Hukumnama - Ang 736

Keethaa Karanaa Sarab Rajaaee Kishh Keechai Jae Kar Sakeeai in Raag Suhi

In Gurmukhi

ਸੂਹੀ ਮਹਲਾ ੪ ॥
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥

Phonetic English

Soohee Mehalaa 4 ||
Keethaa Karanaa Sarab Rajaaee Kishh Keechai Jae Kar Sakeeai ||
Aapanaa Keethaa Kishhoo N Hovai Jio Har Bhaavai Thio Rakheeai ||1||
Maerae Har Jeeo Sabh Ko Thaerai Vas ||
Asaa Jor Naahee Jae Kishh Kar Ham Saakeh Jio Bhaavai Thivai Bakhas ||1|| Rehaao ||
Sabh Jeeo Pindd Dheeaa Thudhh Aapae Thudhh Aapae Kaarai Laaeiaa ||
Jaehaa Thoon Hukam Karehi Thaehae Ko Karam Kamaavai Jaehaa Thudhh Dhhur Likh Paaeiaa ||2||
Panch Thath Kar Thudhh Srisatt Sabh Saajee Koee Shhaevaa Kario Jae Kishh Keethaa Hovai ||
Eikanaa Sathigur Mael Thoon Bujhaavehi Eik Manamukh Karehi S Rovai ||3||
Har Kee Vaddiaaee Ho Aakh N Saakaa Ho Moorakh Mugadhh Neechaan ||
Jan Naanak Ko Har Bakhas Lai Maerae Suaamee Saranaagath Paeiaa Ajaan ||4||4||15||24||

English Translation

Soohee, Fourth Mehl:
All that happens, and all that will happen, is by His Will. If we could do something by ourselves, we would.
By ourselves, we cannot do anything at all. As it pleases the Lord, He preserves us. ||1||
O my Dear Lord, everything is in Your power.
I have no power to do anything at all. As it pleases You, You forgive us. ||1||Pause||
You Yourself bless us with soul, body and everything. You Yourself cause us to act.
As You issue Your Commands, so do we act, according to our pre-ordained destiny. ||2||
You created the entire Universe out of the five elements; if anyone can create a sixth, let him.
You unite some with the True Guru, and cause them to understand, while others, the self-willed manmukhs, do their deeds and cry out in pain. ||3||
I cannot describe the glorious greatness of the Lord; I am foolish, thoughtless, idiotic and lowly.
Please, forgive servant Nanak, O my Lord and Master; I am ignorant, but I have entered Your Sanctuary. ||4||4||15||24||

Punjabi Viakhya

nullnullਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀਂ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ॥੧॥nullਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ॥੧॥ ਰਹਾਉ ॥nullਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ॥੨॥nullਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ॥੩॥nullਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ॥੪॥੪॥੧੫॥੨੪॥