Hukumnama - Ang 737.2
Oumakiou Heeo Milan Prabh Thaaee in Raag Suhi
In Gurmukhi
ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥
ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥
ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥
ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥
ਧਨ ਸੂਤੀ ਪਿਰੁ ਸਦ ਜਾਗੰਤਾ ॥
ਪੀਓ ਮਦਰੋ ਧਨ ਮਤਵੰਤਾ ॥
ਧਨ ਜਾਗੈ ਜੇ ਪਿਰੁ ਬੋਲੰਤਾ ॥੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥
ਦੇਸ ਦਿਸੰਤਰ ਮੈ ਸਗਲੇ ਝਾਗੇ ॥
ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥
ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥
ਬੂਝੀ ਤਪਤਿ ਘਰਹਿ ਪਿਰੁ ਪਾਇਆ ॥
ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥
ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਜਹ ਦੇਖਾ ਤਹ ਪਿਰੁ ਹੈ ਭਾਈ ॥
ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥
Phonetic English
Soohee Mehalaa 5 ||
Oumakiou Heeo Milan Prabh Thaaee ||
Khojath Chariou Dhaekho Pria Jaaee ||
Sunath Sadhaesaro Pria Grihi Saej Vishhaaee ||
Bhram Bhram Aaeiou Tho Nadhar N Paaee ||1||
Kin Bidhh Heearo Dhheerai Nimaano ||
Mil Saajan Ho Thujh Kurabaano ||1|| Rehaao ||
Eaekaa Saej Vishhee Dhhan Kanthaa ||
Dhhan Soothee Pir Sadh Jaaganthaa ||
Peeou Madharo Dhhan Mathavanthaa ||
Dhhan Jaagai Jae Pir Bolanthaa ||2||
Bhee Niraasee Bahuth Dhin Laagae ||
Dhaes Dhisanthar Mai Sagalae Jhaagae ||
Khin Rehan N Paavo Bin Pag Paagae ||
Hoe Kirapaal Prabh Mileh Sabhaagae ||3||
Bhaeiou Kirapaal Sathasang Milaaeiaa ||
Boojhee Thapath Gharehi Pir Paaeiaa ||
Sagal Seegaar Hun Mujhehi Suhaaeiaa ||
Kahu Naanak Gur Bharam Chukaaeiaa ||4||
Jeh Dhaekhaa Theh Pir Hai Bhaaee ||
Kholihou Kapaatt Thaa Man Theharaaee ||1|| Rehaao Dhoojaa ||5||
English Translation
Soohee, Fifth Mehl:
An intense yearning to meet God has welled up in my heart.
I have gone out searching to find my Beloved Husband Lord.
Hearing news of my Beloved, I have laid out my bed in my home.
Wandering, wandering all around, I came, but I did not even see Him. ||1||
How can this poor heart be comforted?
Come and meet me, O Friend; I am a sacrifice to You. ||1||Pause||
One bed is spread out for the bride and her Husband Lord.
The bride is asleep, while her Husband Lord is always awake.
The bride is intoxicated, as if she has drunk wine.
The soul-bride only awakens when her Husband Lord calls to her. ||2||
She has lost hope - so many days have passed.
I have travelled through all the lands and the countries.
I cannot survive, even for an instant, without the feet of my Beloved.
When God becomes Merciful, I become fortunate, and then I meet Him. ||3||
Becoming Merciful, He has united me with the Sat Sangat, the True Congregation.
The fire has been quenched, and I have found my Husband Lord within my own home.
I am now adorned with all sorts of decorations.
Says Nanak, the Guru has dispelled my doubt. ||4||
Wherever I look, I see my Husband Lord there, O Siblings of Destiny.
When the door is opened, then the mind is restrained. ||1||Second Pause||5||
Punjabi Viakhya
nullnullnullnullਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ। ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ, (ਪ੍ਰਭੂ ਨੂੰ) ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ। (ਪਰ) ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ ॥੧॥nullਹੇ ਸੱਜਣ ਪ੍ਰਭੂ! (ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ। (ਤੇਰੇ ਦਰਸਨ ਤੋਂ ਬਿਨਾ) ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ? ॥੧॥ ਰਹਾਉ ॥nullnullnullਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ; ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ (ਮਾਇਆ ਦੇ ਪ੍ਰਭਾਵ ਤੋਂ ਉਤਾਂਹ ਰਹਿੰਦਾ ਹੈ) ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ। (ਹਾਂ) ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ ॥੨॥nullnullnullਹੇ ਸਖੀ! (ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ, ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ। ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ। ਉਸ ਪ੍ਰਭੂ-ਪਤੀ ਦੇ ਚਰਨਾਂ ਉਤੇ ਪੈਣ ਤੋਂ ਬਿਨਾ ਮੈਨੂੰ ਇਕ ਛਿਨ ਵਾਸਤੇ ਭੀ ਸ਼ਾਂਤੀ ਪ੍ਰਾਪਤ ਨਹੀਂ ਹੁੰਦੀ। (ਹਾਂ, ਹੇ ਸਖੀ!) ਜੇ ਉਹ ਆਪ ਕਿਰਪਾਲ ਹੋਵੇ, ਤਾਂ ਸਹੀ ਜੀਵ-ਇਸਤ੍ਰੀਆਂ ਚੰਗੇ ਭਾਗ ਜਾਗਣ ਨਾਲ ਉਸ ਪ੍ਰਭੂ ਨੂੰ ਮਿਲ ਸਕਦੀਆਂ ਹਾਂ ॥੩॥nullnullnullਨਾਨਕ ਆਖਦਾ ਹੈ- ਪ੍ਰਭੂ ਮੇਰੇ ਉਤੇ ਦਇਆਵਾਨ ਹੋ ਗਿਆ ਹੈ। ਮੈਨੂੰ ਉਸ ਨੇ ਸਤਸੰਗ ਵਿਚ ਮਿਲਾ ਦਿੱਤਾ ਹੈ। ਮੇਰੀ (ਵਿਕਾਰਾਂ ਦੀ) ਤਪਸ਼ ਮਿਟ ਗਈ ਹੈ, ਮੈਂ ਉਸ ਪ੍ਰਭੂ-ਪਤੀ ਨੂੰ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ। ਹੁਣ ਮੈਨੂੰ (ਆਪਣੇ) ਸਾਰੇ ਸਿੰਗਾਰ (ਉੱਦਮ) ਸੋਹਣੇ ਲੱਗ ਰਹੇ ਹਨ। ਗੁਰੂ ਨੇ ਮੇਰੀ ਭਟਕਣਾ ਦੂਰ ਕਰ ਦਿੱਤੀ ਹੈ ॥੪॥nullਹੇ ਭਾਈ! (ਗੁਰੂ ਨੇ ਮੇਰੇ ਅੰਦਰੋਂ) ਭਰਮ ਦਾ ਪਰਦਾ ਲਾਹ ਦਿੱਤਾ ਹੈ, ਮੇਰਾ ਮਨ ਟਿਕ ਗਿਆ ਹੈ। ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਪ੍ਰਭੂ ਹੀ ਦਿੱਸਦਾ ਹੈ ॥੧॥ਰਹਾਉ ਦੂਜਾ॥੫॥