Hukumnama - Ang 739
Sookh Mehal Jaa Kae Ooch Dhuaarae in Raag Suhi
In Gurmukhi
ਸੂਹੀ ਮਹਲਾ ੫ ॥
ਸੂਖ ਮਹਲ ਜਾ ਕੇ ਊਚ ਦੁਆਰੇ ॥
ਤਾ ਮਹਿ ਵਾਸਹਿ ਭਗਤ ਪਿਆਰੇ ॥੧॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
ਤਹ ਗੀਤ ਨਾਦ ਅਖਾਰੇ ਸੰਗਾ ॥
ਊਹਾ ਸੰਤ ਕਰਹਿ ਹਰਿ ਰੰਗਾ ॥੨॥
ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
ਗੁਹਜ ਕਥਾ ਇਹ ਗੁਰ ਤੇ ਜਾਣੀ ॥
ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
Phonetic English
Soohee Mehalaa 5 ||
Sookh Mehal Jaa Kae Ooch Dhuaarae ||
Thaa Mehi Vaasehi Bhagath Piaarae ||1||
Sehaj Kathhaa Prabh Kee Ath Meethee ||
Viralai Kaahoo Naethrahu Ddeethee ||1|| Rehaao ||
Theh Geeth Naadh Akhaarae Sangaa ||
Oohaa Santh Karehi Har Rangaa ||2||
Theh Maran N Jeevan Sog N Harakhaa ||
Saach Naam Kee Anmrith Varakhaa ||3||
Guhaj Kathhaa Eih Gur Thae Jaanee ||
Naanak Bolai Har Har Baanee ||4||6||12||
English Translation
Soohee, Fifth Mehl:
His Mansions are so comfortable, and His gates are so lofty.
Within them, His beloved devotees dwell. ||1||
The Natural Speech of God is so very sweet.
How rare is that person, who sees it with his eyes. ||1||Pause||
There, in the arena of the congregation, the divine music of the Naad, the sound current, is sung.
There, the Saints celebrate with their Lord. ||2||
Neither birth nor death is there, neither pain nor pleasure.
The Ambrosial Nectar of the True Name rains down there. ||3||
From the Guru, I have come to know the mystery of this speech.
Nanak speaks the Bani of the Lord, Har, Har. ||4||6||12||
Punjabi Viakhya
nullnullਹੇ ਭਾਈ! ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ, ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ) ॥੧॥nullਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤ-ਸਾਲਾਹ ਬੜੀ ਹੀ ਸੁਆਦਲੀ ਹੈ, ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ॥੧॥ ਰਹਾਉ ॥nullਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)। ਉਸ ਸਿਫ਼ਤ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ॥੨॥nullਹੇ ਭਾਈ! ਸਿਫ਼ਤ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ। ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ॥੩॥nullਹੇ ਭਾਈ! (ਸਿਫ਼ਤ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ (ਤਾਹੀਏਂ) ਨਾਨਕ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ॥੪॥੬॥੧੨॥