Hukumnama - Ang 752
Manahu N Naam Visaar Ahinis Dhhiaaeeai in Raag Suhi
In Gurmukhi
ਸੂਹੀ ਮਹਲਾ ੧ ॥
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥
ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥
ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥
ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥
ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥
ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥
ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥
ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥
ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥
ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥
ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥
ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥
ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥
ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥
ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥
Phonetic English
Soohee Mehalaa 1 ||
Manahu N Naam Visaar Ahinis Dhhiaaeeai ||
Jio Raakhehi Kirapaa Dhhaar Thivai Sukh Paaeeai ||1||
Mai Andhhulae Har Naam Lakuttee Ttohanee ||
Reho Saahib Kee Ttaek N Mohai Mohanee ||1|| Rehaao ||
Jeh Dhaekho Theh Naal Gur Dhaekhaaliaa ||
Anthar Baahar Bhaal Sabadh Nihaaliaa ||2||
Saevee Sathigur Bhaae Naam Niranjanaa ||
Thudhh Bhaavai Thivai Rajaae Bharam Bho Bhanjanaa ||3||
Janamath Hee Dhukh Laagai Maranaa Aae Kai ||
Janam Maran Paravaan Har Gun Gaae Kai ||4||
Ho Naahee Thoo Hovehi Thudhh Hee Saajiaa ||
Aapae Thhaap Outhhaap Sabadh Nivaajiaa ||5||
Dhaehee Bhasam Rulaae N Jaapee Keh Gaeiaa ||
Aapae Rehiaa Samaae So Visamaadh Bhaeiaa ||6||
Thoon Naahee Prabh Dhoor Jaanehi Sabh Thoo Hai ||
Guramukh Vaekh Hadhoor Anthar Bhee Thoo Hai ||7||
Mai Dheejai Naam Nivaas Anthar Saanth Hoe ||
Gun Gaavai Naanak Dhaas Sathigur Math Dhaee ||8||3||5||
English Translation
Soohee, First Mehl:
Never forget the Naam, the Name of the Lord, from your mind; night and day, meditate on it.
As You keep me, in Your Merciful Grace, so do I find peace. ||1||
I am blind, and the Lord's Name is my cane.
I remain under the Sheltering Support of my Lord and Master; I am not enticed by Maya the enticer. ||1||Pause||
Wherever I look, there the Guru has shown me that God is always with me.
Searching inwardly and outwardly as well, I came to see Him, through the Word of the Shabad. ||2||
So serve the True Guru with love, through the Immaculate Naam, the Name of the Lord.
As it pleases You, so by Your Will, You destroy my doubts and fears. ||3||
At the very moment of birth, he is afflicted with pain, and in the end, he comes only to die.
Birth and death are validated and approved, singing the Glorious Praises of the Lord. ||4||
When there is no ego, there You are; You fashioned all of this.
You Yourself establish and disestablish; through the Word of Your Shabad, You elevate and exalt. ||5||
When the body rolls in the dust, it is not known where the soul has gone.
He Himself is permeating and pervading; this is wonderful and amazing! ||6||
You are not far away, God; You know everything.
The Gurmukh sees You ever-present; You are deep within the nucleus of our inner self. ||7||
Please, bless me with a home in Your Name; may my inner self be at peace.
May slave Nanak sing Your Glorious Praises; O True Guru, please share the Teachings with me. ||8||3||5||
Punjabi Viakhya
nullnull(ਹੇ ਜਿੰਦੇ!) ਪਰਮਾਤਮਾ ਦੇ ਨਾਮ ਨੂੰ ਮਨ ਤੋਂ ਨਾਹ ਭੁਲਾ। ਦਿਨ ਰਾਤ-ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਪ੍ਰਭੂ! ਜਿਵੇਂ ਮੇਹਰ ਕਰ ਕੇ ਤੂੰ ਮੈਨੂੰ (ਮਾਇਆ ਦੇ ਮੋਹ ਤੋਂ) ਬਚਾਏ, ਤਿਵੇਂ ਮੈਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ॥੧॥nullਮੈਨੂੰ (ਮਾਇਆ ਦੇ ਮੋਹ ਵਿਚ) ਅੰਨ੍ਹੇ ਨੂੰ ਪਰਮਾਤਮਾ ਦਾ ਨਾਮ ਡੰਗੋਰੀ (ਦਾ ਕੰਮ ਦੇਂਦਾ) ਹੈ, (ਮੇਰੇ ਲਈ) ਟੋਹਣੀ ਹੈ (ਜਿਸ ਨਾਲ ਟੋਹ ਟੋਹ ਕੇ ਮੈਂ ਜੀਵਨ ਦਾ ਸਹੀ ਰਸਤਾ ਲੱਭਦਾ ਹਾਂ)। (ਜਦੋਂ) ਮੈਂ ਮਾਲਕ-ਪ੍ਰਭੂ ਦੇ ਆਸਰੇ ਰਹਿੰਦਾ ਹਾਂ ਤਾਂ ਮਨ ਨੂੰ ਮੋਹਣ ਵਾਲੀ ਮਾਇਆ ਮੋਹ ਨਹੀਂ ਸਕਦੀ ॥੧॥ ਰਹਾਉ ॥null(ਹੇ ਪ੍ਰਭੂ!) ਜਿਧਰ ਮੈਂ ਵੇਖਦਾ ਹਾਂ ਉਧਰ ਹੀ ਗੁਰੂ ਨੇ ਮੈਨੂੰ ਵਿਖਾ ਦਿੱਤਾ ਹੈ ਕਿ ਤੂੰ ਮੇਰੇ ਨਾਲ ਹੀ ਹੈਂ। ਬਾਹਰ ਲੱਭ ਲੱਭ ਕੇ ਹੁਣ ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਤੈਨੂੰ ਆਪਣੇ ਅੰਦਰ ਵੇਖ ਲਿਆ ਹੈ ॥੨॥nullਹੇ ਮਾਇਆ-ਰਹਿਤ ਪ੍ਰਭੂ! ਗੁਰੂ ਦੇ ਅਨੁਸਾਰ ਰਹਿ ਕੇ ਮੈਂ ਤੇਰਾ ਨਾਮ ਸਿਮਰਦਾ ਹਾਂ। ਹੇ ਭਰਮ ਤੇ ਭਉ ਨਾਸ ਕਰਨ ਵਾਲੇ ਪ੍ਰਭੂ! ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਮੈਂ ਉਸੇ ਨੂੰ ਤੇਰੀ ਰਜ਼ਾ ਸਮਝਦਾ ਹਾਂ ॥੩॥null(ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ ਤਾਂ) ਜੰਮਦਿਆਂ ਹੀ ਜਗਤ ਵਿਚ ਆਉਂਦਿਆਂ ਹੀ ਆਤਮਕ ਮੌਤ ਦਾ ਦੁੱਖ ਆ ਵਾਪਰਦਾ ਹੈ। ਪਰਮਾਤਮਾ ਦੇ ਗੁਣ ਗਾ ਕੇ ਸਾਰਾ ਹੀ ਜੀਵਨ ਸਫਲਾ ਹੋ ਜਾਂਦਾ ਹੈ ॥੪॥nullਹੇ ਪ੍ਰਭੂ! ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ। ਜਿਸ ਜੀਵ ਨੂੰ ਤੂੰ ਗੁਰੂ ਦੇ ਸ਼ਬਦ ਵਿਚ ਜੋੜ ਕੇ ਨਿਵਾਜਦਾ ਹੈਂ ਜਿਸ ਦੇ ਅੰਦਰ ਤੂੰ (ਪਰਗਟ) ਹੁੰਦਾ ਹੈਂ ਉਸ ਦੇ ਅੰਦਰ 'ਹਉਮੈ' ਨਹੀਂ ਰਹਿ ਜਾਂਦੀ ॥੫॥nullਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ। ਅਚਰਜ ਕੌਤਕ ਵਰਤਦਾ ਹੈ। (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ ॥੬॥nullਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਹੇ ਪ੍ਰਭੂ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ, ਅੰਦਰ ਭੀ ਤੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ ॥੭॥nullਹੇ ਨਾਨਕ! (ਅਰਦਾਸ ਕਰ-ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ। (ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ ॥੮॥੩॥੫॥