Hukumnama - Ang 734
Jis No Har Suprasann Hoe So Har Gunaa Ravai So Bhagath So Paravaan in Raag Suhi
In Gurmukhi
ਸੂਹੀ ਮਹਲਾ ੪ ॥
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥
ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥
ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥
ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
Phonetic English
Soohee Mehalaa 4 ||
Jis No Har Suprasann Hoe So Har Gunaa Ravai So Bhagath So Paravaan ||
This Kee Mehimaa Kiaa Varaneeai Jis Kai Hiradhai Vasiaa Har Purakh Bhagavaan ||1||
Govindh Gun Gaaeeai Jeeo Laae Sathiguroo Naal Dhhiaan ||1|| Rehaao ||
So Sathiguroo Saa Saevaa Sathigur Kee Safal Hai Jis Thae Paaeeai Param Nidhhaan ||
Jo Dhoojai Bhaae Saakath Kaamanaa Arathh Dhuragandhh Saraevadhae So Nihafal Sabh Agiaan ||2||
Jis No Paratheeth Hovai This Kaa Gaaviaa Thhaae Pavai So Paavai Dharageh Maan ||
Jo Bin Paratheethee Kapattee Koorree Koorree Akhee Meettadhae Oun Kaa Outhar Jaaeigaa Jhooth Gumaan ||3||
Jaethaa Jeeo Pindd Sabh Thaeraa Thoon Antharajaamee Purakh Bhagavaan ||
Dhaasan Dhaas Kehai Jan Naanak Jaehaa Thoon Karaaeihi Thaehaa Ho Karee Vakhiaan ||4||4||11||
English Translation
Soohee, Fourth Mehl:
That mortal, with whom the Lord is pleased, repeats the Glorious Praises of the Lord; he alone is a devotee, and he alone is approved.
How can his glory be described? Within his heart, the Primal Lord, the Lord God, abides. ||1||
Sing the Glorious Praises of the Lord of the Universe; focus your meditation on the True Guru. ||1||Pause||
He is the True Guru - service to the True Guru is fruitful and rewarding. By this service, the greatest treasure is obtained.
The faithless cynics in their love of duality and sensual desires, harbor foul-smelling urges. They are totally useless and ignorant. ||2||
One who has faith - his singing is approved. He is honored in the Court of the Lord.
Those who lack faith may close their eyes, hypocritically pretending and faking devotion, but their false pretenses shall soon wear off. ||3||
My soul and body are totally Yours, Lord; You are the Inner-knower, the Searcher of hearts, my Primal Lord God.
So speaks servant Nanak, the slave of Your slaves; as You make me speak, so do I speak. ||4||4||11||
Punjabi Viakhya
nullnullਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਚੰਗੀ ਤਰ੍ਹਾਂ ਖ਼ੁਸ਼ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ ਉਹ ਮਨੁੱਖ (ਉਸ ਦੀਆਂ ਨਜ਼ਰਾਂ ਵਿਚ) ਭਗਤ ਹੈ (ਉਸ ਦੇ ਦਰ ਤੇ) ਕਬੂਲ ਹੈ। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਪੁਰਖ ਆ ਵੱਸਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ॥੧॥ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ (ਦੀ ਬਾਣੀ) ਨਾਲ ਸੁਰਤ ਜੋੜ ਕੇ, ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰੀਏ ॥੧॥ ਰਹਾਉ ॥nullਹੇ ਭਾਈ! ਉਹ ਗੁਰੂ (ਐਸਾ ਸਮਰਥ ਹੈ) ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ। ਜੇਹੜੇ ਮਾਇਆ-ਵੇੜ੍ਹੇ ਮਨੁੱਖ ਮਾਇਆ ਦੇ ਪਿਆਰ ਵਿਚ (ਫਸ ਕੇ) ਮਨ ਦੀਆਂ ਵਾਸਨਾਂ (ਪੂਰੀਆਂ ਕਰਨ) ਦੀ ਖ਼ਾਤਰ ਵਿਸ਼ੇ ਵਿਕਾਰਾਂ ਵਿਚ ਲੱਗੇ ਰਹਿੰਦੇ ਹਨ, ਉਹ ਜੀਵਨ ਵਿਅਰਥ ਗਵਾ ਲੈਂਦੇ ਹਨ, ਉਹਨਾਂ ਦਾ ਸਾਰਾ ਜੀਵਨ ਹੀ ਆਤਮਕ ਜੀਵਨ ਵਲੋਂ ਬੇ-ਸਮਝੀ ਹੈ ॥੨॥nullਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉੱਤੇ) ਸਰਧਾ ਹੁੰਦੀ ਹੈ, ਉਸ ਦਾ ਹਰਿ-ਜਸ ਗਾਣਾ (ਹਰੀ ਦੀ ਹਜ਼ੂਰੀ ਵਿਚ) ਕਬੂਲ ਪੈਂਦਾ ਹੈ; ਉਹ ਮਨੁੱਖ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਂਦਾ ਹੈ। ਪਰ ਜੇਹੜੇ ਫ਼ਰੇਬੀ ਮਨੁੱਖ (ਗੁਰੂ ਉਤੇ) ਨਿਸਚਾ ਰੱਖਣ ਤੋਂ ਬਿਨਾ ਝੂਠ-ਮੂਠ ਹੀ ਅੱਖਾਂ ਮੀਟਦੇ ਹਨ (ਮਾਨੋ, ਸਮਾਧੀ ਲਾਈ ਬੈਠੇ ਹਨ) ਉਹਨਾਂ ਦਾ (ਆਪਣੀ ਉੱਚਤਾ ਬਾਰੇ) ਝੂਠਾ ਅਹੰਕਾਰ (ਆਖ਼ਰ) ਲਹਿ ਜਾਇਗਾ ॥੩॥nullਹੇ ਪ੍ਰਭੂ! ਜਿਤਨਾ ਭੀ (ਜੀਵਾਂ ਦਾ) ਜਿੰਦ-ਸਰੀਰ ਹੈ, ਇਹ ਸਭ ਤੇਰਾ ਦਿੱਤਾ ਹੋਇਆ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪ੍ਰਭੂ ਹੈਂ। ਹੇ ਪ੍ਰਭੂ! ਤੇਰੇ ਦਾਸਾਂ ਦਾ ਦਾਸ ਨਾਨਕ ਆਖਦਾ ਹੈ-(ਹੇ ਪ੍ਰਭੂ!) ਤੂੰ ਜੋ ਕੁਝ ਮੈਥੋਂ ਅਖਵਾਂਦਾ ਹੈਂ, ਮੈਂ ਉਹੀ ਕੁਝ ਆਖਦਾ ਹਾਂ ॥੪॥੪॥੧੧॥