Hukumnama - Ang 707.2
Basanth Svarag Lokeh Jithathae Prithhavee Nav Khanddaneh in Raag Jaitsiri
In Gurmukhi
ਸਲੋਕ ॥
ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥
ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
ਪਉੜੀ ॥
ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥
ਕਾਮ ਕ੍ਰੋਧਿ ਅਹੰਕਾਰਿ ਫਿਰਹਿ ਦੇਵਾਨਿਆ ॥
ਸਿਰਿ ਲਗਾ ਜਮ ਡੰਡੁ ਤਾ ਪਛੁਤਾਨਿਆ ॥
ਬਿਨੁ ਪੂਰੇ ਗੁਰਦੇਵ ਫਿਰੈ ਸੈਤਾਨਿਆ ॥੯॥
Phonetic English
Salok ||
Basanth Svarag Lokeh Jithathae Prithhavee Nav Khanddaneh ||
Bisaranth Har Gopaaleh Naanak Thae Praanee Oudhiaan Bharamaneh ||1||
Kouthak Kodd Thamaasiaa Chith N Aavas Naao ||
Naanak Korree Narak Baraabarae Oujarr Soee Thhaao ||2||
Pourree ||
Mehaa Bhaeiaan Oudhiaan Nagar Kar Maaniaa ||
Jhooth Samagree Paekh Sach Kar Jaaniaa ||
Kaam Krodhh Ahankaar Firehi Dhaevaaniaa ||
Sir Lagaa Jam Ddandd Thaa Pashhuthaaniaa ||
Bin Poorae Guradhaev Firai Saithaaniaa ||9||
English Translation
Shalok:
They may live in heavenly realms, and conquer the nine regions of the world,
But if they forget the Lord of the world, O Nanak, they are just wanderers in the wilderness. ||1||
In the midst of millions of games and entertainments, the Lord's Name does not come to their minds.
O Nanak, their home is like a wilderness, in the depths of hell. ||2||
Pauree:
He sees the terrible, awful wilderness as a city.
Gazing upon the false objects, he believes them to be real.
Engrossed in sexual desire, anger and egotism, he wanders around insane.
When the Messenger of Death hits him on the head with his club, then he regrets and repents.
Without the Perfect, Divine Guru, he roams around like Satan. ||9||
Punjabi Viakhya
nullnullਜੇ ਸੁਰਗ ਵਰਗੇ ਦੇਸ ਵਿਚ ਵੱਸਦੇ ਹੋਣ, ਜੇ ਸਾਰੀ ਧਰਤੀ ਨੂੰ ਜਿੱਤ ਲੈਣ, ਪਰ, ਹੇ ਨਾਨਕ! ਜੇ ਜਗਤ ਦੇ ਰੱਖਕ ਪ੍ਰਭੂ ਨੂੰ ਵਿਸਾਰ ਦੇਣ, ਤਾਂ ਉਹ ਮਨੁੱਖ (ਮਾਨੋ) ਜੰਗਲ ਵਿਚ ਭਟਕ ਰਹੇ ਹਨ ॥੧॥nullਜਗਤ ਦੇ ਕ੍ਰੋੜਾਂ ਚੋਜ ਤਮਾਸ਼ਿਆਂ ਦੇ ਕਾਰਨ ਜੇ ਪ੍ਰਭੂ ਦਾ ਨਾਮ ਚਿੱਤ ਵਿਚ (ਯਾਦ) ਨਾਹ ਰਹੇ, ਤਾਂ ਹੇ ਨਾਨਕ! ਉਹ ਥਾਂ ਉਜਾੜ ਸਮਝੋ, ਉਹ ਥਾਂ ਭਿਆਨਕ ਨਰਕ ਦੇ ਬਰਾਬਰ ਹੈ ॥੨॥nullnullnullnullnullਬੜੇ ਡਰਾਉਣੇ ਜੰਗਲ ਨੂੰ ਜੀਵਾਂ ਨੇ ਸ਼ਹਿਰ ਕਰ ਕੇ ਮੰਨ ਲਿਆ ਹੈ, ਇਹਨਾਂ ਨਾਸਵੰਤ ਪਦਾਰਥਾਂ ਨੂੰ ਵੇਖ ਕੇ ਸਦਾ ਟਿਕੇ ਰਹਿਣ ਵਾਲੇ ਸਮਝ ਲਿਆ ਹੈ। (ਇਸ ਵਾਸਤੇ ਇਹਨਾਂ ਦੀ ਖ਼ਾਤਰ) ਕਾਮ ਵਿਚ ਕ੍ਰੋਧ ਵਿਚ ਅਹੰਕਾਰ ਵਿਚ ਝੱਲੇ ਹੋਏ ਫਿਰਦੇ ਹਨ, ਜਦੋਂ ਮੌਤ ਦਾ ਡੰਡਾ ਸਿਰ ਤੇ ਆ ਵੱਜਦਾ ਹੈ, ਤਦੋਂ ਪਛੁਤਾਉਂਦੇ ਹਨ। (ਹੇ ਭਾਈ! ਮਨੁੱਖ) ਪੂਰੇ ਗੁਰੂ ਦੀ ਸਰਨ ਤੋਂ ਬਿਨਾ ਸ਼ੈਤਾਨ ਵਾਂਗ ਫਿਰਦਾ ਹੈ ॥੯॥