Hukumnama - Ang 765

Jin Keeaa Thin Dhaekhiaa Jag Dhhandhharrai Laaeiaa in Raag Suhi

In Gurmukhi

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥
ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥
ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥
ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥
ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥
ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥
ਲੀਆ ਤ ਦੀਆ ਮਾਨੁ ਜਿਨ੍ਹ੍ਹ ਸਿਉ ਸੇ ਸਜਨ ਕਿਉ ਵੀਸਰਹਿ ॥
ਜਿਨ੍ਹ੍ਹ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥
ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥
ਜੇ ਗੁਣ ਹੋਵਨ੍ਹ੍ਹਿ ਸਾਜਨਾ ਮਿਲਿ ਸਾਝ ਕਰੀਜੈ ॥
ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥
ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥
ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥
ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥
ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥
ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥
ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

Phonetic English

Raag Soohee Shhanth Mehalaa 1 Ghar 4 ||
Jin Keeaa Thin Dhaekhiaa Jag Dhhandhharrai Laaeiaa ||
Dhaan Thaerai Ghatt Chaananaa Than Chandh Dheepaaeiaa ||
Chandho Dheepaaeiaa Dhaan Har Kai Dhukh Andhhaeraa Outh Gaeiaa ||
Gun Jannj Laarrae Naal Sohai Parakh Mohaneeai Laeiaa ||
Veevaahu Hoaa Sobh Saethee Panch Sabadhee Aaeiaa ||
Jin Keeaa Thin Dhaekhiaa Jag Dhhandhharrai Laaeiaa ||1||
Ho Balihaaree Saajanaa Meethaa Avareethaa ||
Eihu Than Jin Sio Gaaddiaa Man Leearraa Dheethaa ||
Leeaa Th Dheeaa Maan Jinh Sio Sae Sajan Kio Veesarehi ||
Jinh Dhis Aaeiaa Hohi Raleeaa Jeea Saethee Gehi Rehehi ||
Sagal Gun Avagan N Koee Hohi Neethaa Neethaa ||
Ho Balihaaree Saajanaa Meethaa Avareethaa ||2||
Gunaa Kaa Hovai Vaasulaa Kadt Vaas Leejai ||
Jae Gun Hovanih Saajanaa Mil Saajh Kareejai ||
Saajh Kareejai Guneh Kaeree Shhodd Avagan Chaleeai ||
Pehirae Pattanbar Kar Addanbar Aapanaa Pirr Maleeai ||
Jithhai Jaae Beheeai Bhalaa Keheeai Jhol Anmrith Peejai ||
Gunaa Kaa Hovai Vaasulaa Kadt Vaas Leejai ||3||
Aap Karae Kis Aakheeai Hor Karae N Koee ||
Aakhan Thaa Ko Jaaeeai Jae Bhoolarraa Hoee ||
Jae Hoe Bhoolaa Jaae Keheeai Aap Karathaa Kio Bhulai ||
Sunae Dhaekhae Baajh Kehiai Dhaan Anamangiaa Dhivai ||
Dhaan Dhaee Dhaathaa Jag Bidhhaathaa Naanakaa Sach Soee ||
Aap Karae Kis Aakheeai Hor Karae N Koee ||4||1||4||

English Translation

Raag Soohee, Chhant, First Mehl, Fourth House:
The One who created the world, watches over it; He enjoins the people of the world to their tasks.
Your gifts, O Lord, illuminate the heart, and the moon casts its light on the body.
The moon glows, by the Lord's gift, and the darkness of suffering is taken away.
The marriage party of virtue looks beautiful with the Groom; He chooses His enticing bride with care.
The wedding is performed with glorious splendor; He has arrived, accompanied by the vibrations of the Panch Shabad, the Five Primal Sounds.
The One who created the world, watches over it; He enjoins the people of the world to their tasks. ||1||
I am a sacrifice to my pure friends, the immaculate Saints.
This body is attached to them, and we have shared our minds.
We have shared our minds - how could I forget those friends?
Seeing them brings joy to my heart; I keep them clasped to my soul.
They have all virtues and merits, forever and ever; they have no demerits or faults at all.
I am a sacrifice to my pure friends, the immaculate Saints. ||2||
One who has a basket of fragrant virtues, should enjoy its fragrance.
If my friends have virtues, I will share in them.
Let us form a partnership, and share our virtues; let us abandon our faults, and walk on the Path.
Let us wear our virtues like silk clothes; let us decorate ourselves, and enter the arena.
Let us speak of goodness, wherever we go and sit; let us skim off the Ambrosial Nectar, and drink it in.
One who has a basket of fragrant virtues, should enjoy its fragrance. ||3||
He Himself acts; unto whom should we complain? No one else does anything.
Go ahead and complain to Him, if He makes a mistake.
If He makes a mistake, go ahead and complain to Him; but how can the Creator Himself make a mistake?
He sees, He hears, and without our asking, without our begging, He gives His gifts.
The Great Giver, the Architect of the Universe, gives His gifts. O Nanak, He is the True Lord.
He Himself acts; unto whom should we complain? No one else does anything. ||4||1||4||

Punjabi Viakhya

ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।nullnullnullnullnullਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ॥੧॥nullnullnullnullnullਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ ਜਿਨ੍ਹਾਂ ਦੀ ਸੰਗਤ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ। ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ। ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ)। ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ। ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ॥੨॥nullnullnullnullnull(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ। (ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ। (ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ, ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ। (ਗੁਰਮੁਖਾਂ ਦੀ ਸੰਗਤ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ। (ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ॥੩॥nullnullnullnullnull(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ। (ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ। ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ। ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ। ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ। ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ॥੪॥੧॥੪॥