Hukumnama - Ang 730
Bhaanddaa Hashhaa Soe Jo This Bhaavasee in Raag Suhi
In Gurmukhi
ਸੂਹੀ ਮਹਲਾ ੧ ॥
ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥
ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥
ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥
ਏਤੁ ਦੁਆਰੈ ਧੋਇ ਹਛਾ ਹੋਇਸੀ ॥
ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥
ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥
ਜੇਹੇ ਕਰਮ ਕਮਾਇ ਤੇਹਾ ਹੋਇਸੀ ॥
ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥
ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥
ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥
ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
Phonetic English
Soohee Mehalaa 1 ||
Bhaanddaa Hashhaa Soe Jo This Bhaavasee ||
Bhaanddaa Ath Maleen Dhhothaa Hashhaa N Hoeisee ||
Guroo Dhuaarai Hoe Sojhee Paaeisee ||
Eaeth Dhuaarai Dhhoe Hashhaa Hoeisee ||
Mailae Hashhae Kaa Veechaar Aap Varathaaeisee ||
Math Ko Jaanai Jaae Agai Paaeisee ||
Jaehae Karam Kamaae Thaehaa Hoeisee ||
Anmrith Har Kaa Naao Aap Varathaaeisee ||
Chaliaa Path Sio Janam Savaar Vaajaa Vaaeisee ||
Maanas Kiaa Vaechaaraa Thihu Lok Sunaaeisee ||
Naanak Aap Nihaal Sabh Kul Thaarasee ||1||4||6||
English Translation
Soohee, First Mehl:
That vessel alone is pure, which is pleasing to Him.
The filthiest vessel does not become pure, simply by being washed.
Through the Gurdwara the Guru's Gate one obtains understanding.
By being washed through this Gate, it becomes pure.
The Lord Himself sets the standards to differentiate between the dirty and the pure.
Do not think that you will automatically find a place of rest hereafter.
According to the actions one has committed, so does the mortal become.
He Himself bestows the Ambrosial Name of the Lord.
Such a mortal departs with honor and renown; his life is embellished and redeemed, and the trumpets resound with his glory.
Why speak of poor mortals? His glory shall echo throughout the three worlds.
O Nanak, he himself shall be enraptured, and he shall save his entire ancestry. ||1||4||6||
Punjabi Viakhya
nullnullnullnullnullnullnullnullnullnullnullਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ। ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ। ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ। ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ। (ਜੇ ਗੁਰੂ ਦੇ ਦਰ ਤੇ ਟਿਕੀਏ ਤਾਂ) ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀਂ ਚੰਗੇ ਹਾਂ ਜਾਂ ਮੰਦੇ। (ਜੇ ਇਸ ਮਨੁੱਖਾ ਜੀਵਨ ਸਮੇ ਗੁਰੂ ਦਾ ਆਸਰਾ ਨਹੀਂ ਲਿਆ ਤਾਂ) ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ। (ਇਹ ਇਕ ਕੁਦਰਤੀ ਨਿਯਮ ਹੈ ਕਿ ਇਥੇ) ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ। (ਜੋ ਮਨੁੱਖ ਗੁਰੂ ਦੇ ਦਰ ਤੇ ਡਿੱਗਦਾ ਹੈ ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ। (ਜਿਸ ਮਨੁੱਖ ਨੂੰ ਇਹ ਦਾਤਿ ਮਿਲਦੀ ਹੈ) ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ। ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ। ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ॥੧॥੪॥੬॥