Hukumnama - Ang 737
Dhhan Sohaagan Jo Prabhoo Pashhaanai in Raag Suhi
In Gurmukhi
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥
ਮਾਨੈ ਹੁਕਮੁ ਤਜੈ ਅਭਿਮਾਨੈ ॥
ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥
ਸੋਈ ਕਮਾਵੈ ਜੋ ਪ੍ਰਭ ਭਾਵੈ ॥
ਸਾ ਸੋਹਾਗਣਿ ਅੰਕਿ ਸਮਾਵੈ ॥੨॥
ਗਰਬਿ ਗਹੇਲੀ ਮਹਲੁ ਨ ਪਾਵੈ ॥
ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥
ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥
ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
Phonetic English
Soohee Mehalaa 5 ||
Dhhan Sohaagan Jo Prabhoo Pashhaanai ||
Maanai Hukam Thajai Abhimaanai ||
Pria Sio Raathee Raleeaa Maanai ||1||
Sun Sakheeeae Prabh Milan Neesaanee ||
Man Than Arap Thaj Laaj Lokaanee ||1|| Rehaao ||
Sakhee Sehaelee Ko Samajhaavai ||
Soee Kamaavai Jo Prabh Bhaavai ||
Saa Sohaagan Ank Samaavai ||2||
Garab Gehaelee Mehal N Paavai ||
Fir Pashhuthaavai Jab Rain Bihaavai ||
Karameheen Manamukh Dhukh Paavai ||3||
Bino Karee Jae Jaanaa Dhoor ||
Prabh Abinaasee Rehiaa Bharapoor ||
Jan Naanak Gaavai Dhaekh Hadhoor ||4||3||
English Translation
Soohee, Fifth Mehl:
Blessed is that soul-bride, who realizes God.
She obeys the Hukam of His Order, and abandons her self-conceit.
Imbued with her Beloved, she celebrates in delight. ||1||
Listen, O my companions - these are the signs on the Path to meet God.
Dedicate your mind and body to Him; stop living to please others. ||1||Pause||
One soul-bride counsels another,
To do only that which pleases God.
Such a soul-bride merges into the Being of God. ||2||
One who is in the grip of pride does not obtain the Mansion of the Lord's Presence.
She regrets and repents, when her life-night passes away.
The unfortunate self-willed manmukhs suffer in pain. ||3||
I pray to God, but I think that He is far away.
God is imperishable and eternal; He is pervading and permeating everywhere.
Servant Nanak sings of Him; I see Him Ever-present everywhere. ||4||3||
Punjabi Viakhya
nullnullnullਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥nullਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ ॥nullnull(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥nullnull(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ। ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ। ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ॥੩॥nullnullਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ। ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ। ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤ-ਸਾਲਾਹ ਕਰਦਾ ਹੈ ॥੪॥੩॥