Hukumnama - Ang 764
Aavahu Sajanaa Ho Dhaekhaa Dharasan Thaeraa Raam in Raag Suhi
In Gurmukhi
ਰਾਗੁ ਸੂਹੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥
ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥
ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥
ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥
ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥
ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥
ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥
ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥
ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥
ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥
ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥
ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥
ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥
ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥
ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥
ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥
ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥
ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥
ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥
ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
Phonetic English
Raag Soohee Mehalaa 1 Ghar 3
Ik Oankaar Sathigur Prasaadh ||
Aavahu Sajanaa Ho Dhaekhaa Dharasan Thaeraa Raam ||
Ghar Aapanarrai Kharree Thakaa Mai Man Chaao Ghanaeraa Raam ||
Man Chaao Ghanaeraa Sun Prabh Maeraa Mai Thaeraa Bharavaasaa ||
Dharasan Dhaekh Bhee Nihakaeval Janam Maran Dhukh Naasaa ||
Sagalee Joth Jaathaa Thoo Soee Miliaa Bhaae Subhaaeae ||
Naanak Saajan Ko Bal Jaaeeai Saach Milae Ghar Aaeae ||1||
Ghar Aaeiarrae Saajanaa Thaa Dhhan Kharee Sarasee Raam ||
Har Mohiarree Saach Sabadh Thaakur Dhaekh Rehansee Raam ||
Gun Sang Rehansee Kharee Sarasee Jaa Raavee Rang Raathai ||
Avagan Maar Gunee Ghar Shhaaeiaa Poorai Purakh Bidhhaathai ||
Thasakar Maar Vasee Panchaaein Adhal Karae Veechaarae ||
Naanak Raam Naam Nisathaaraa Guramath Milehi Piaarae ||2||
Var Paaeiarraa Baalarreeeae Aasaa Manasaa Pooree Raam ||
Pir Raaviarree Sabadh Ralee Rav Rehiaa Neh Dhooree Raam ||
Prabh Dhoor N Hoee Ghatt Ghatt Soee This Kee Naar Sabaaee ||
Aapae Raseeaa Aapae Raavae Jio This Dhee Vaddiaaee ||
Amar Addol Amol Apaaraa Gur Poorai Sach Paaeeai ||
Naanak Aapae Jog Sajogee Nadhar Karae Liv Laaeeai ||3||
Pir Oucharreeai Maarrarreeai Thihu Loaa Sirathaajaa Raam ||
Ho Bisam Bhee Dhaekh Gunaa Anehadh Sabadh Agaajaa Raam ||
Sabadh Veechaaree Karanee Saaree Raam Naam Neesaano ||
Naam Binaa Khottae Nehee Thaahar Naam Rathan Paravaano ||
Path Math Pooree Pooraa Paravaanaa Naa Aavai Naa Jaasee ||
Naanak Guramukh Aap Pashhaanai Prabh Jaisae Avinaasee ||4||1||3||
English Translation
Raag Soohee, First Mehl, Third House:
One Universal Creator God. By The Grace Of The True Guru:
Come, my friend, so that I may behold the blessed Vision of Your Darshan.
I stand in my doorway, watching for You; my mind is filled with such a great yearning.
My mind is filled with such a great yearning; hear me, O God - I place my faith in You.
Gazing upon the Blessed Vision of Your Darshan, I have become free of desire; the pains of birth and death are taken away.
Your Light is in everyone; through it, You are known. Through love, You are easily met.
O Nanak, I am a sacrifice to my Friend; He has come home to meet with those who are true. ||1||
When her Friend comes to her home, the bride is very pleased.
She is fascinated with the True Word of the Lord's Shabad; gazing upon her Lord and Master, she is filled with joy.
She is filled with virtuous joy, and is totally pleased, when she is ravished and enjoyed by her Lord, and imbued with His Love.
Her faults and demerits are eradicated, and she roofs her home with virtue, through the Perfect Lord, the Architect of Destiny.
Conquering the thieves, she dwells as the mistress of her home, and administers justice wisely.
O Nanak, through the Lord's Name, she is emancipated; through the Guru's Teachings, she meets her Beloved. ||2||
The young bride has found her Husband Lord; her hopes and desires are fulfilled.
She enjoys and ravishes her Husband Lord, and blends into the Word of the Shabad, pervading and permeating everywhere; the Lord is not far away.
God is not far away; He is in each and every heart. All are His brides.
He Himself is the Enjoyer, He Himself ravishes and enjoys; this is His glorious greatness.
He is imperishable, immovable, invaluable and infinite. The True Lord is obtained through the Perfect Guru.
O Nanak, He Himself unites in Union; by His Glance of Grace, He lovingly attunes them to Himself. ||3||
My Husband Lord dwells in the loftiest balcony; He is the Supreme Lord of the three worlds.
I am amazed, gazing upon His glorious excellence; the unstruck sound current of the Shabad vibrates and resonates.
I contemplate the Shabad, and perform sublime deeds; I am blessed with the insignia, the banner of the Lord's Name.
Without the Naam, the Name of the Lord, the false find no place of rest; only the jewel of the Naam brings acceptance and renown.
Perfect is my honor, perfect is my intellect and password. I shall not have to come or go.
O Nanak, the Gurmukh understands her own self; she becomes like her Imperishable Lord God. ||4||1||3||
Punjabi Viakhya
ਰਾਗ ਸੂਹੀ, ਘਰ ੩ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਸੱਜਣ-ਪ੍ਰਭੂ! ਆ, ਮੈਂ ਤੇਰਾ ਦਰਸਨ ਕਰ ਸਕਾਂ। (ਹੇ ਸੱਜਣ!) ਮੈਂ ਆਪਣੇ ਹਿਰਦੇ ਵਿਚ ਪੂਰੀ ਸਾਵਧਾਨਤਾ ਨਾਲ ਤੇਰੀ ਉਡੀਕ ਕਰ ਰਹੀ ਹਾਂ, ਮੇਰੇ ਮਨ ਵਿਚ ਬੜਾ ਹੀ ਚਾਉ ਹੈ (ਕਿ ਮੈਨੂੰ ਤੇਰਾ ਦਰਸਨ ਹੋਵੇ)। ਹੇ ਮੇਰੇ ਪ੍ਰਭੂ! (ਮੇਰੀ ਬੇਨਤੀ) ਸੁਣ, ਮੇਰੇ ਮਨ ਵਿਚ (ਤੇਰੇ ਦਰਸਨ ਲਈ) ਬੜਾ ਹੀ ਚਾਉ ਹੈ, ਮੈਨੂੰ ਆਸਰਾ ਭੀ ਤੇਰਾ ਹੀ ਹੈ। (ਹੇ ਪ੍ਰਭੂ!) ਜਿਸ ਜੀਵ-ਇਸਤ੍ਰੀ ਨੇ ਤੇਰਾ ਦਰਸਨ ਕਰ ਲਿਆ, ਉਹ ਪਵਿੱਤ੍ਰ-ਆਤਮਾ ਹੋ ਗਈ, ਉਸ ਦਾ ਜਨਮ ਮਰਨ ਦਾ ਦੁੱਖ ਦੂਰ ਹੋ ਗਿਆ। ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ। ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ ॥੧॥nullnullnullnullnullਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ। ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ। ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ। ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ। ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ॥੨॥nullnullnullnullnullਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ)। ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ। ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ। ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ। ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ। ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤ ਜੋੜਦਾ ਹੈ ॥੩॥nullnullnullnullnullਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ। ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ। ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ) ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ। ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ। ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੪॥੧॥੩॥