Hukumnama - Ang 753
Naamai Hee Thae Sabh Kishh Hoaa Bin Sathigur Naam N Jaapai in Raag Suhi
In Gurmukhi
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥
ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥
ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥
ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥
ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥
ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥
ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥
ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥
ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥
ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥
ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥
ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥
ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥
ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥
ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥
ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥
ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥
ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥
ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥
ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥
ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥
ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥
ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥
ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥
ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥
ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥
ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥
ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥
ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
Phonetic English
Raag Soohee Mehalaa 3 Ghar 1 Asattapadheeaa
Ik Oankaar Sathigur Prasaadh ||
Naamai Hee Thae Sabh Kishh Hoaa Bin Sathigur Naam N Jaapai ||
Gur Kaa Sabadh Mehaa Ras Meethaa Bin Chaakhae Saadh N Jaapai ||
Kouddee Badhalai Janam Gavaaeiaa Cheenas Naahee Aapai ||
Guramukh Hovai Thaa Eaeko Jaanai Houmai Dhukh N Santhaapai ||1||
Balihaaree Gur Apanae Vittahu Jin Saachae Sio Liv Laaee ||
Sabadh Cheenih Aatham Paragaasiaa Sehajae Rehiaa Samaaee ||1|| Rehaao ||
Guramukh Gaavai Guramukh Boojhai Guramukh Sabadh Beechaarae ||
Jeeo Pindd Sabh Gur Thae Oupajai Guramukh Kaaraj Savaarae ||
Manamukh Andhhaa Andhh Kamaavai Bikh Khattae Sansaarae ||
Maaeiaa Mohi Sadhaa Dhukh Paaeae Bin Gur Ath Piaarae ||2||
Soee Saevak Jae Sathigur Saevae Chaalai Sathigur Bhaaeae ||
Saachaa Sabadh Sifath Hai Saachee Saachaa Mann Vasaaeae ||
Sachee Baanee Guramukh Aakhai Houmai Vichahu Jaaeae ||
Aapae Dhaathaa Karam Hai Saachaa Saachaa Sabadh Sunaaeae ||3||
Guramukh Ghaalae Guramukh Khattae Guramukh Naam Japaaeae ||
Sadhaa Alipath Saachai Rang Raathaa Gur Kai Sehaj Subhaaeae ||
Manamukh Sadh Hee Koorro Bolai Bikh Beejai Bikh Khaaeae ||
Jamakaal Baadhhaa Thrisanaa Dhaadhhaa Bin Gur Kavan Shhaddaaeae ||4||
Sachaa Theerathh Jith Sath Sar Naavan Guramukh Aap Bujhaaeae ||
Athasath Theerathh Gur Sabadh Dhikhaaeae Thith Naathai Mal Jaaeae ||
Sachaa Sabadh Sachaa Hai Niramal Naa Mal Lagai N Laaeae ||
Sachee Sifath Sachee Saalaah Poorae Gur Thae Paaeae ||5||
Than Man Sabh Kishh Har This Kaeraa Dhuramath Kehan N Jaaeae ||
Hukam Hovai Thaa Niramal Hovai Houmai Vichahu Jaaeae ||
Gur Kee Saakhee Sehajae Chaakhee Thrisanaa Agan Bujhaaeae ||
Gur Kai Sabadh Raathaa Sehajae Maathaa Sehajae Rehiaa Samaaeae ||6||
Har Kaa Naam Sath Kar Jaanai Gur Kai Bhaae Piaarae ||
Sachee Vaddiaaee Gur Thae Paaee Sachai Naae Piaarae ||
Eaeko Sachaa Sabh Mehi Varathai Viralaa Ko Veechaarae ||
Aapae Mael Leae Thaa Bakhasae Sachee Bhagath Savaarae ||7||
Sabho Sach Sach Sach Varathai Guramukh Koee Jaanai ||
Janman Maranaa Hukamo Varathai Guramukh Aap Pashhaanai ||
Naam Dhhiaaeae Thaa Sathigur Bhaaeae Jo Eishhai So Fal Paaeae ||
Naanak This Dhaa Sabh Kishh Hovai J Vichahu Aap Gavaaeae ||8||1||
English Translation
Raag Soohee, Third Mehl, First House, Ashtapadees:
One Universal Creator God. By The Grace Of The True Guru:
Everything comes from the Naam, the Name of the Lord; without the True Guru, the Naam is not experienced.
The Word of the Guru's Shabad is the sweetest and most sublime essence, but without tasting it, its flavor cannot be experienced.
He wastes this human life in exchange for a mere shell; he does not understand his own self.
But, if he becomes Gurmukh, then he comes to know the One Lord, and the disease of egotism does not afflict him. ||1||
I am a sacrifice to my Guru, who has lovingly attached me to the True Lord.
Concentrating on the Word of the Shabad, the soul is illumined and enlightened. I remain absorbed in celestial ecstasy. ||1||Pause||
The Gurmukh sings the Praises of the Lord; the Gurmukh understands. The Gurmukh contemplates the Word of the Shabad.
Body and soul are totally rejuvenated through the Guru; the Gurmukh's affairs are resolved in his favor.
The blind self-willed manmukh acts blindly, and earns only poison in this world.
Enticed by Maya, he suffers in constant pain, without the most Beloved Guru. ||2||
He alone is a selfless servant, who serves the True Guru, and walks in harmony with the True Guru's Will.
The True Shabad, the Word of God, is the True Praise of God; enshrine the True Lord within your mind.
The Gurmukh speaks the True Word of Gurbani, and egotism departs from within.
He Himself is the Giver, and True are His actions. He proclaims the True Word of the Shabad. ||3||
The Gurmukh works, and the Gurmukh earns; the Gurmukh inspires others to chant the Naam.
He is forever unattached, imbued with the Love of the True Lord, intuitively in harmony with the Guru.
The self-willed manmukh always tells lies; he plants the seeds of poison, and eats only poison.
He is bound and gagged by the Messenger of Death, and burnt in the fire of desire; who can save him, except the Guru? ||4||
True is that place of pilgrimage, where one bathes in the pool of Truth, and achieves self-realization as Gurmukh. The Gurmukh understands his own self.
The Lord has shown that the Word of the Guru's Shabad is the sixty-eight sacred shrines of pilgrimage; bathing in it, filth is washed away.
True and Immaculate is the True Word of His Shabad; no filth touches or clings to Him.
True Praise, True Devotional Praise, is obtained from the Perfect Guru. ||5||
Body, mind, everything belongs to the Lord; but the evil-minded ones cannot even say this.
If such is the Hukam of the Lord's Command, then one becomes pure and spotless, and the ego is taken away from within.
I have intuitively tasted the Guru's Teachings, and the fire of my desire has been quenched.
Attuned to the Word of the Guru's Shabad, one is naturally intoxicated, merging imperceptibly into the Lord. ||6||
The Name of the Lord is known as True, through the Love of the Beloved Guru.
True Glorious Greatness is obtained from the Guru, through the Beloved True Name.
The One True Lord is permeating and pervading among all; how rare is the one who contemplates this.
The Lord Himself unites us in Union, and forgives us; He embellishes us with true devotional worship. ||7||
All is Truth; Truth, and Truth alone is pervading; how rare is the Gurmukh who knows this.
Birth and death occur by the Hukam of His Command; the Gurmukh understands his own self.
He meditates on the Naam, the Name of the Lord, and so pleases the True Guru. He receives whatever rewards he desires.
O Nanak, one who eradicates self-conceit from within, has everything. ||8||1||
Punjabi Viakhya
ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ॥੧॥nullਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥nullnullnullਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ। ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ। ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ॥੨॥nullnullnullਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ। ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ। ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ। (ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਾਂਦਾ ਰਹਿੰਦਾ ਹੈ ॥੩॥nullnullnullਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ। ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ। ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ)। ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ॥੪॥nullnullnullਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ) ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ। (ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ। ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ॥੫॥nullnullnullਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ। ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ। ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ॥੬॥nullnullnullਜੇਹੜਾ ਮਨੁੱਖ ਪਿਆਰੇ ਗੁਰੂ ਦੇ ਪ੍ਰੇਮ ਵਿਚ ਟਿਕਿਆ ਰਹਿੰਦਾ ਹੈ, ਉਹ ਇਹ ਗੱਲ ਸਮਝ ਲੈਂਦਾ ਹੈ ਕਿ ਪਰਮਾਤਮਾ ਦਾ ਨਾਮ ਹੀ ਸੱਚਾ ਸਾਥੀ ਹੈ। ਉਹ ਮਨੁੱਖ ਪਰਮਾਤਮਾ ਦੀ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਗੁਰੂ ਪਾਸੋਂ ਪ੍ਰਾਪਤ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਲੱਗ ਪੈਂਦਾ ਹੈ। ਕੋਈ ਵਿਰਲਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਇਹ ਵਿਚਾਰ ਕਰਦਾ ਹੈ ਕਿ ਸਾਰੀ ਸ੍ਰਿਸ਼ਟੀ ਵਿਚ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ। (ਅਜੇਹੇ ਮਨੁੱਖ ਨੂੰ) ਜਦੋਂ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ, ਤਾਂ ਉਸ ਉਤੇ ਬਖ਼ਸ਼ਸ਼ ਕਰਦਾ ਹੈ, ਸਦਾ-ਥਿਰ ਰਹਿਣ ਵਾਲੀ ਆਪਣੀ ਭਗਤੀ ਦੇ ਕੇ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ॥੭॥nullnullnullਹੇ ਭਾਈ! ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਸਮਝਦਾ ਹੈ ਕਿ ਹਰ ਥਾਂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਕੰਮ ਕਰ ਰਿਹਾ ਹੈ। ਜਗਤ ਵਿਚ ਜੰਮਣਾ ਮਰਨਾ ਭੀ ਉਸੇ ਦੇ ਹੁਕਮ ਵਿਚ ਚੱਲ ਰਿਹਾ ਹੈ। ਗੁਰੂ ਦੀ ਸਰਨ ਪੈਣ ਵਾਲਾ ਉਹ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਜਦੋਂ ਉਹ ਮਨੁੱਖ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰਦਾ ਹੈ ਤਾਂ ਉਹ ਗੁਰੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਫਿਰ ਉਹ ਜੇਹੜੀ ਮੁਰਾਦ ਮੰਗਦਾ ਹੈ ਉਹੀ ਹਾਸਲ ਕਰ ਲੈਂਦਾ ਹੈ। ਹੇ ਨਾਨਕ! (ਆਖ-) ਜੇਹੜਾ ਮਨੁੱਖ (ਗੁਰੂ ਦੀ ਸਰਨ ਪੈ ਕੇ) ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦਾ ਹੈ, ਉਸ ਦਾ ਆਤਮਕ ਜੀਵਨ ਦਾ ਸਾਰਾ ਸਰਮਾਇਆ ਬਚਿਆ ਰਹਿੰਦਾ ਹੈ ॥੮॥੧॥