Hukumnama - Ang 777

Sun Baavarae Thoo Kaaeae Dhaekh Bhulaanaa in Raag Suhi

In Gurmukhi

ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥
ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥
ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥
ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥
ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥
ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥
ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥
ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥
ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥
ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥
ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥
ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥
ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥
ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥
ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥
ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥
ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥
ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥
ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥
ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥
ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥
ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥
ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥
ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥

Phonetic English

Raag Soohee Shhanth Mehalaa 5 Ghar 1
Ik Oankaar Sathigur Prasaadh ||
Sun Baavarae Thoo Kaaeae Dhaekh Bhulaanaa ||
Sun Baavarae Naehu Koorraa Laaeiou Kusanbh Rangaanaa ||
Koorree Ddaekh Bhulo Adt Lehai N Mulo Govidh Naam Majeethaa ||
Thheevehi Laalaa Ath Gulaalaa Sabadh Cheen Gur Meethaa ||
Mithhiaa Mohi Magan Thhee Rehiaa Jhooth Sang Lapattaanaa ||
Naanak Dheen Saran Kirapaa Nidhh Raakh Laaj Bhagathaanaa ||1||
Sun Baavarae Saev Thaakur Naathh Paraanaa ||
Sun Baavarae Jo Aaeiaa This Jaanaa ||
Nihachal Habh Vaisee Sun Paradhaesee Santhasang Mil Reheeai ||
Har Paaeeai Bhaagee Sun Bairaagee Charan Prabhoo Gehi Reheeai ||
Eaehu Man Dheejai Sank N Keejai Guramukh Thaj Bahu Maanaa ||
Naanak Dheen Bhagath Bhav Thaaran Thaerae Kiaa Gun Aakh Vakhaanaa ||2||
Sun Baavarae Kiaa Keechai Koorraa Maano ||
Sun Baavarae Habh Vaisee Garab Gumaano ||
Nihachal Habh Jaanaa Mithhiaa Maanaa Santh Prabhoo Hoe Dhaasaa ||
Jeevath Mareeai Bhoujal Thareeai Jae Thheevai Karam Likhiaasaa ||
Gur Saeveejai Anmrith Peejai Jis Laavehi Sehaj Dhhiaano ||
Naanak Saran Paeiaa Har Dhuaarai Ho Bal Bal Sadh Kurabaano ||3||
Sun Baavarae Math Jaanehi Prabh Mai Paaeiaa ||
Sun Baavarae Thheeo Raen Jinee Prabh Dhhiaaeiaa ||
Jin Prabh Dhhiaaeiaa Thin Sukh Paaeiaa Vaddabhaagee Dharasan Paaeeai ||
Thheeo Nimaanaa Sadh Kurabaanaa Sagalaa Aap Mittaaeeai ||
Ouhu Dhhan Bhaag Sudhhaa Jin Prabh Ladhhaa Ham This Pehi Aap Vaechaaeiaa ||
Naanak Dheen Saran Sukh Saagar Raakh Laaj Apanaaeiaa ||4||1||

English Translation

Raag Soohee, Chhant, Fifth Mehl, First House:
One Universal Creator God. By The Grace Of The True Guru:
Listen, madman: gazing upon the world, why have you gone crazy?
Listen, madman: you have been trapped by false love, which is transitory, like the fading color of the safflower.
Gazing upon the false world, you are fooled. It is not worth even half a shell. Only the Name of the Lord of the Universe is permanent.
You shall take on the deep and lasting red color of the poppy, contemplating the sweet Word of the Guru's Shabad.
You remain intoxicated with false emotional attachment; you are attached to falsehood.
Nanak, meek and humble, seeks the Sanctuary of the Lord, the treasure of mercy. He preserves the honor of His devotees. ||1||
Listen, madman: serve your Lord, the Master of the breath of life.
Listen, madman: whoever comes, shall go.
Listen, O wandering stranger: that which you believe to be permanent, shall all pass away; so remain in the Saints' Congregation.
Listen, renunciate: by your good destiny, obtain the Lord, and remain attached to God's Feet.
Dedicate and surrender this mind to the Lord, and have no doubts; as Gurmukh, renounce your great pride.
O Nanak, the Lord carries the meek and humble devotees across the terrifying world-ocean. What Glorious Virtues of Your should I chant and recite? ||2||
Listen, madman: why do you harbor false pride?
Listen, madman: all your egotism and pride shall be overcome.
What you think is permanent, shall all pass away. Pride is false, so become the slave of God's Saints.
Remain dead while still alive, and you shall cross over the terrifying world-ocean, if it is your pre-ordained destiny.
One whom the Lord causes to meditate intuitively, serves the Guru, and drinks in the Ambrosial Nectar.
Nanak seeks the Sanctuary of the Lord's Door; I am a sacrifice, a sacrifice, a sacrifice, forever a sacrifice to Him. ||3||
Listen, madman: do not think that you have found God.
Listen, madman: be the dust under the feet of those who meditate on God.
Those who meditate on God find peace. By great good fortune, the Blessed Vision of their Darshan is obtained.
Be humble, and be forever a sacrifice, and your self-conceit shall be totally eradicated.
One who has found God is pure, with blessed destiny. I would sell myself to him.
Nanak, the meek and humble, seeks the Sanctuary of the Lord, the ocean of peace. Make him Your own, and preserve his honor. ||4||1||

Punjabi Viakhya

ਰਾਗ ਸੂਹੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnull(ਮਾਇਆ ਦੇ ਮੋਹ ਵਿਚ) ਝੱਲੇ ਹੋ ਰਹੇ ਹੇ ਮਨੁੱਖ! (ਜੋ ਕੁਝ ਮੈਂ ਕਹਿ ਰਿਹਾ ਹਾਂ, ਇਸ ਨੂੰ ਧਿਆਨ ਨਾਲ) ਸੁਣ। ਤੂੰ (ਮਾਇਆ ਨੂੰ) ਵੇਖ ਕੇ ਕਿਉਂ (ਜੀਵਨ-ਰਾਹ ਤੋਂ) ਖੁੰਝ ਰਿਹਾ ਹੈਂ! ਹੇ ਬਾਵਰੇ! ਸੁਣ, (ਇਹ ਮਾਇਆ) ਕਸੁੰਭੇ ਦੇ ਰੰਗ (ਵਰਗੀ ਹੈ, ਤੂੰ ਇਸ ਨਾਲ) ਪਿਆਰ ਪਾਇਆ ਹੋਇਆ ਹੈ ਜੋ ਸਦਾ ਨਿਭਣ ਵਾਲਾ ਨਹੀਂ। ਤੂੰ (ਉਸ) ਨਾਸਵੰਤ (ਮਾਇਆ) ਨੂੰ ਵੇਖ ਕੇ ਜੀਵਨ-ਰਾਹ ਤੋਂ ਖੁੰਝ ਰਿਹਾ ਹੈਂ, (ਜਿਹੜੀ ਆਖ਼ਰ) ਅੱਧੀ ਕੌਡੀ ਮੁੱਲ ਭੀ ਨਹੀਂ ਵੱਟ ਸਕਦੀ। ਹੇ ਭਾਈ! ਪਰਮਾਤਮਾ ਦਾ ਨਾਮ ਹੀ ਮਜੀਠ ਦੇ ਪੱਕੇ ਰੰਗ ਵਾਂਗ ਸਦਾ ਸਾਥ ਨਿਬਾਹੁਣ ਵਾਲਾ) ਹੈ। ਜੇ ਤੂੰ ਗੁਰੂ ਦੇ ਮਿੱਠੇ ਸ਼ਬਦ ਨਾਲ ਡੂੰਘੀ ਸਾਂਝ ਪਾ ਕੇ (ਪਰਮਾਤਮਾ ਦਾ ਨਾਮ ਜਪਦਾ ਰਹੇਂ, ਤਾਂ) ਤੂੰ ਸੋਹਣੇ ਗੂੜ੍ਹੇ ਰੰਗ ਵਾਲੇ ਲਾਲ ਫੁੱਲ ਬਣ ਜਾਏਂਗਾ। ਪਰ ਤੂੰ ਤਾਂ ਨਾਸਵੰਤ (ਮਾਇਆ) ਦੇ ਮੋਹ ਵਿਚ ਮਸਤ ਹੋ ਰਿਹਾ ਹੈਂ, ਤੂੰ ਉਹਨਾਂ ਪਦਾਰਥਾਂ ਨਾਲ ਚੰਬੜ ਰਿਹਾ ਹੈਂ ਜਿਨ੍ਹਾਂ ਨਾਲ ਤੇਰਾ ਸਾਥ ਨਹੀਂ ਨਿਭਣਾ। ਹੇ ਨਾਨਕ! (ਆਖ-) ਹੇ ਦਇਆ ਦੇ ਖ਼ਜ਼ਾਨੇ ਪ੍ਰਭੂ! (ਮੈਂ) ਗਰੀਬ (ਤੇਰੀ) ਸਰਨ (ਆਇਆ ਹਾਂ ਮੇਰੀ) ਲਾਜ ਰੱਖ, (ਜਿਵੇਂ) ਤੂੰ ਆਪਣੇ ਭਗਤਾਂ ਦੀ (ਲਾਜ ਰੱਖਦਾ ਆਇਆ ਹੈਂ) ॥੧॥nullnullnullnullnullਹੇ ਬਾਵਰੇ! ਸੁਣ; ਜਿੰਦ ਦੇ ਮਾਲਕ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ। ਹੇ ਝੱਲੇ! ਸੁਣ, (ਇਥੇ ਸਦਾ ਕਿਸੇ ਨਹੀਂ ਬੈਠ ਰਹਿਣਾ) ਜਿਹੜਾ (ਜੀਵ ਜਗਤ ਵਿਚ) ਆਇਆ ਹੈ ਉਸ ਨੂੰ (ਇਥੋਂ) ਜਾਣਾ ਭੀ ਪਏਗਾ। ਹੇ ਪਰਾਏ ਦੇਸ ਵਿਚ ਆਏ ਜੀਵ! ਸੁਣ, (ਜਿਸ ਜਗਤ ਨੂੰ ਤੂੰ) ਅਟੱਲ (ਸਮਝ ਰਿਹਾ ਹੈਂ, ਇਹ) ਸਾਰੀ ਸ੍ਰਿਸ਼ਟੀ ਨਾਸ ਹੋ ਜਾਇਗੀ। ਹੇ ਪਰਦੇਸੀ! ਸਾਧ ਸੰਗਤ ਵਿਚ (ਟਿਕ ਕੇ) ਪ੍ਰਭੂ-ਚਰਨਾਂ ਵਿਚ ਜੁੜੇ ਰਹਿਣਾ ਚਾਹੀਦਾ ਹੈ। ਹੇ ਭਾਈ! ਸੁਣ, (ਮਾਇਆ ਦੇ ਮੋਹ ਵਲੋਂ) ਉਪਰਾਮ (ਹੋ ਕੇ ਹੀ) ਚੰਗੀ ਕਿਸਮਤ ਨਾਲ ਪ੍ਰਭੂ ਨੂੰ ਮਿਲ ਸਕੀਦਾ ਹੈ, (ਇਸ ਵਾਸਤੇ) ਪ੍ਰਭੂ ਦੇ ਚਰਨਾਂ ਨੂੰ ਚੰਗੀ ਤਰ੍ਹਾਂ ਫੜ ਰੱਖਣਾ ਚਾਹੀਦਾ ਹੈ। ਹੇ ਭਾਈ! ਇਹ ਮਨ ਗੁਰੂ ਦੇ ਹਵਾਲੇ ਕਰ, (ਇਸ ਵਿਚ ਰਤਾ ਭਰ ਭੀ) ਝਿਝਕਣਾ ਨਹੀਂ ਚਾਹੀਦਾ। ਗੁਰੂ ਦੀ ਸਰਨ ਪੈ ਕੇ (ਆਪਣੇ ਅੰਦਰੋਂ) ਅਹੰਕਾਰ ਦੂਰ ਕਰ। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ-) ਹੇ (ਸਰਨ ਪਏ) ਗਰੀਬਾਂ ਨੂੰ ਅਤੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ! (ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕਿਹੜੇ ਕਿਹੜੇ ਗੁਣ ਆਖ ਕੇ ਦੱਸ ਸਕਦਾ ਹਾਂ? ॥੨॥nullnullnullnullnullਹੇ ਭਾਵਰੇ! (ਨਾਸਵੰਤ ਪਦਾਰਥਾਂ ਦਾ) ਝੂਠਾ ਅਹੰਕਾਰ ਨਹੀਂ ਕਰਨਾ ਚਾਹੀਦਾ। ਹੇ ਬਾਵਰੇ! ਸੁਣ, (ਪਦਾਰਥਾਂ ਨਾਲੋਂ ਸੰਬੰਧ ਟੁੱਟਿਆਂ ਇਹ) ਸਾਰਾ ਮਾਣ ਤੇ ਗੁਮਾਨ ਭੀ ਮੁੱਕ ਜਾਇਗਾ। ਹੇ ਭਾਈ! ਜਿਸ ਜਗਤ ਨੂੰ ਸਦਾ-ਥਿਰ ਸਮਝਦਾ ਹੈਂ, ਇਹ ਸਾਰੀ ਸ੍ਰਿਸ਼ਟੀ ਚਲੀ ਜਾਣ ਵਾਲੀ ਹੈ, ਇਸ ਦਾ ਮਾਣ ਕਰਨਾ ਝੂਠਾ ਕਰਮ ਹੈ। (ਇਥੇ) ਗੁਰੂ ਦਾ ਪ੍ਰਭੂ ਦਾ ਦਾਸ ਬਣੇ ਰਹਿਣਾ ਚਾਹੀਦਾ ਹੈ। ਜੇ ਸਦਾ ਆਪਾ-ਭਾਵ ਦੂਰ ਕਰੀ ਰੱਖੀਏ, ਤਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ,) ਜੇ (ਪਰਮਾਤਮਾ ਦੀ) ਮਿਹਰ ਨਾਲ (ਮੱਥੇ ਉਤੇ ਲੇਖ) ਲਿਖਿਆ ਹੋਇਆ ਹੋਵੇ। ਹੇ ਭਾਈ! ਗੁਰੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕੀਦਾ ਹੈ। (ਪਰ, ਹੇ ਪ੍ਰਭੂ! ਉਹੀ ਮਨੁੱਖ ਤੇਰਾ ਨਾਮ-ਅੰਮ੍ਰਿਤ ਪੀਂਦਾ ਹੈ,) ਜਿਸ ਦੀ ਸੁਰਤ ਤੂੰ ਆਤਮਕ ਅਡੋਲਤਾ ਵਿਚ ਟਿਕਾਂਦਾ ਹੈਂ। ਹੇ ਹਰੀ! (ਤੇਰਾ ਦਾਸ) ਨਾਨਕ ਤੇਰੇ ਦਰ ਤੇ ਤੇਰੀ ਸਰਨ ਆ ਪਿਆ ਹੈ। ਮੈਂ (ਤੈਥੋਂ) ਸਦਾ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ ॥੩॥nullnullnullnullnullਹੇ (ਮਾਇਆ ਦੇ ਮੋਹ ਵਿਚ) ਝੱਲੇ (ਹੋ ਰਹੇ) ਮਨੁੱਖ (ਜੋ ਕੁਝ ਮੈਂ ਕਹਿ ਰਿਹਾ ਹਾਂ, ਧਿਆਨ ਨਾਲ) ਸੁਣ। ਇਹ ਨਾਹ ਸਮਝ ਕਿ (ਮਾਇਆ ਦੇ ਮਾਣ ਵਿਚ ਰਹਿ ਕੇ ਭੀ) ਮੈਂ (ਭਾਵ, ਤੂੰ) ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ ਹੈ। ਹੇ ਬਾਵਰੇ! ਸੁਣ, ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, (ਉਹਨਾਂ ਦੇ) ਚਰਨਾਂ ਦੀ ਧੂੜ ਬਣਿਆ ਰਹੁ (ਤਾਂ ਹੀ ਪ੍ਰਭੂ-ਮਿਲਾਪ ਹੁੰਦਾ ਹੈ)। ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ, ਉਸ ਨੇ ਆਤਮਕ ਆਨੰਦ ਪ੍ਰਾਪਤ ਕਰ ਲਿਆ ਹੈ। ਵੱਡੇ ਭਾਗਾਂ ਨਾਲ (ਪਰਮਾਤਮਾ ਦਾ) ਦਰਸਨ ਹੁੰਦਾ ਹੈ। ਗਰੀਬੀ ਸੁਭਾਉ ਵਾਲਾ ਬਣਿਆ ਰਿਹਾ ਕਰ, (ਜਿਨ੍ਹਾਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਤੋਂ) ਸਦਾ ਸਦਕੇ ਹੋਇਆ ਕਰ। ਹੇ ਭਾਈ! ਆਪਾ-ਭਾਵ ਚੰਗੀ ਤਰ੍ਹਾਂ ਦੂਰ ਕਰ ਦੇਣਾ ਚਾਹੀਦਾ ਹੈ। ਹੇ ਭਾਈ! ਜਿਸ (ਮਨੁੱਖ) ਨੇ ਪਰਮਾਤਮਾ ਦਾ ਮਿਲਾਪ ਹਾਸਲ ਕਰ ਲਿਆ, ਉਹ ਸਲਾਹੁਣ-ਜੋਗ ਹੋ ਗਿਆ, ਉਸ ਦੇ ਚੰਗੇ ਭਾਗ ਹੋ ਗਏ। ਮੈਂ ਤਾਂ ਆਪਣਾ ਆਪ ਅਜਿਹੇ ਮਨੁੱਖ ਅੱਗੇ ਭੇਟ ਕਰ ਦਿੱਤਾ ਹੈ। ਹੇ ਨਾਨਕ! (ਆਖ-) ਹੇ ਗਰੀਬਾਂ ਦੀ ਸਹਾਇਤਾ ਕਰਨ ਵਾਲੇ! ਹੇ ਸੁਖਾਂ ਦੇ ਸਮੁੰਦਰ! (ਮੈਂ ਤੇਰੀ ਸਰਨ ਆਇਆ ਹਾਂ) ਆਪਣੇ ਸੇਵਕ ਦੀ ਲਾਜ ਰੱਖ ॥੪॥੧॥