Hukumnama - Ang 785

Soohab Thaa Sohaaganee Jaa Mann Laihi Sach Naao in Raag Suhi

In Gurmukhi

ਸਲੋਕੁ ਮਃ ੩ ॥
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥
ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥
ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
ਮਃ ੩ ॥
ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥
ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥
ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥
ਪਉੜੀ ॥
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥
ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥
ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥
ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥
ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥

Phonetic English

Salok Ma 3 ||
Soohab Thaa Sohaaganee Jaa Mann Laihi Sach Naao ||
Sathigur Apanaa Manaae Lai Roop Charree Thaa Agalaa Dhoojaa Naahee Thhaao ||
Aisaa Seegaar Banaae Thoo Mailaa Kadhae N Hovee Ahinis Laagai Bhaao ||
Naanak Sohaagan Kaa Kiaa Chihan Hai Andhar Sach Mukh Oujalaa Khasamai Maahi Samaae ||1||
Ma 3 ||
Lokaa Vae Ho Soohavee Soohaa Vaes Karee ||
Vaesee Sahu N Paaeeai Kar Kar Vaes Rehee ||
Naanak Thinee Sahu Paaeiaa Jinee Gur Kee Sikh Sunee ||
Jo This Bhaavai So Thheeai Ein Bidhh Kanth Milee ||2||
Pourree ||
Hukamee Srisatt Saajeean Bahu Bhith Sansaaraa ||
Thaeraa Hukam N Jaapee Kaetharraa Sachae Alakh Apaaraa ||
Eikanaa No Thoo Mael Laihi Gur Sabadh Beechaaraa ||
Sach Rathae Sae Niramalae Houmai Thaj Vikaaraa ||
Jis Thoo Maelehi So Thudhh Milai Soee Sachiaaraa ||2||

English Translation

Shalok, Third Mehl:
The red-robed woman becomes a happy soul-bride, only when she accepts the True Name.
Become pleasing to your True Guru, and you shall be totally beautified; otherwise, there is no place of rest.
So decorate yourself with the decorations that will never stain, and love the Lord day and night.
O Nanak, what is the character of the happy soul-bride? Within her, is Truth; her face is bright and radiant, and she is absorbed in her Lord and Master. ||1||
Third Mehl:
O people: I am in red, dressed in a red robe.
But my Husband Lord is not obtained by any robes; I have tried and tried, and given up wearing robes.
O Nanak,they alone obtain their Husband Lord,who listen to the Guru's Teachings.
Whatever pleases Him, happens. In this way, the Husband Lord is met. ||2||
Pauree:
By His Command, He created the creation, the world with its many species of beings.
I do not know how great Your Command is, O Unseen and Infinite True Lord.
You join some with Yourself; they reflect on the Word of the Guru's Shabad.
Those who are imbued with the True Lord are immaculate and pure; they conquer egotism and corruption.
He alone is united with You, whom You unite with Yourself; he alone is true. ||2||

Punjabi Viakhya

nullnullnullnullਹੇ ਸੂਹੇ ਵੇਸ ਵਾਲੀਏ! ਜੇ ਤੂੰ ਸਦਾ-ਥਿਰ (ਪ੍ਰਭੂ ਦਾ) ਨਾਮ ਮੰਨ ਲਏਂ ਤਾਂ ਤੂੰ ਸੁਹਾਗ ਭਾਗ ਵਾਲੀ ਹੋ ਜਾਏਂ। ਆਪਣੇ ਗੁਰੂ ਨੂੰ ਪ੍ਰਸੰਨ ਕਰ ਲੈ, ਬੜੀ (ਨਾਮ-) ਰੰਗਣ ਚੜ੍ਹ ਆਵੇਗੀ (ਪਰ ਇਸ ਰੰਗਣ ਲਈ ਗੁਰੂ ਤੋਂ ਬਿਨਾ) ਕੋਈ ਹੋਰ ਥਾਂ ਨਹੀਂ ਹੈ। (ਸੋ ਗੁਰੂ ਦੀ ਸਰਨ ਪੈ ਕੇ) ਅਜੇਹਾ (ਸੋਹਣਾ ਸਿੰਗਾਰ ਬਣਾ ਜੋ ਕਦੇ ਮੈਲਾ ਨਾਹ ਹੋਵੇ ਤੇ ਦਿਨ ਰਾਤ ਤੇਰਾ ਪਿਆਰ (ਪ੍ਰਭੂ ਨਾਲ) ਬਣਿਆ ਰਹੇ। ਹੇ ਨਾਨਕ! (ਇਸ ਤੋਂ ਬਿਨਾ) ਸੁਹਾਗ ਭਾਗ ਵਾਲੀ ਜੀਵ-ਇਸਤ੍ਰੀ ਦਾ ਹੋਰ ਕੀਹ ਲੱਛਣ ਹੋ ਸਕਦਾ ਹੈ? ਉਸ ਦੇ ਅੰਦਰ ਸੱਚਾ ਨਾਮ ਹੋਵੇ, ਮੂੰਹ (ਉਤੇ ਨਾਮ ਦੀ) ਲਾਲੀ ਹੋਵੇ ਤੇ ਉਹ ਖਸਮ-ਪ੍ਰਭੂ ਵਿਚ ਜੁੜੀ ਰਹੇ ॥੧॥nullnullnullnullਹੇ ਲੋਕੋ! ਮੈਂ (ਨਿਰੀ) ਸੂਹੇ ਵੇਸੁ ਵਾਲੀ (ਹੀ) ਹਾਂ, ਮੈਂ (ਨਿਰੇ) ਸੂਹੇ ਕੱਪੜੇ (ਹੀ) ਪਾਂਦੀ ਹਾਂ; ਪਰ (ਨਿਰੇ) ਵੇਸਾਂ ਨਾਲ ਖਸਮ (-ਪ੍ਰਭੂ) ਨਹੀਂ ਮਿਲਦਾ, ਮੈਂ ਵੇਸ ਕਰ ਕਰ ਕੇ ਥੱਕ ਗਈ ਹਾਂ। ਹੇ ਨਾਨਕ! ਖਸਮ ਉਹਨਾਂ ਨੂੰ (ਹੀ) ਮਿਲਦਾ ਹੈ ਜਿਨ੍ਹਾਂ ਨੇ ਸਤਿਗੁਰੂ ਦੀ ਸਿੱਖਿਆ ਸੁਣੀ ਹੈ। (ਜਦੋਂ ਜੀਵ-ਇਸਤ੍ਰੀ ਇਸ ਅਵਸਥਾ ਤੇ ਅੱਪੜ ਜਾਏ ਕਿ) ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਹੁੰਦਾ ਹੈ, ਤਾਂ ਇਸ ਤਰ੍ਹਾਂ ਉਹ ਖਸਮ-ਪ੍ਰਭੂ ਨੂੰ ਮਿਲ ਪੈਂਦੀ ਹੈ ॥੨॥nullnullnullnullnullਉਸ ਪ੍ਰਭੂ ਨੇ ਇਹ ਸ੍ਰਿਸ਼ਟੀ ਇਹ ਸੰਸਾਰ ਆਪਣੇ ਹੁਕਮ ਅਨੁਸਾਰ ਕਈ ਕਿਸਮਾਂ ਦਾ ਬਣਾਇਆ ਹੈ। ਹੇ ਸੱਚੇ! ਹੇ ਅਲੱਖ! ਤੇ ਹੇ ਬੇਅੰਤ ਪ੍ਰਭੂ! ਇਹ ਸਮਝ ਨਹੀਂ ਪੈਂਦੀ ਕਿ ਤੇਰਾ ਹੁਕਮ ਕੇਡਾ ਕੁ (ਬਲਵਾਨ) ਹੈ। ਕਈ ਜੀਵਾਂ ਨੂੰ ਤੂੰ ਗੁਰ-ਸ਼ਬਦ ਵਿਚ ਜੋੜ ਕੇ ਆਪਣੇ ਨਾਲ ਮਿਲਾ ਲੈਂਦਾ ਹੈਂ, ਉਹ ਹਉਮੈ-ਰੂਪ ਵਿਕਾਰ ਤਿਆਗ ਕੇ ਤੇਰੇ ਨਾਮ ਵਿਚ ਰੰਗੇ ਜਾਂਦੇ ਹਨ ਤੇ ਪਵਿਤ੍ਰ ਹੋ ਜਾਂਦੇ ਹਨ। ਹੇ ਪ੍ਰਭੂ! ਜਿਸ ਨੂੰ ਤੂੰ ਮਿਲਾਂਦਾ ਹੈਂ ਉਹ ਤੈਨੂੰ ਮਿਲਦਾ ਹੈ ਤੇ ਉਹੀ ਸੱਚ ਦਾ ਵਪਾਰੀ ਹੈ ॥੨॥