Hukumnama - Ang 751
Maanas Janam Dhulanbh Guramukh Paaeiaa in Raag Suhi
In Gurmukhi
ਸੂਹੀ ਮਹਲਾ ੧ ਕਾਫੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥
ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥
ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥
ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥
ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥
ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥
ਮੂਰਖ ਮਨ ਸਮਝਾਇ ਆਖਉ ਕੇਤੜਾ ॥
ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥
ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥
ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥
ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥
Phonetic English
Soohee Mehalaa 1 Kaafee Ghar 10
Ik Oankaar Sathigur Prasaadh ||
Maanas Janam Dhulanbh Guramukh Paaeiaa ||
Man Than Hoe Chulanbh Jae Sathigur Bhaaeiaa ||1||
Chalai Janam Savaar Vakhar Sach Lai ||
Path Paaeae Dharabaar Sathigur Sabadh Bhai ||1|| Rehaao ||
Man Than Sach Salaahi Saachae Man Bhaaeiaa ||
Laal Rathaa Man Maaniaa Gur Pooraa Paaeiaa ||2||
Ho Jeevaa Gun Saar Anthar Thoo Vasai ||
Thoon Vasehi Man Maahi Sehajae Ras Rasai ||3||
Moorakh Man Samajhaae Aakho Kaetharraa ||
Guramukh Har Gun Gaae Rang Rangaetharraa ||4||
Nith Nith Ridhai Samaal Preetham Aapanaa ||
Jae Chalehi Gun Naal Naahee Dhukh Santhaapanaa ||5||
Manamukh Bharam Bhulaanaa Naa This Rang Hai ||
Marasee Hoe Viddaanaa Man Than Bhang Hai ||6||
Gur Kee Kaar Kamaae Laahaa Ghar Aaniaa ||
Gurabaanee Nirabaan Sabadh Pashhaaniaa ||7||
Eik Naanak Kee Aradhaas Jae Thudhh Bhaavasee ||
Mai Dheejai Naam Nivaas Har Gun Gaavasee ||8||1||3||
English Translation
Soohee, First Mehl, Kaafee, Tenth House:
One Universal Creator God. By The Grace Of The True Guru:
For if you depart with virtue, then pain shall never afflict you. ||5||
The mind and body are dyed in the deep red color of devotional love, if it pleases the True Guru. ||1||
He departs with his life embellished and successful, taking the merchandise of the True Name.
He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||
One who praises the True Lord with his mind and body, pleases the Mind of the True Lord.
Attuned to the Beloved Lord, the mind is appeased, and finds the Perfect Guru. ||2||
I live, by cherishing Your Glorious Virtues; You dwell deep within me.
You dwell within my mind, and so it naturally celebrates in joyful delight. ||3||
O my foolish mind, how can I teach and instruct you?
As Gurmukh, sing the Glorious Praises of the Lord, and so become attuned to His Love. ||4||
Continually, continuously, remember and cherish your Beloved Lord in your heart.
For if you depart with virtue, then pain shall never afflict you. ||5||
The self-willed manmukh wanders around, deluded by doubt; he does not enshrine love for the Lord.
He dies as a stranger to his own self, and his mind and body are spoiled. ||6||
Performing service to the Guru, you shall go home with the profit.
Through the Word of the Guru's Bani, and the Shabad, the Word of God, the state of Nirvaanaa is attained. ||7||
Nanak makes this one prayer: if it pleases Your Will,
Bless me with a home in Your Name, Lord, that I may sing Your Glorious Praises. ||8||1||3||
Punjabi Viakhya
ਰਾਗ ਸੂਹੀ/ਕਾਫੀ, ਘਰ ੧੦ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।null(ਚੌਰਾਸੀ ਲੱਖ ਜੂਨਾਂ ਵਿਚੋਂ) ਮਨੁੱਖਾ ਜਨਮ ਬੜੀ ਮੁਸ਼ਕਲ ਨਾਲ ਮਿਲਦਾ ਹੈ, ਪਰ ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜੋ ਗੁਰੂ ਦੀ ਸਰਨ ਪਏ। ਜੇ ਸਤਿਗੁਰੂ ਨੂੰ ਚੰਗਾ ਲੱਗੇ (ਭਾਵ, ਜੇ ਗੁਰੂ ਦੀ ਕਿਰਪਾ ਹੋ ਜਾਏ) ਤਾਂ (ਸਰਨ ਪਏ ਉਸ ਮਨੁੱਖ ਦਾ) ਮਨ ਅਤੇ ਸਰੀਰ (ਪ੍ਰਭੂ ਦੇ ਪ੍ਰੇਮ-ਰੰਗ ਨਾਲ) ਗੂੜ੍ਹਾ ਲਾਲ ਹੋ ਜਾਂਦਾ ਹੈ (ਨਾਮ ਦੀ ਬਰਕਤਿ ਨਾਲ ਉਸ ਨੂੰ ਲਾਲੀ ਚੜ੍ਹੀ ਰਹਿੰਦੀ ਹੈ) ॥੧॥nullਜੇਹੜਾ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ) ਡਰ ਅਦਬ ਵਿਚ (ਰਹਿ ਕੇ) ਸਦਾ-ਥਿਰ ਪ੍ਰਭੂ ਦਾ ਨਾਮ-ਸੌਦਾ ਵਿਹਾਝਦਾ ਹੈ ਤੇ ਆਪਣਾ ਜੀਵਨ ਸੋਹਣਾ ਬਣਾ ਕੇ (ਇਥੋਂ) ਤੁਰਦਾ ਹੈ ਉਹ (ਪਰਮਾਤਮਾ ਦੀ) ਦਰਗਾਹ ਵਿਚ ਇੱਜ਼ਤ ਹਾਸਲ ਕਰਦਾ ਹੈ ॥੧॥ ਰਹਾਉ ॥nullਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਆਪਣੇ ਮਨ ਅਤੇ ਸਰੀਰ ਦੀ ਰਾਹੀਂ ਸਦਾ-ਥਿਰ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕੇ ਸਦਾ-ਥਿਰ ਪ੍ਰਭੂ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ। ਪ੍ਰਭੂ-ਨਾਮ ਦੀ ਲਾਲੀ ਵਿਚ ਮਸਤ ਹੋਇਆ ਉਸ ਦਾ ਮਨ ਉਸ ਲਾਲੀ ਵਿਚ ਗਿੱਝ ਜਾਂਦਾ ਹੈ (ਉਸ ਤੋਂ ਬਿਨਾ ਰਹਿ ਨਹੀਂ ਸਕਦਾ) ॥੨॥nullਹੇ ਪ੍ਰਭੂ! ਜੇ ਤੂੰ ਮੇਰੇ ਮਨ ਵਿਚ ਵੱਸ ਪਏਂ, ਤਾਂ ਮੇਰਾ ਮਨ ਅਡੋਲ ਅਵਸਥਾ ਵਿਚ ਟਿਕ ਕੇ ਤੇਰੇ ਨਾਮ ਦੇ ਸੁਆਦ ਵਿਚ ਭਿੱਜ ਜਾਏ, ਤੇਰੇ ਗੁਣ ਚੇਤੇ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਮੌਲ ਪਏ, ਮੇਰੇ ਅੰਦਰ "ਤੂ ਹੀ ਤੂ" ਦੀ ਧੁਨ ਲੱਗ ਪਏ ॥੩॥nullਹੇ ਮੇਰੇ ਮੂਰਖ ਮਨ! ਮੈਂ ਤੈਨੂੰ ਕਿਤਨਾ ਕੁ ਸਮਝਾ ਸਮਝਾ ਕੇ ਦੱਸਾਂ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ, ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਜਾ (ਤੇ ਇਸ ਤਰ੍ਹਾਂ ਆਪਣਾ ਜਨਮ ਮਰਨ ਸੋਹਣਾ ਬਣਾ ਲੈ) ॥੪॥nullਹੇ ਭਾਈ! ਆਪਣੇ ਪ੍ਰੀਤਮ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ। ਜੇ ਤੂੰ (ਪ੍ਰਭੂ ਦੀ ਭਗਤੀ ਵਾਲੇ ਚੰਗੇ) ਗੁਣ ਨਾਲ ਲੈ ਕੇ (ਜੀਵਨ ਸਫ਼ਰ ਵਿਚ) ਤੁਰੇਂ ਤਾਂ ਕੋਈ ਦੁੱਖ ਕਲੇਸ਼ ਤੈਨੂੰ ਪੋਹ ਨਹੀਂ ਸਕੇਗਾ ॥੫॥nullਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਮਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੇ ਨਾਮ ਦੀ ਲਾਲੀ ਨਹੀਂ ਚੜ੍ਹਦੀ। ਉਹ ਨਿਖਸਮਾ ਹੋ ਕੇ ਆਤਮਕ ਮੌਤ ਸਹੇੜਦਾ ਹੈ, ਉਸ ਦੇ ਮਨ ਵਿਚ ਉਸ ਦੇ ਸਰੀਰ ਵਿਚ (ਪਰਮਾਤਮਾ ਨਾਲੋਂ) ਵਿਛੋੜਾ ਬਣਿਆ ਰਹਿੰਦਾ ਹੈ ॥੬॥nullਜਿਸ ਮਨੁੱਖ ਨੇ ਗੁਰੂ ਦੀ ਦੱਸੀ ਕਾਰ (ਭਗਤੀ) ਕਰ ਕੇ (ਭਗਤੀ ਦਾ) ਲਾਭ ਆਪਣੇ ਹਿਰਦੇ-ਘਰ ਵਿਚ ਲੈ ਆਂਦਾ ਉਸ ਨੇ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਵਾਸਨਾ-ਰਹਿਤ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ॥੭॥nullਹੇ ਪ੍ਰਭੂ! ਮੇਰੀ ਨਾਨਕ ਦੀ ਅਰਦਾਸ ਭੀ ਇਹੀ ਹੈ ਜੇ ਤੈਨੂੰ ਇਹ ਪਸੰਦ ਆ ਜਾਏ ਤਾਂ ਮੇਰੇ ਹਿਰਦੇ ਵਿਚ ਆਪਣੇ ਨਾਮ ਦਾ ਨਿਵਾਸ ਕਰ ਦੇਹ ਤਾ ਕਿ ਮੈਂ ਤੇਰੇ ਗੁਣ ਗਾਂਦਾ ਰਹਾਂ ॥੮॥੧॥੩॥