Hukumnama - Ang 732
Har Kirapaa Karae Man Har Rang Laaeae in Raag Suhi
In Gurmukhi
ਸੂਹੀ ਮਹਲਾ ੪ ॥
ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥
ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥
ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥
ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥
ਹਰਿ ਰੰਗ ਕਉ ਲੋਚੈ ਸਭੁ ਕੋਈ ॥
ਗੁਰਮੁਖਿ ਰੰਗੁ ਚਲੂਲਾ ਹੋਈ ॥੨॥
ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥
ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥
ਨਦਰਿ ਕਰੇ ਤਾ ਸਤਿਗੁਰੁ ਪਾਵੈ ॥
ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥
Phonetic English
Soohee Mehalaa 4 ||
Har Kirapaa Karae Man Har Rang Laaeae ||
Guramukh Har Har Naam Samaaeae ||1||
Har Rang Raathaa Man Rang Maanae ||
Sadhaa Anandh Rehai Dhin Raathee Poorae Gur Kai Sabadh Samaanae ||1|| Rehaao ||
Har Rang Ko Lochai Sabh Koee ||
Guramukh Rang Chaloolaa Hoee ||2||
Manamukh Mugadhh Nar Koraa Hoe ||
Jae So Lochai Rang N Hovai Koe ||3||
Nadhar Karae Thaa Sathigur Paavai ||
Naanak Har Ras Har Rang Samaavai ||4||2||6||
English Translation
Soohee, Fourth Mehl:
Showering His Mercy, the Lord imbues the mind with His Love.
The Gurmukh merges in the Name of the Lord, Har, Har. ||1||
Imbued with the Lord's Love, the mortal enjoys the pleasure of His Love.
He remains always blissful, day and night, and he merges into the Shabad, the Word of the Perfect Guru. ||1||Pause||
Everyone longs for the Lord's Love;
The Gurmukh is imbued with the deep red color of His Love. ||2||
The foolish, self-willed manmukh is left pale and uncolored.
Even if he wishes it a hundred times, he does not obtain the Lord's Love. ||3||
But if the Lord blesses him with His Glance of Grace, then he meets the True Guru.
Nanak is absorbed into the subtle essence of the Lord's Love. ||4||2||6||
Punjabi Viakhya
nullnullਹੇ ਭਾਈ! ਪਰਮਾਤਮਾ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ, ਉਸ ਦੇ ਮਨ ਵਿਚ (ਆਪਣੇ ਚਰਨਾਂ ਦਾ) ਪਿਆਰ ਪੈਦਾ ਕਰਦਾ ਹੈ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸਦਾ ਲੀਨ ਰਹਿੰਦਾ ਹੈ ॥੧॥nullਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਸ ਦਾ ਮਨ ਆਤਮਕ ਆਨੰਦ ਮਾਣਦਾ ਰਹਿੰਦਾ ਹੈ। ਉਹ ਮਨੁੱਖ ਦਿਨ ਰਾਤ ਹਰ ਵੇਲੇ ਆਨੰਦ ਵਿਚ ਮਗਨ ਰਹਿੰਦਾ ਹੈ, ਉਹ ਪੂਰੇ ਗੁਰੂ ਦੀ ਬਾਣੀ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥nullਹੇ ਭਾਈ! (ਉਂਞ ਤਾਂ) ਹਰੇਕ ਮਨੁੱਖ ਪ੍ਰਭੂ (ਚਰਨਾਂ) ਦੇ ਪਿਆਰ ਦੀ ਖ਼ਾਤਰ ਤਰਲੇ ਲੈਂਦਾ ਹੈ, ਪਰ ਗੁਰੂ ਦੀ ਸਰਨ ਪਿਆਂ ਹੀ (ਮਨ ਉਤੇ ਪ੍ਰੇਮ ਦਾ) ਗੂੜ੍ਹਾ ਰੰਗ ਚੜ੍ਹਦਾ ਹੈ ॥੨॥nullਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਿਆਰ ਤੋਂ ਸੱਖਣੇ ਹਿਰਦੇ ਵਾਲਾ ਹੀ ਰਹਿੰਦਾ ਹੈ। ਅਜੇਹਾ ਮਨੁੱਖ ਜੇ ਸੌ ਵਾਰੀ ਭੀ ਤਾਂਘ ਕਰੇ, ਉਸ ਨੂੰ (ਪ੍ਰਭੂ ਦੇ ਪਿਆਰੇ ਦਾ) ਰੰਗ ਨਹੀਂ ਚੜ੍ਹ ਸਕਦਾ ॥੩॥nullਹੇ ਨਾਨਕ! (ਆਖ-ਜਦੋਂ ਪਰਮਾਤਮਾ ਕਿਸੇ ਮਨੁੱਖ ਉੱਤੇ) ਮੇਹਰ ਦੀ ਨਿਗਾਹ ਕਰਦਾ ਹੈ, ਤਾਂ ਉਹ ਗੁਰੂ (ਦਾ ਮਿਲਾਪ) ਪ੍ਰਾਪਤ ਕਰਦਾ ਹੈ, (ਫਿਰ ਉਹ) ਪਰਮਾਤਮਾ ਦੇ ਨਾਮ-ਰਸ ਵਿਚ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਸਮਾਇਆ ਰਹਿੰਦਾ ਹੈ ॥੪॥੨॥੬॥