Hukumnama - Ang 740
Rehan N Paavehi Sur Nar Dhaevaa in Raag Suhi
In Gurmukhi
ਸੂਹੀ ਮਹਲਾ ੫ ॥
ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥
ਜੀਵਤ ਪੇਖੇ ਜਿਨ੍ਹ੍ਹੀ ਹਰਿ ਹਰਿ ਧਿਆਇਆ ॥
ਸਾਧਸੰਗਿ ਤਿਨ੍ਹ੍ਹੀ ਦਰਸਨੁ ਪਾਇਆ ॥੧॥ ਰਹਾਉ ॥
ਬਾਦਿਸਾਹ ਸਾਹ ਵਾਪਾਰੀ ਮਰਨਾ ॥
ਜੋ ਦੀਸੈ ਸੋ ਕਾਲਹਿ ਖਰਨਾ ॥੨॥
ਕੂੜੈ ਮੋਹਿ ਲਪਟਿ ਲਪਟਾਨਾ ॥
ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥
ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥
ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥
Phonetic English
Soohee Mehalaa 5 ||
Rehan N Paavehi Sur Nar Dhaevaa ||
Ooth Sidhhaarae Kar Mun Jan Saevaa ||1||
Jeevath Paekhae Jinhee Har Har Dhhiaaeiaa ||
Saadhhasang Thinhee Dharasan Paaeiaa ||1|| Rehaao ||
Baadhisaah Saah Vaapaaree Maranaa ||
Jo Dheesai So Kaalehi Kharanaa ||2||
Koorrai Mohi Lapatt Lapattaanaa ||
Shhodd Chaliaa Thaa Fir Pashhuthaanaa ||3||
Kirapaa Nidhhaan Naanak Ko Karahu Dhaath ||
Naam Thaeraa Japee Dhin Raath ||4||8||14||
English Translation
Soohee, Fifth Mehl:
The angelic beings and demi-gods are not permitted to remain here.
The silent sages and humble servants also must arise and depart. ||1||
Only those who meditate on the Lord, Har, Har, are seen to live on.
In the Saadh Sangat, the Company of the Holy, they obtain the Blessed Vision of the Lord's Darshan. ||1||Pause||
Kings, emperors and merchants must die.
Whoever is seen shall be consumed by death. ||2||
Mortal beings are entangled, clinging to false worldly attachments.
And when they must leave them behind, then they regret and grieve. ||3||
O Lord, O treasure of mercy, please bless Nanak with this gift,
That he may chant Your Name, day and night. ||4||8||14||
Punjabi Viakhya
nullnullਹੇ ਭਾਈ! (ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰ) ਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ, (ਕੋਈ ਭੀ ਇਥੇ) ਸਦਾ ਲਈ ਟਿਕੇ ਨਹੀਂ ਰਹਿ ਸਕਦੇ ॥੧॥nullਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਹਨਾਂ ਨੇ ਹੀ ਸਾਧ ਸੰਗਤ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ ॥੧॥ ਰਹਾਉ ॥nullਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ। ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ ॥੨॥nullਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ, ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ ॥੩॥nullਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! (ਮੈਨੂੰ) ਨਾਨਕ ਨੂੰ (ਇਹ) ਦਾਤਿ ਦੇਹ (ਕਿ) ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ ॥੪॥੮॥੧੪॥