Hukumnama - Ang 781
Har Japae Har Mandhar Saajiaa Santh Bhagath Gun Gaavehi Raam in Raag Suhi
In Gurmukhi
ਸੂਹੀ ਮਹਲਾ ੫ ॥
ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥
ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥
ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥
ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥
ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥
ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥
ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥
ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥
ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥
ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥
ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥
ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥
ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥
ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥
ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥
ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥
ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥
ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥
ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥
ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥
ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥
ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥
ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥
Phonetic English
Soohee Mehalaa 5 ||
Har Japae Har Mandhar Saajiaa Santh Bhagath Gun Gaavehi Raam ||
Simar Simar Suaamee Prabh Apanaa Sagalae Paap Thajaavehi Raam ||
Har Gun Gaae Param Padh Paaeiaa Prabh Kee Ootham Baanee ||
Sehaj Kathhaa Prabh Kee Ath Meethee Kathhee Akathh Kehaanee ||
Bhalaa Sanjog Moorath Pal Saachaa Abichal Neev Rakhaaee ||
Jan Naanak Prabh Bheae Dhaeiaalaa Sarab Kalaa Ban Aaee ||1||
Aanandhaa Vajehi Nith Vaajae Paarabreham Man Voothaa Raam ||
Guramukhae Sach Karanee Saaree Binasae Bhram Bhai Jhoothaa Raam ||
Anehadh Baanee Guramukh Vakhaanee Jas Sun Sun Man Than Hariaa ||
Sarab Sukhaa This Hee Ban Aaeae Jo Prabh Apanaa Kariaa ||
Ghar Mehi Nav Nidhh Bharae Bhanddaaraa Raam Naam Rang Laagaa ||
Naanak Jan Prabh Kadhae N Visarai Pooran Jaa Kae Bhaagaa ||2||
Shhaaeiaa Prabh Shhathrapath Keenhee Sagalee Thapath Binaasee Raam ||
Dhookh Paap Kaa Ddaeraa Dtaathaa Kaaraj Aaeiaa Raasee Raam ||
Har Prabh Furamaaeiaa Mittee Balaaeiaa Saach Dhharam Punn Faliaa ||
So Prabh Apunaa Sadhaa Dhhiaaeeai Sovath Baisath Khaliaa ||
Gun Nidhhaan Sukh Saagar Suaamee Jal Thhal Meheeal Soee ||
Jan Naanak Prabh Kee Saranaaee This Bin Avar N Koee ||3||
Maeraa Ghar Baniaa Ban Thaal Baniaa Prabh Parasae Har Raaeiaa Raam ||
Maeraa Man Sohiaa Meeth Saajan Sarasae Gun Mangal Har Gaaeiaa Raam ||
Gun Gaae Prabhoo Dhhiaae Saachaa Sagal Eishhaa Paaeeaa ||
Gur Charan Laagae Sadhaa Jaagae Man Vajeeaa Vaadhhaaeeaa ||
Karee Nadhar Suaamee Sukheh Gaamee Halath Palath Savaariaa ||
Binavanth Naanak Nith Naam Japeeai Jeeo Pindd Jin Dhhaariaa ||4||4||7||
English Translation
Soohee, Fifth Mehl:
Meditating on the Lord,the Lord's Temple has been built; the Saints and devotees sing the Lord's Glorious Praises.
Meditating, meditating in remembrance of God, their Lord and Master, they discard and renounce all their sins.
Singing the Glorious Praises of the Lord,the supreme status is obtained. The Word of God's Bani is sublime and exalted.
God's Sermon is so very sweet. It brings celestial peace. It is to speak the Unspoken Speech.
The time and the moment were auspicious, blessed and true, when the eternal foundation of this Temple was placed.
O servant Nanak, God has been kind and compassionate; with all His powers, He has blessed me. ||1||
The sounds of ecstasy vibrate through me continuously. I have enshrined the Supreme Lord within my mind.
As Gurmukh, my lifestyle is excellent and true; my false hopes and doubts are dispelled.
The Gurmukh chants the Bani of the unstruck melody; hearing it, listening to it, my mind and body are rejuvenated.
All pleasures are obtained, by that one whom God makes His Own.
Within the home of the heart are the nine treasures, filled to overflowing. He has fallen in love with the Lord's Name.
Servant Nanak shall never forget God; his destiny is perfectly fulfilled. ||2||
God, the King, has given me shade under His canopy, and the fire of desire has been totally extinguished.
The home of sorrow and sin has been demolished, and all affairs have been resolved.
When the Lord God so commands, misfortune is averted; true righteousness, Dharma and charity flourish.
Meditate forever on your God, when you sleep and sit and stand.
The Lord and Master is the treasure of virtue, the ocean of peace; He pervades the water, the land and the sky.
Servant Nanak has entered God's Sanctuary; there is no other than Him. ||3||
My home is made, the garden and pool are made, and my Sovereign Lord God has met me.
My mind is adorned, and my friends rejoice; I sing the songs of joy, and the Glorious Praises of the Lord.
Singing the Glorious Praises of the True Lord God, all desires are fulfilled.
Those who are attached to the Guru's Feet are always awake and aware; His Praises resound and resonate through their minds.
My Lord and Master, the bringer of peace, has blessed me with His Grace; He has arranged this world, and the world hereafter for me.
Prays Nanak, chant the Naam, the Name of the Lord forever; He is the Support of the body and soul. ||4||4||7||
Punjabi Viakhya
nullnullnullnullnullnullਹੇ ਭਾਈ! (ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ। ਹੇ ਭਾਈ! (ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ। ਹੇ ਦਾਸ ਨਾਨਕ! (ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਦੀ) ਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ ॥੧॥nullnullnullnullnullਹੇ ਭਾਈ! (ਸਿਫ਼ਤ-ਸਾਲਾਹ ਦੀ 'ਅਬਿਚਲ ਨੀਵ' ਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾ) ਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋ, ਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ। ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ ॥੨॥nullnullnullnullnullਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ। ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰ) ਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ), ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ ॥੩॥nullnullnullnullnullਹੇ ਭਾਈ! (ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂ) ਮੈਂ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ। ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂ) ਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ। ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇ) ਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈ! ਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ ॥੪॥੪॥੭॥