Hukumnama - Ang 714
Nindhak Gur Kirapaa Thae Haattiou in Raag Todee
In Gurmukhi
ਟੋਡੀ ਮਹਲਾ ੫ ॥
ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥
ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥
ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥
ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥
ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥
ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥
Phonetic English
Ttoddee Mehalaa 5 ||
Nindhak Gur Kirapaa Thae Haattiou ||
Paarabreham Prabh Bheae Dhaeiaalaa Siv Kai Baan Sir Kaattiou ||1|| Rehaao ||
Kaal Jaal Jam Johi N Saakai Sach Kaa Panthhaa Thhaattiou ||
Khaath Kharachath Kishh Nikhuttath Naahee Raam Rathan Dhhan Khaattiou ||1||
Bhasamaa Bhooth Hoaa Khin Bheethar Apanaa Keeaa Paaeiaa ||
Aagam Nigam Kehai Jan Naanak Sabh Dhaekhai Lok Sabaaeiaa ||2||6||11||
English Translation
Todee, Fifth Mehl:
The slanderer, by Guru's Grace, has been turned away.
The Supreme Lord God has become merciful; with Shiva's arrow, He shot his head off. ||1||Pause||
Death, and the noose of death, cannot see me; I have adopted the Path of Truth.
I have earned the wealth, the jewel of the Lord's Name; eating and spending, it is never used up. ||1||
In an instant, the slanderer was reduced to ashes; he received the rewards of his own actions.
Servant Nanak speaks the truth of the scriptures; the whole world is witness to it. ||2||6||11||
Punjabi Viakhya
nullnullਹੇ ਭਾਈ! ਜਦੋਂ ਗੁਰੂ ਕਿਰਪਾ ਕਰਦਾ ਹੈ ਤਾਂ ਨਿੰਦਾ ਦੇ ਸੁਭਾਵ ਵਾਲਾ ਮਨੁੱਖ (ਨਿੰਦਾ ਕਰਨ ਤੋਂ) ਹਟ ਜਾਂਦਾ ਹੈ। (ਜਿਸ ਨਿੰਦਕ ਉਤੇ) ਪ੍ਰਭੂ ਪਰਮਾਤਮਾ ਜੀ ਦਇਆਵਾਨ ਹੋ ਜਾਂਦੇ ਹਨ, ਕਲਿਆਣ-ਸਰੂਪ ਹਰਿ ਦੇ ਨਾਮ-ਤੀਰ ਨਾਲ (ਗੁਰੂ ਉਸ ਦਾ) ਸਿਰ ਕੱਟ ਦੇਂਦਾ ਹੈ (ਉਸ ਦੀ ਹਉਮੈ ਨਾਸ ਕਰ ਦੇਂਦਾ ਹੈ) ॥੧॥ ਰਹਾਉ ॥null(ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪ੍ਰਭੂ ਦਇਆਵਾਨ ਹੁੰਦੇ ਹਨ) ਉਸ ਮਨੁੱਖ ਨੂੰ ਆਤਮਕ ਮੌਤ, ਮਾਇਆ ਦਾ ਜਾਲ, ਮੌਤ ਦਾ ਡਰ (ਕੋਈ ਭੀ) ਤੱਕ ਭੀ ਨਹੀਂ ਸਕਦਾ, (ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਮਨੁੱਖ) ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਰਸਤਾ ਮੱਲ ਲੈਂਦਾ ਹੈ। ਉਹ ਮਨੁੱਖ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ-ਧਨ ਖੱਟ ਲੈਂਦਾ ਹੈ। ਆਪ ਵਰਤਿਆਂ, ਹੋਰਨਾਂ ਨੂੰ ਵੰਡਦਿਆਂ ਇਹ ਧਨ ਰਤਾ ਭੀ ਨਹੀਂ ਮੁੱਕਦਾ ॥੧॥nullਹੇ ਭਾਈ! (ਜਿਸ ਨਿੰਦਾ-ਸੁਭਾਵ ਕਰ ਕੇ, ਜਿਸ ਆਪਾ-ਭਾਵ ਕਰ ਕੇ, ਨਿੰਦਕ ਸਦਾ) ਦੁੱਖੀ ਹੁੰਦਾ ਰਹਿੰਦਾ ਸੀ, (ਪ੍ਰਭੂ ਦੇ ਦਇਆਲ ਹੋਇਆਂ, ਗੁਰੂ ਦੀ ਕਿਰਪਾ ਨਾਲ) ਇਕ ਛਿਨ ਵਿਚ ਹੀ ਉਸ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਜਾਂਦਾ ਹੈ। (ਇਸ ਅਸਚਰਜ ਤਬਦੀਲੀ ਨੂੰ) ਸਾਰਾ ਜਗਤ ਹੈਰਾਨ ਹੋ ਹੋ ਕੇ ਵੇਖਦਾ ਹੈ। ਦਾਸ ਨਾਨਕ ਇਹ ਅਗੰਮੀ ਰੱਬੀ ਖੇਡ ਬਿਆਨ ਕਰਦਾ ਹੈ ॥੨॥੬॥੧੧॥