Hukumnama - Ang 741
Dharasan Dhaekh Jeevaa Gur Thaeraa in Raag Suhi
In Gurmukhi
ਸੂਹੀ ਮਹਲਾ ੫ ॥
ਦਰਸਨੁ ਦੇਖਿ ਜੀਵਾ ਗੁਰ ਤੇਰਾ ॥
ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥
ਚਰਣ ਕਮਲ ਵਸਹਿ ਮੇਰੈ ਚੀਤਾ ॥੩॥
ਨਾਨਕੁ ਏਕ ਕਰੈ ਅਰਦਾਸਿ ॥
ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
Phonetic English
Soohee Mehalaa 5 ||
Dharasan Dhaekh Jeevaa Gur Thaeraa ||
Pooran Karam Hoe Prabh Maeraa ||1||
Eih Baenanthee Sun Prabh Maerae ||
Dhaehi Naam Kar Apanae Chaerae ||1|| Rehaao ||
Apanee Saran Raakh Prabh Dhaathae ||
Gur Prasaadh Kinai Viralai Jaathae ||2||
Sunahu Bino Prabh Maerae Meethaa ||
Charan Kamal Vasehi Maerai Cheethaa ||3||
Naanak Eaek Karai Aradhaas ||
Visar Naahee Pooran Gunathaas ||4||18||24||
English Translation
Soohee, Fifth Mehl:
Gazing upon the Blessed Vision of Your Darshan, I live.
My karma is perfect, O my God. ||1||
Please, listen to this prayer, O my God.
Please bless me with Your Name, and make me Your chaylaa, Your disciple. ||1||Pause||
Please keep me under Your Protection, O God, O Great Giver.
By Guru's Grace, a few people understand this. ||2||
Please hear my prayer, O God, my Friend.
May Your Lotus Feet abide within my consciousness. ||3||
Nanak makes one prayer:
May I never forget You, O perfect treasure of virtue. ||4||18||24||
Punjabi Viakhya
nullnullਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ॥੧॥nullਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼ ॥੧॥ ਰਹਾਉ ॥nullਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ। ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ॥੨॥nullਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ (ਮੇਹਰ ਕਰ ਤੇਰੇ) ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ ॥੩॥nullਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ! (ਤੇਰਾ ਸੇਵਕ) ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ (ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ ॥੪॥੧੮॥੨੪॥