Hukumnama - Ang 719
Har Jan Raam Naam Gun Gaavai in Raag Bairaaree
In Gurmukhi
ਬੈਰਾੜੀ ਮਹਲਾ ੪ ॥
ਹਰਿ ਜਨੁ ਰਾਮ ਨਾਮ ਗੁਨ ਗਾਵੈ ॥
ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥
ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥
ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥
ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
Phonetic English
Bairaarree Mehalaa 4 ||
Har Jan Raam Naam Gun Gaavai ||
Jae Koee Nindh Karae Har Jan Kee Apunaa Gun N Gavaavai ||1|| Rehaao ||
Jo Kishh Karae S Aapae Suaamee Har Aapae Kaar Kamaavai ||
Har Aapae Hee Math Dhaevai Suaamee Har Aapae Bol Bulaavai ||1||
Har Aapae Panch Thath Bisathhaaraa Vich Dhhaathoo Panch Aap Paavai ||
Jan Naanak Sathigur Maelae Aapae Har Aapae Jhagar Chukaavai ||2||3||
English Translation
Bairaaree, Fourth Mehl:
The Lord's humble servant sings the Glorious Praises of the Lord's Name.
Even if someone slanders the Lord's humble servant, he does not give up his own goodness. ||1||Pause||
Whatever the Lord and Master does, He does by Himself; the Lord Himself does the deeds.
The Lord and Master Himself imparts understanding; the Lord Himself inspires us to speak. ||1||
The Lord Himself directs the evolution of the world of the five elements; He Himself infuses the five senses into it.
O servant Nanak, the Lord Himself unites us with the True Guru; He Himself resolves the conflicts. ||2||3||
Punjabi Viakhya
nullnullਹੇ ਭਾਈ! ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥nullਹੇ ਭਾਈ! (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥nullਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਹੇ ਨਾਨਕ! (ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥