Hukumnama - Ang 742
Baikunth Nagar Jehaa Santh Vaasaa in Raag Suhi
In Gurmukhi
ਸੂਹੀ ਮਹਲਾ ੫ ॥
ਬੈਕੁੰਠ ਨਗਰੁ ਜਹਾ ਸੰਤ ਵਾਸਾ ॥
ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥
ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥
ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥
ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥
ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥
ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥
ਜਨਮ ਜਨਮ ਕੇ ਭੈ ਮੋਹ ਨਿਵਾਰੇ ॥
ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
Phonetic English
Soohee Mehalaa 5 ||
Baikunth Nagar Jehaa Santh Vaasaa ||
Prabh Charan Kamal Ridh Maahi Nivaasaa ||1||
Sun Man Than Thujh Sukh Dhikhalaavo ||
Har Anik Binjan Thujh Bhog Bhunchaavo ||1|| Rehaao ||
Anmrith Naam Bhunch Man Maahee ||
Acharaj Saadh Thaa Kae Baranae N Jaahee ||2||
Lobh Mooaa Thrisanaa Bujh Thhaakee ||
Paarabreham Kee Saran Jan Thaakee ||3||
Janam Janam Kae Bhai Moh Nivaarae ||
Naanak Dhaas Prabh Kirapaa Dhhaarae ||4||21||27||
English Translation
Soohee, Fifth Mehl:
The city of heaven is where the Saints dwell.
They enshrine the Lotus Feet of God within their hearts. ||1||
Listen, O my mind and body, and let me show you the way to find peace,
So that you may eat and enjoy the various delicacies of the Lord||1||Pause||
Taste the Ambrosial Nectar of the Naam, the Name of the Lord, within your mind.
Its taste is wondrous - it cannot be described. ||2||
Your greed shall die, and your thirst shall be quenched.
The humble beings seek the Sanctuary of the Supreme Lord God. ||3||
The Lord dispels the fears and attachments of countless incarnations.
God has showered His Mercy and Grace upon slave Nanak. ||4||21||27||
Punjabi Viakhya
nullnullਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ। (ਸੰਤ ਜਨਾਂ ਦੀ ਸੰਗਤ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ॥੧॥nullਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ। ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ॥੧॥ ਰਹਾਉ ॥nullਹੇ ਭਾਈ! (ਸਾਧ ਸੰਗਤ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ, ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ॥੨॥nullਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ॥੩॥nullਹੇ ਨਾਨਕ! (ਆਖ-ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ, ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ॥੪॥੨੧॥੨੭॥