Hukumnama - Ang 705

Aadh Pooran Madhh Pooran Anth Pooran Paramaesureh in Raag Jaitsiri

In Gurmukhi

ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ
ੴ ਸਤਿਗੁਰ ਪ੍ਰਸਾਦਿ ॥
ਸਲੋਕ ॥
ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥
ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥
ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥
ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥

Phonetic English

Jaithasaree Mehalaa 5 Vaar Salokaa Naali
Ik Oankaar Sathigur Prasaadh ||
Salok ||
Aadh Pooran Madhh Pooran Anth Pooran Paramaesureh ||
Simaranth Santh Sarabathr Ramanan Naanak Aghanaasan Jagadheesureh ||1||
Paekhan Sunan Sunaavano Man Mehi Dhrirreeai Saach ||
Poor Rehiou Sarabathr Mai Naanak Har Rang Raach ||2||

English Translation

Jaitsree, Fifth Mehl, Vaar With Shaloks:
One Universal Creator God. By The Grace Of The True Guru:
Shalok:
In the beginning, He was pervading; in the middle, He is pervading; in the end, He will be pervading. He is the Transcendent Lord.
The Saints remember in meditation the all-pervading Lord God. O Nanak, He is the Destroyer of sins, the Lord of the universe. ||1||
See, hear, speak and implant the True Lord within your mind.
He is all-pervading, permeating everywhere; O Nanak, be absorbed in the Lord's Love. ||2||

Punjabi Viakhya

ਰਾਗ ਜੈਤਸਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਵਾਰ', ਸਲੋਕਾਂ ਸਮੇਤ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ ॥੧॥nullਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ ॥੨॥