Hukumnama - Ang 712
Maanukh Bin Boojhae Birathhaa Aaeiaa in Raag Todee
In Gurmukhi
ਟੋਡੀ ਮਹਲਾ ੫ ॥
ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
Phonetic English
Ttoddee Mehalaa 5 ||
Maanukh Bin Boojhae Birathhaa Aaeiaa ||
Anik Saaj Seegaar Bahu Karathaa Jio Mirathak Oudtaaeiaa || Rehaao ||
Dhhaae Dhhaae Kirapan Sram Keeno Eikathr Karee Hai Maaeiaa ||
Dhaan Punn Nehee Santhan Saevaa Kith Hee Kaaj N Aaeiaa ||1||
Kar Aabharan Savaaree Saejaa Kaaman Thhaatt Banaaeiaa ||
Sang N Paaeiou Apunae Bharathae Paekh Paekh Dhukh Paaeiaa ||2||
Saaro Dhinas Majooree Karathaa Thuhu Moosalehi Shharaaeiaa ||
Khaedh Bhaeiou Baegaaree Niaaee Ghar Kai Kaam N Aaeiaa ||3||
Bhaeiou Anugrahu Jaa Ko Prabh Ko This Hiradhai Naam Vasaaeiaa ||
Saadhhasangath Kai Paashhai Pariao Jan Naanak Har Ras Paaeiaa ||4||2||4||
English Translation
Todee, Fifth Mehl:
Without understanding, his coming into the world is useless.
He puts on various ornaments and many decorations, but it is like dressing a corpse. ||Pause||
With great effort and exertion, the miser works to gather in the riches of Maya.
He does not give anything in charity or generosity, and he does not serve the Saints; his wealth does not do him any good at all. ||1||
The soul-bride puts on her ornaments, embellishes her bed, and fashions decorations.
But if she does not obtain the company of her Husband Lord, the sight of these decorations only brings her pain. ||2||
The man works all day long, threshing the husks with the pestle.
He is depressed, like a forced laborer, and so he is of no use to his own home. ||3||
But when God shows His Mercy and Grace, He implants the Naam, the Name of the Lord, within the heart.
Search the Saadh Sangat, the Company of the Holy, O Nanak, and find the sublime essence of the Lord. ||4||2||4||
Punjabi Viakhya
nullnullਹੇ ਭਾਈ! (ਜਨਮ-ਮਨੋਰਥ ਨੂੰ) ਸਮਝਣ ਤੋਂ ਬਿਨਾ ਮਨੁੱਖ (ਜਗਤ ਵਿਚ) ਆਇਆ ਵਿਅਰਥ ਹੀ ਜਾਣੋ। (ਜਨਮ-ਮਨੋਰਥ ਦੀ ਸੂਝ ਤੋਂ ਬਿਨਾ ਜੇ ਮਨੁੱਖ ਆਪਣੇ ਸਰੀਰ ਵਾਸਤੇ) ਅਨੇਕਾਂ ਸਿੰਗਾਰਾਂ ਦੀਆਂ ਬਨਾਵਟਾਂ ਕਰਦਾ ਹੈ (ਤਾਂ ਇਉਂ ਹੀ ਹੈ) ਜਿਵੇਂ ਮੁਰਦੇ ਨੂੰ ਕਪੜੇ ਪਾਏ ਜਾ ਰਹੇ ਹਨ ਰਹਾਉ॥null(ਹੇ ਭਾਈ! ਜੀਵਨ-ਮਨੋਰਥ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਸ਼ੂਮ ਦੌੜ-ਭੱਜ ਕਰ ਕਰ ਕੇ ਮੇਹਨਤ ਕਰਦਾ ਹੈ, ਮਾਇਆ ਜੋੜਦਾ ਹੈ, (ਪਰ ਉਸ ਮਾਇਆ ਨਾਲ) ਉਹ ਦਾਨ-ਪੁੰਨ ਨਹੀਂ ਕਰਦਾ, ਸੰਤ ਜਨਾਂ ਦੀ ਸੇਵਾ ਭੀ ਨਹੀਂ ਕਰਦਾ। ਉਹ ਧਨ ਉਸ ਦੇ ਕਿਸੇ ਭੀ ਕੰਮ ਨਹੀਂ ਆਉਂਦਾ ॥੧॥null(ਹੇ ਭਾਈ! ਆਤਮਕ ਜੀਵਨ ਦੀ ਸੂਝ ਤੋਂ ਬਿਨਾ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਇਸਤ੍ਰੀ ਗਹਣੇ ਪਾ ਕੇ ਆਪਣੀ ਸੇਜ ਸਵਾਰਦੀ ਹੈ, (ਸੁੰਦਰਤਾ ਦਾ) ਅਡੰਬਰ ਕਰਦੀ ਹੈ, ਪਰ ਉਸ ਨੂੰ ਆਪਣੇ ਖਸਮ ਦਾ ਮਿਲਾਪ ਹਾਸਲ ਨਹੀਂ ਹੁੰਦਾ। (ਉਹਨਾਂ ਗਹਣਿਆਂ ਆਦਿ ਨੂੰ) ਵੇਖ ਵੇਖ ਕੇ ਉਸ ਨੂੰ ਸਗੋਂ ਦੁੱਖ ਪ੍ਰਤੀਤ ਹੁੰਦਾ ਹੈ ॥੨॥null(ਨਾਮ-ਹੀਣ ਮਨੁੱਖ ਇਉਂ ਹੀ ਹੈ, ਜਿਵੇਂ) ਕੋਈ ਮਨੁੱਖ ਸਾਰਾ ਦਿਨ (ਇਹ) ਮਜੂਰੀ ਕਰਦਾ ਹੈ (ਕਿ) ਮੂਹਲੀ ਨਾਲ ਤੁਹ ਹੀ ਛੜਦਾ ਰਹਿੰਦਾ ਹੈ (ਜਾਂ) ਕਿਸੇ ਵਿਗਾਰੀ ਨੂੰ (ਵਿਗਾਰ ਵਿਚ ਨਿਰਾ) ਕਸ਼ਟ ਹੀ ਮਿਲਦਾ ਹੈ। (ਮਜੂਰ ਦੀ ਮਜੂਰੀ ਜਾਂ ਵਿਗਾਰੀ ਦੀ ਵਿਗਾਰ ਵਿਚੋਂ) ਉਹਨਾਂ ਦੇ ਆਪਣੇ ਕੰਮ ਕੁਝ ਭੀ ਨਹੀਂ ਆਉਂਦਾ ॥੩॥nullਹੇ ਦਾਸ ਨਾਨਕ! (ਆਖ-ਹੇ ਭਾਈ!) ਜਿਸ ਮਨੁੱਖ ਉਤੇ ਪਰਮਾਤਮਾ ਦੀ ਕਿਰਪਾ ਹੁੰਦੀ ਹੈ, ਉਸ ਦੇ ਹਿਰਦੇ ਵਿਚ (ਪਰਮਾਤਮਾ ਆਪਣਾ) ਨਾਮ ਵਸਾਂਦਾ ਹੈ, ਉਹ ਮਨੁੱਖ ਸਾਧ ਸੰਗਤ ਦੀ ਸਰਨੀ ਪੈਂਦਾ ਹੈ, ਉਹ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਹੈ ॥੪॥੨॥੪॥