Hukumnama - Ang 716
Aiso Gun Maero Prabh Jee Keen in Raag Todee
In Gurmukhi
ਟੋਡੀ ਮਹਲਾ ੫ ਘਰੁ ੫ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥
ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥
ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥
ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥
ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥
ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
Phonetic English
Ttoddee Mehalaa 5 Ghar 5 Dhupadhae
Ik Oankaar Sathigur Prasaadh ||
Aiso Gun Maero Prabh Jee Keen ||
Panch Dhokh Ar Ahan Rog Eih Than Thae Sagal Dhoor Keen || Rehaao ||
Bandhhan Thor Shhor Bikhiaa Thae Gur Ko Sabadh Maerai Heearai Dheen ||
Roop Anaroop Moro Kashh N Beechaariou Praem Gehiou Mohi Har Rang Bheen ||1||
Paekhiou Laalan Paatt Beech Khoeae Anadh Chithaa Harakhae Patheen ||
This Hee Ko Grihu Soee Prabh Naanak So Thaakur This Hee Ko Dhheen ||2||1||20||
English Translation
Todee, Fifth Mehl, Fifth House, Du-Padas:
One Universal Creator God. By The Grace Of The True Guru:
Such is the blessing my God has bestowed upon me.
He has totally banished the five evils and the illness of egotism from my body. ||Pause||
Breaking my bonds, and releasing me from vice and corruption, He has enshrined the Word of the Guru's Shabad within my heart.
The Lord has not considered my beauty or ugliness; instead, He has held me with love. I am drenched with His Love. ||1||
I behold my Beloved, now that the curtain has been torn away. My mind is happy, pleased and satisfied.
My house is His; He is my God. Nanak is obedient to His Lord and Master. ||2||1||20||
Punjabi Viakhya
ਰਾਗ ਟੋਡੀ, ਘਰ ੫ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਭਾਈ! ਮੇਰੇ ਪ੍ਰਭੂ ਜੀ ਨੇ (ਮੇਰੇ ਉੱਤੇ) ਇਹੋ ਜਿਹਾ ਉਪਕਾਰ ਕਰ ਦਿੱਤਾ ਹੈ, (ਕਿ) ਕਾਮਾਦਿਕ ਪੰਜੇ ਵਿਕਾਰ ਅਤੇ ਹਉਮੈ ਦਾ ਰੋਗ-ਇਹ ਸਾਰੇ ਉਸ ਨੇ ਮੇਰੇ ਸਰੀਰ ਵਿਚੋਂ ਕੱਢ ਦਿੱਤੇ ਹਨ ਰਹਾਉ॥null(ਹੇ ਭਾਈ! ਮੇਰੇ ਪ੍ਰਭੂ ਜੀ ਨੇ ਮੇਰੀਆਂ ਮਾਇਆ ਦੀਆਂ) ਫਾਹੀਆਂ ਤੋੜ ਕੇ (ਮੈਨੂੰ) ਮਾਇਆ (ਦੇ ਮੋਹ) ਤੋਂ ਛੁਡਾ ਕੇ ਗੁਰੂ ਦਾ ਸ਼ਬਦ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ। ਮੇਰਾ ਕੋਈ ਸੁਹਜ ਕੋਈ ਕੁਹਜ ਉਸ ਨੇ ਕੋਈ ਭੀ ਆਪਣੇ ਮਨ ਵਿਚ ਨਹੀਂ ਲਿਆਂਦਾ। ਮੈਨੂੰ ਉਸ ਨੇ ਆਪਣੇ ਪ੍ਰੇਮ ਨਾਲ ਬੰਨ੍ਹ ਦਿੱਤਾ ਹੈ। ਮੈਨੂੰ ਆਪਣੇ ਪਿਆਰ-ਰੰਗ ਵਿਚ ਭਿਉਂ ਦਿੱਤਾ ਹੈ ॥੧॥nullਹੇ ਨਾਨਕ! (ਆਖ-ਹੇ ਭਾਈ!) ਹੁਣ ਜਦੋਂ ਵਿਚਕਾਰਲੇ ਪਰਦੇ ਦੂਰ ਕਰ ਕੇ ਮੈਂ ਉਸ ਸੋਹਣੇ ਲਾਲ ਨੂੰ ਵੇਖਿਆ ਹੈ, ਤਾਂ ਮੇਰੇ ਚਿਤ ਵਿਚ ਆਨੰਦ ਪੈਦਾ ਹੋ ਗਿਆ ਹੈ, ਮੇਰਾ ਮਨ ਖ਼ੁਸ਼ੀ ਵਿਚ ਗਦ-ਗਦ ਹੋ ਉੱਠਿਆ ਹੈ। (ਹੁਣ ਮੇਰਾ ਇਹ ਸਰੀਰ) ਉਸੇ ਦਾ ਹੀ ਘਰ (ਬਣ ਗਿਆ ਹੈ) ਉਹੀ (ਇਸ ਘਰ ਦਾ) ਮਾਲਕ (ਬਣ ਗਿਆ ਹੈ), ਉਸੇ ਦਾ ਹੀ ਮੈਂ ਸੇਵਕ ਬਣ ਗਿਆ ਹਾਂ ॥੨॥੧॥੨੦॥