਰਸਨ ਦੇਹ (ਹੇ ਗੁਰੂ!) ਮੇਰੀਆਂ ਅੱਖਾਂ ਪਿਆਰੇ ਦੇ ਪ੍ਰੇਮ-ਰੰਗ ਨਾਲ ਰੰਗੀਆਂ ਗਈਆਂ ਹਨ, (ਉਸ ਦੇ ਦਰਸਨ ਤੋਂ ਬਿਨਾ ਮੈਨੂੰ) ਰਤਾ ਜਿਤਨੇ ਸਮੇ ਲਈ ਭੀ ਚੈਨ ਨਹੀਂ ਆਉਂਦਾ। ਮੇਰਾ ਮਨ ਪ੍ਰਭੂ ਨਾਲ ਮਸਤ ਹੈ ਜਿਵੇਂ ਪਾਣੀ ਦੀ ਮੱਛੀ (ਪਾਣੀ ਵਿਚ ਮਸਤ ਰਹਿੰਦੀ ਹੈ), ਜਿਵੇਂ ਪਪੀਹੇ ਨੂੰ (ਵਰਖਾ ਦੀ ਬੂੰਦ ਦੀ) ਪਿਆਸ ਲੱਗੀ ਰਹਿੰਦੀ ਹੈ। ਹੇ ਦਾਸ ਨਾਨਕ! (ਆਖ-ਜਿਸ ਵਡ-ਭਾਗੀ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ (ਉਸ ਦੀ ਦਰਸਨ ਦੀ) ਸਾਰੀ ਤ੍ਰੇਹ ਬੁੱਝ ਜਾਂਦੀ ਹੈ ॥੧॥nullnullnullnullnullਹੇ ਸਤਸੰਗੀ ਸੱਜਣ! ਸਾਰੀਆਂ ਸਹੇਲੀਆਂ ਪਿਆਰੇ ਪ੍ਰਭੂ ਦੀਆਂ (ਇਸਤ੍ਰੀਆਂ) ਹਨ, ਮੈਂ (ਇਹਨਾਂ ਵਿਚੋਂ) ਕਿਸੇ ਵਰਗੀ ਭੀ ਨਹੀਂ। ਇਹ ਇਕ ਤੋਂ ਇਕ ਸੋਹਣੀਆਂ (ਸੋਹਣੇ ਆਤਮਕ ਜੀਵਨ ਵਾਲੀਆਂ) ਹਨ, ਮੈਂ ਕਿਸ ਗਿਣਤੀ ਵਿਚ ਹਾਂ? ਪ੍ਰਭੂ ਨਾਲ ਅਨੇਕਾਂ ਹੀ ਪਿਆਰ ਕਰਨ ਵਾਲੇ ਹਨ, ਇਕ ਦੂਜੇ ਤੋਂ ਸੋਹਣੇ ਜੀਵਨ ਵਾਲੇ ਹਨ, ਸਦਾ ਪ੍ਰਭੂ ਨਾਲ ਆਤਮਕ ਮਿਲਾਪ ਦਾ ਆਨੰਦ ਮਾਣਦੇ ਹਨ। ਇਹਨਾਂ ਨੂੰ ਵੇਖ ਕੇ ਮੇਰੇ ਮਨ ਵਿਚ (ਭੀ) ਚਾਉ ਪੈਦਾ ਹੁੰਦਾ ਹੈ ਕਿ ਮੈਂ ਭੀ ਕਦੇ ਉਸ ਗੁਣਾਂ ਦੇ ਖ਼ਜ਼ਾਨੇ ਪ੍ਰਭੂ ਨੂੰ ਮਿਲ ਸਕਾਂ। (ਹੇ ਗੁਰੂ!) ਜਿਸ ਨੇ (ਹੀ) ਮੇਰੇ ਪਿਆਰੇ ਹਰੀ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਸ ਅੱਗੇ ਆਪਣਾ ਮਨ ਭੇਟਾ ਕਰਨ ਨੂੰ ਤਿਆਰ ਹਾਂ। ਨਾਨਕ ਆਖਦਾ ਹੈ-ਹੇ ਸੋਹਾਗ ਵਾਲੀਏ! ਮੇਰੀ ਬੇਨਤੀ ਸੁਣ। ਮੈਨੂੰ ਦੱਸ, ਮੈਂ ਵੇਖਾਂ, ਪ੍ਰਭੂ-ਪਤੀ ਕਿਹੋ ਜਿਹਾ ਹੈ ॥੨॥nullnullnullnullnullਹੇ ਸਤਸੰਗੀ ਸੱਜਣ! (ਜਿਸ ਜੀਵ-ਇਸਤ੍ਰੀ ਨੂੰ) ਆਪਣਾ ਪ੍ਰਭੂ-ਪਤੀ ਪਿਆਰਾ ਲੱਗਣ ਲੱਗ ਪੈਂਦਾ ਹੈ (ਉਸ ਨੂੰ ਕਿਸੇ ਦੀ) ਕੋਈ ਮੁਥਾਜੀ ਨਹੀਂ ਰਹਿ ਜਾਂਦੀ। ਹੇ ਸਤਸੰਗੀ ਸੱਜਣ! ਤੂੰ ਸੋਹਣੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ, ਮੈਂ ਪੁੱਛਦਾ ਹਾਂ, ਮੈਨੂੰ ਭੀ ਉਸ ਦੀ ਦੱਸ ਪਾ। ਤੂੰ ਸੋਹਣੇ ਲਾਲ ਨੂੰ ਲੱਭ ਲਿਆ ਹੈ, ਤੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ। ਜਿਸ ਜੀਵ-ਇਸਤ੍ਰੀ ਦੇ ਮੱਥੇ ਦੇ ਭਾਗ ਜਾਗਦੇ ਹਨ (ਉਸ ਨੂੰ ਮਿਲਾਪ ਹੁੰਦਾ ਹੈ)। (ਹੇ ਸਖੀ!) ਮਾਲਕ-ਪ੍ਰਭੂ ਨੇ (ਮੇਰੀ ਭੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੇਰਾ ਕੋਈ ਗੁਣ ਔਗੁਣ ਉਸ ਨੇ ਨਹੀਂ ਪਰਖਿਆ। ਹੇ ਪ੍ਰਭੂ! ਤੈਂ ਜਿਸ ਜੀਵ ਇਸਤ੍ਰੀ ਨੂੰ ਗੁਣਾਂ ਦਾ ਹਾਰ ਨੂੰ ਪਹਿਨਾਇਆ ਹੈ, ਨਾਮ ਦੇ ਰੰਗ ਵਿੱਚ ਰੰਗਿਆ, ਉਸ ਦਾ ਸਾਰਾ ਜੀਵਨ ਹੀ ਸ਼ੋਭਨੀਕ ਹੋ ਜਾਂਦਾ ਹੈ। ਹੇ ਦਾਸ ਨਾਨਕ! (ਆਖ-) ਉਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ, ਜਿਸ ਦੇ ਨਾਲ (ਜਿਸ ਦੇ ਹਿਰਦੇ ਵਿਚ) ਖਸਮ-ਪ੍ਰਭੂ ਵੱਸਦਾ ਹੈ ॥੩॥nullnullnullnullnullਹੇ ਸਤਸੰਗੀ ਸੱਜਣ! ਜੇਹੜੀ ਸੁੱਖਣਾ ਮੈਂ ਸਦਾ ਸੁੱਖਦੀ ਰਹਿੰਦੀ ਸਾਂ, ਉਹ (ਸੁੱਖਣਾ) ਮੈਂ ਪਾ ਲਈ ਹੈ (ਮੇਰੀ ਉਹ ਮੁਰਾਦ ਪੂਰੀ ਹੋ ਗਈ ਹੈ)। ਜਿਸ ਪ੍ਰਭੂ-ਪਤੀ ਨੂੰ ਮੈਂ (ਚਿਰਾਂ ਤੋਂ) ਲੱਭਦੀ ਆ ਰਹੀ ਸਾਂ ਉਹ (ਮੇਰੇ ਹਿਰਦੇ ਵਿਚ) ਆ ਵੱਸਿਆ ਹੈ, ਹੁਣ ਮੇਰੇ ਅੰਦਰ ਆਤਮਕ ਉਤਸ਼ਾਹ ਦੇ ਵਾਜੇ ਵੱਜ ਰਹੇ ਹਨ। ਸਦਾ ਨਵੇਂ ਪ੍ਰੇਮ-ਰੰਗ ਵਾਲਾ ਤੇ ਦਇਆ ਦਾ ਸੋਮਾ ਪ੍ਰਭੂ-ਪਤੀ (ਮੇਰੇ ਅੰਦਰ ਆ ਵੱਸਿਆ ਹੈ, ਹੁਣ ਮੇਰੇ ਅੰਦਰ) ਬੜਾ ਆਨੰਦ ਤੇ ਉਤਸ਼ਾਹ ਬਣ ਰਿਹਾ ਹੈ। ਹੇ ਸਤਸੰਗੀ ਸੱਜਣ! ਵੱਡੀ ਕਿਸਮਤ ਨਾਲ ਉਹ ਪ੍ਰਭੂ-ਪਤੀ ਮੈਨੂੰ ਲੱਭਾ ਹੈ, ਗੁਰੂ ਨੇ ਮੈਨੂੰ ਸਾਧ ਸੰਗਤ ਵਿਚ (ਉਸ ਨਾਲ) ਮਿਲਾ ਦਿੱਤਾ ਹੈ। (ਗੁਰੂ ਨੇ) ਮੇਰਾ ਆਪਾ ਪਿਆਰੇ ਦੇ ਅੰਕ ਵਿਚ ਮਿਲਾ ਦਿੱਤਾ ਹੈ, ਮੇਰੀ ਹਰੇਕ ਆਸ ਮੁਰਾਦ ਪੂਰੀ ਹੋ ਗਈ ਹੈ। ਨਾਨਕ ਬੇਨਤੀ ਕਰਦਾ ਹੈ-ਜੇਹੜੀ ਸੁੱਖਣਾ ਮੈਂ (ਸਦਾ) ਸੁੱਖਦੀ ਰਹਿੰਦੀ ਸਾਂ, ਗੁਰੂ ਨੂੰ ਮਿਲ ਕੇ ਉਹ (ਸੁੱਖਣਾ) ਮੈਂ ਹਾਸਲ ਕਰ ਲਈ ਹੈ ॥੪॥੧॥