Hukumnama - Ang 733
Jithhai Har Aaraadhheeai Thithhai Har Mith Sehaaee in Raag Suhi
In Gurmukhi
ਸੂਹੀ ਮਹਲਾ ੪ ॥
ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥
ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
ਹਰਿ ਧਨੁ ਸੰਚੀਐ ਭਾਈ ॥
ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥
ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥
ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥
ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥
ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥
ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥
ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
Phonetic English
Soohee Mehalaa 4 ||
Jithhai Har Aaraadhheeai Thithhai Har Mith Sehaaee ||
Gur Kirapaa Thae Har Man Vasai Horath Bidhh Laeiaa N Jaaee ||1||
Har Dhhan Sancheeai Bhaaee ||
J Halath Palath Har Hoe Sakhaaee ||1|| Rehaao ||
Sathasangathee Sang Har Dhhan Khatteeai Hor Thhai Horath Oupaae Har Dhhan Kithai N Paaee ||
Har Rathanai Kaa Vaapaareeaa Har Rathan Dhhan Vihaajhae Kachai Kae Vaapaareeeae Vaak Har Dhhan Laeiaa N Jaaee ||2||
Har Dhhan Rathan Javaehar Maanak Har Dhhanai Naal Anmrith Vaelai Vathai Har Bhagathee Har Liv Laaee ||
Har Dhhan Anmrith Vaelai Vathai Kaa Beejiaa Bhagath Khaae Kharach Rehae Nikhuttai Naahee ||
Halath Palath Har Dhhanai Kee Bhagathaa Ko Milee Vaddiaaee ||3||
Har Dhhan Nirabho Sadhaa Sadhaa Asathhir Hai Saachaa Eihu Har Dhhan Aganee Thasakarai Paaneeai Jamadhoothai Kisai Kaa Gavaaeiaa N Jaaee ||
Har Dhhan Ko Ouchakaa Naerr N Aavee Jam Jaagaathee Ddandd N Lagaaee ||4||
Saakathee Paap Kar Kai Bikhiaa Dhhan Sanchiaa Thinaa Eik Vikh Naal N Jaaee ||
Halathai Vich Saakath Dhuhaelae Bheae Hathhahu Shhurrak Gaeiaa Agai Palath Saakath Har Dharageh Dtoee N Paaee ||5||
Eis Har Dhhan Kaa Saahu Har Aap Hai Santhahu Jis No Dhaee S Har Dhhan Ladh Chalaaee ||
Eis Har Dhhanai Kaa Thottaa Kadhae N Aavee Jan Naanak Ko Gur Sojhee Paaee ||6||3||10||
English Translation
Soohee, Fourth Mehl:
Wherever the Lord is worshipped in adoration, there the Lord becomes one's friend and helper.
By Guru's Grace, the Lord comes to dwell in the mind; He cannot be obtained in any other way. ||1||
So gather in the wealth of the Lord, O Siblings of Destiny,
So that in this world and the next, the Lord shall be your friend and companion. ||1||Pause||
In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all.
The dealer in the Lord's Jewels purchases the wealth of the Lord's jewels; the dealer in cheap glass jewels cannot acquire the Lord's wealth by empty words. ||2||
The Lord's wealth is like jewels, gems and rubies. At the appointed time in the Amrit Vaylaa, the ambrosial hours of the morning, the Lord's devotees lovingly center their attention on the Lord, and the wealth of the Lord.
The devotees of the Lord plant the seed of the Lord's wealth in the ambrosial hours of the Amrit Vaylaa; they eat it, and spend it, but it is never exhausted.
In this world and the next, the devotees are blessed with glorious greatness, the wealth of the Lord. ||3||
The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away.
Thieves cannot even approach the Lord's wealth; Death, the tax collector cannot tax it. ||4||
The faithless cynics commit sins and gather in their poisonous wealth, but it shall not go along with them for even a single step.
In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. ||5||
The Lord Himself is the Banker of this wealth, O Saints; when the Lord gives it, the mortal loads it and takes it away.
This wealth of the Lord is never exhausted; the Guru has given this understanding to servant Nanak. ||6||3||10||
Punjabi Viakhya
nullnullਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ। (ਪਰ ਉਹ) ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ ॥੧॥nullਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ, ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ ॥੧॥ ਰਹਾਉ ॥nullਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ।, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ॥੨॥nullnullਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ। ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤ ਜੋੜੀ ਹੁੰਦੀ ਹੈ। ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ। ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ ॥੩॥nullਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ। ਅੱਗ, ਚੋਰ, ਪਾਣੀ, ਮੌਤ-ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ। ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ। ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ ॥੪॥nullਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ। (ਇਸ ਮਾਇਆ-ਧਨ ਦੇ ਕਾਰਨ) ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ ॥੫॥nullਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ। ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ। ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ ॥੬॥੩॥੧੦॥