Hukumnama - Ang 706

Har Eaek Niranjan Gaaeeai Sabh Anthar Soee in Raag Jaitsiri

In Gurmukhi

ਪਉੜੀ ॥
ਹਰਿ ਏਕੁ ਨਿਰੰਜਨੁ ਗਾਈਐ ਸਭ ਅੰਤਰਿ ਸੋਈ ॥
ਕਰਣ ਕਾਰਣ ਸਮਰਥ ਪ੍ਰਭੁ ਜੋ ਕਰੇ ਸੁ ਹੋਈ ॥
ਖਿਨ ਮਹਿ ਥਾਪਿ ਉਥਾਪਦਾ ਤਿਸੁ ਬਿਨੁ ਨਹੀ ਕੋਈ ॥
ਖੰਡ ਬ੍ਰਹਮੰਡ ਪਾਤਾਲ ਦੀਪ ਰਵਿਆ ਸਭ ਲੋਈ ॥
ਜਿਸੁ ਆਪਿ ਬੁਝਾਏ ਸੋ ਬੁਝਸੀ ਨਿਰਮਲ ਜਨੁ ਸੋਈ ॥੧॥

Phonetic English

Pourree ||
Har Eaek Niranjan Gaaeeai Sabh Anthar Soee ||
Karan Kaaran Samarathh Prabh Jo Karae S Hoee ||
Khin Mehi Thhaap Outhhaapadhaa This Bin Nehee Koee ||
Khandd Brehamandd Paathaal Dheep Raviaa Sabh Loee ||
Jis Aap Bujhaaeae So Bujhasee Niramal Jan Soee ||1||

English Translation

Pauree:
Sing the Praise of the One, the Immaculate Lord; He is contained within all.
The Cause of causes, the Almighty Lord God; whatever He wills, comes to pass.
In an instant, He establishes and disestablishes; without Him, there is no other.
He pervades the continents, solar systems, nether worlds, islands and all worlds.
He alone understands, whom the Lord Himself instructs; he alone is a pure and unstained being. ||1||

Punjabi Viakhya

nullnullnullnullnullਜੋ ਪ੍ਰਭੂ ਮਾਇਆ ਤੋਂ ਨਿਰਲੇਪ ਹੈ ਸਿਰਫ਼ ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਉਹੀ ਸਭ ਦੇ ਅੰਦਰ ਮੌਜੂਦ ਹੈ। ਉਹ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਸਭ ਕਿਸਮ ਦੀ ਤਾਕਤ ਵਾਲਾ ਹੈ, (ਜਗਤ ਵਿਚ) ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਇਕ ਪਲਕ ਵਿਚ (ਜੀਵਾਂ ਨੂੰ) ਪੈਂਦਾ ਕਰ ਕੇ ਨਾਸ ਕਰ ਦੇਂਦਾ ਹੈ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ। ਸਭ ਦੇਸਾਂ ਵਿਚ, ਸਾਰੇ ਬ੍ਰਹਮੰਡ ਵਿਚ, ਹੇਠਲੀ ਧਰਤੀ, ਜਜ਼ੀਰਿਆਂ ਵਿਚ, ਸਾਰੇ ਹੀ ਜਗਤ ਵਿਚ ਉਹ ਪ੍ਰਭੂ ਵਿਆਪਕ ਹੈ। ਜਿਸ ਮਨੁੱਖ ਨੂੰ (ਇਹ) ਸਮਝ ਆਪ ਪ੍ਰਭੂ ਦੇਂਦਾ ਹੈ, ਉਸ ਨੂੰ ਸਮਝ ਪੈਂਦੀ ਹੈ ਤੇ ਉਹ ਮਨੁੱਖ ਪਵਿਤ੍ਰ ਹੋ ਜਾਂਦਾ ਹੈ ॥੧॥