Hukumnama - Ang 717
Maaee Maerae Man Ko Sukh in Raag Todee
In Gurmukhi
ਟੋਡੀ ਮਹਲਾ ੫ ॥
ਮਾਈ ਮੇਰੇ ਮਨ ਕੋ ਸੁਖੁ ॥
ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥
Phonetic English
Ttoddee Mehalaa 5 ||
Maaee Maerae Man Ko Sukh ||
Kott Anandh Raaj Sukh Bhugavai Har Simarath Binasai Sabh Dhukh ||1|| Rehaao ||
Kott Janam Kae Kilabikh Naasehi Simarath Paavan Than Man Sukh ||
Dhaekh Saroop Pooran Bhee Aasaa Dharasan Bhaettath Outharee Bhukh ||1||
Chaar Padhaarathh Asatt Mehaa Sidhh Kaamadhhaen Paarajaath Har Har Rukh ||
Naanak Saran Gehee Sukh Saagar Janam Maran Fir Garabh N Dhhukh ||2||10||29||
English Translation
Todee, Fifth Mehl:
O my mother, my mind is at peace.
I enjoy the ecstasy of millions of princely pleasures; remembering the Lord in meditation, all pains have been dispelled. ||1||Pause||
The sins of millions of lifetimes are erased, by meditating on the Lord; becoming pure, my mind and body have found peace.
Gazing upon the Lord's form of perfect beauty, my hopes have been fulfilled; attaining the Blessed Vision of His Darshan, my hunger has been appeased. ||1||
The four great blessings, the eight supernatural spiritual powers of the Siddhas, the wish-fulfilling Elysian cow, and the wish-fulfilling tree of life - all these come from the Lord, Har, Har.
O Nanak, holding tight to the Sanctuary of the Lord, the ocean of peace, you shall not suffer the pains of birth and death, or fall into the womb of reincarnation again. ||2||10||29||
Punjabi Viakhya
nullnullਹੇ ਮਾਂ! (ਪਰਮਾਤਮਾ ਦਾ ਨਾਮ ਸਿਮਰਦਿਆਂ) ਮੇਰੇ ਮਨ ਦਾ ਸੁਖ (ਇਤਨਾ ਉੱਚਾ ਹੋ ਜਾਂਦਾ ਹੈ, ਕਿ ਇਉਂ ਜਾਪਦਾ ਹੈ, ਜਿਵੇਂ ਮੇਰਾ ਮਨ) ਕ੍ਰੋੜਾਂ ਆਨੰਦ ਮਾਣ ਰਿਹਾ ਹੈ; ਕ੍ਰੋੜਾਂ ਬਾਦਸ਼ਾਹੀਆਂ ਦਾ ਸੁਖ ਮਾਣ ਰਿਹਾ ਹੈ। ਹੇ ਮਾਂ! ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰਾ ਦੁੱਖ ਨਾਸ ਹੋ ਜਾਂਦਾ ਹੈ ॥੧॥ ਰਹਾਉ ॥nullਹੇ ਮਾਂ! ਪਰਮਾਤਮਾ ਦਾ ਨਾਮ ਸਿਮਰਿਆਂ ਤਨ ਮਨ ਪਵਿਤ੍ਰ ਹੋ ਜਾਂਦੇ ਹਨ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਕ੍ਰੋੜਾਂ ਜਨਮਾਂ ਦੇ (ਕੀਤੇ ਹੋਏ) ਪਾਪ ਨਾਸ ਹੋ ਜਾਂਦੇ ਹਨ। (ਸਿਮਰਨ ਦੀ ਬਰਕਤਿ ਨਾਲ) ਪ੍ਰਭੂ ਦਾ ਦੀਦਾਰ ਕਰ ਕੇ (ਮਨ ਦੀ ਹਰੇਕ) ਮੁਰਾਦ ਪੂਰੀ ਹੋ ਜਾਂਦੀ ਹੈ, ਦਰਸਨ ਕਰਦਿਆਂ (ਮਾਇਆ ਦੀ) ਭੁੱਖ ਦੂਰ ਹੋ ਜਾਂਦੀ ਹੈ ॥੧॥nullਹੇ ਮਾਂ! ਚਾਰ ਪਦਾਰਥ (ਦੇਣ ਵਾਲਾ), ਅੱਠ ਵੱਡੀਆਂ ਕਰਾਮਾਤੀ ਤਾਕਤਾਂ (ਦੇਣ ਵਾਲਾ) ਪਰਮਾਤਮਾ ਆਪ ਹੀ ਹੈ। ਪਰਮਾਤਮਾ ਆਪ ਹੀ ਹੈ ਕਾਮਧੇਨ; ਪਰਮਾਤਮਾ ਆਪ ਹੀ ਹੈ ਪਾਰਜਾਤ ਰੁੱਖ। ਹੇ ਨਾਨਕ! (ਆਖ-ਹੇ ਮਾਂ! ਜਿਸ ਮਨੁੱਖ ਨੇ) ਸੁਖਾਂ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲੈ ਲਿਆ, ਉਸ ਨੂੰ ਜਨਮ ਮਰਨ ਦੇ ਗੇੜ ਦਾ ਫ਼ਿਕਰ, ਜੂਨਾਂ ਵਿਚ ਪੈਣ ਦਾ ਫ਼ਿਕਰ ਨਹੀਂ ਰਹਿੰਦਾ ॥੨॥੧੦॥੨੯॥