Hukumnama - Ang 787
Jinee Chalan Jaaniaa Sae Kio Karehi Vithhaar in Raag Suhi
In Gurmukhi
ਸਲੋਕੁ ਮਃ ੨ ॥
ਜਿਨੀ ਚਲਣੁ ਜਾਣਿਆ ਸੇ ਕਿਉ ਕਰਹਿ ਵਿਥਾਰ ॥
ਚਲਣ ਸਾਰ ਨ ਜਾਣਨੀ ਕਾਜ ਸਵਾਰਣਹਾਰ ॥੧॥
ਮਃ ੨ ॥
ਰਾਤਿ ਕਾਰਣਿ ਧਨੁ ਸੰਚੀਐ ਭਲਕੇ ਚਲਣੁ ਹੋਇ ॥
ਨਾਨਕ ਨਾਲਿ ਨ ਚਲਈ ਫਿਰਿ ਪਛੁਤਾਵਾ ਹੋਇ ॥੨॥
ਮਃ ੨ ॥
ਬਧਾ ਚਟੀ ਜੋ ਭਰੇ ਨਾ ਗੁਣੁ ਨਾ ਉਪਕਾਰੁ ॥
ਸੇਤੀ ਖੁਸੀ ਸਵਾਰੀਐ ਨਾਨਕ ਕਾਰਜੁ ਸਾਰੁ ॥੩॥
ਮਃ ੨ ॥
ਮਨਹਠਿ ਤਰਫ ਨ ਜਿਪਈ ਜੇ ਬਹੁਤਾ ਘਾਲੇ ॥
ਤਰਫ ਜਿਣੈ ਸਤ ਭਾਉ ਦੇ ਜਨ ਨਾਨਕ ਸਬਦੁ ਵੀਚਾਰੇ ॥੪॥
ਪਉੜੀ ॥
ਕਰਤੈ ਕਾਰਣੁ ਜਿਨਿ ਕੀਆ ਸੋ ਜਾਣੈ ਸੋਈ ॥
ਆਪੇ ਸ੍ਰਿਸਟਿ ਉਪਾਈਅਨੁ ਆਪੇ ਫੁਨਿ ਗੋਈ ॥
ਜੁਗ ਚਾਰੇ ਸਭ ਭਵਿ ਥਕੀ ਕਿਨਿ ਕੀਮਤਿ ਹੋਈ ॥
ਸਤਿਗੁਰਿ ਏਕੁ ਵਿਖਾਲਿਆ ਮਨਿ ਤਨਿ ਸੁਖੁ ਹੋਈ ॥
ਗੁਰਮੁਖਿ ਸਦਾ ਸਲਾਹੀਐ ਕਰਤਾ ਕਰੇ ਸੁ ਹੋਈ ॥੭॥
Phonetic English
Salok Ma 2 ||
Jinee Chalan Jaaniaa Sae Kio Karehi Vithhaar ||
Chalan Saar N Jaananee Kaaj Savaaranehaar ||1||
Ma 2 ||
Raath Kaaran Dhhan Sancheeai Bhalakae Chalan Hoe ||
Naanak Naal N Chalee Fir Pashhuthaavaa Hoe ||2||
Ma 2 ||
Badhhaa Chattee Jo Bharae Naa Gun Naa Oupakaar ||
Saethee Khusee Savaareeai Naanak Kaaraj Saar ||3||
Ma 2 ||
Manehath Tharaf N Jipee Jae Bahuthaa Ghaalae ||
Tharaf Jinai Sath Bhaao Dhae Jan Naanak Sabadh Veechaarae ||4||
Pourree ||
Karathai Kaaran Jin Keeaa So Jaanai Soee ||
Aapae Srisatt Oupaaeean Aapae Fun Goee ||
Jug Chaarae Sabh Bhav Thhakee Kin Keemath Hoee ||
Sathigur Eaek Vikhaaliaa Man Than Sukh Hoee ||
Guramukh Sadhaa Salaaheeai Karathaa Karae S Hoee ||7||
English Translation
Shalok, Second Mehl:
They know that they will have to depart, so why do they make such ostentatious displays?
Those who do not know that they will have to depart, continue to arrange their affairs. ||1||
Second Mehl:
He accumulates wealth during the night of his life, but in the morning, he must depart.
O Nanak, it shall not go along with him, and so he regrets. ||2||
Second Mehl:
Paying a fine under pressure, does not bring either merit or goodness.
That alone is a good deed, O Nanak, which is done by one's own free will. ||3||
Second Mehl:
Stubborn-mindedness will not win the Lord to one's side, no matter how much it is tried.
The Lord is won over to your side, by offering Him your true love, O servant Nanak, and contemplating the Word of the Shabad. ||4||
Pauree:
The Creator created the world; He alone understands it.
He Himself created the Universe, and He Himself shall destroy it afterwards.
All have grown weary of wandering throughout the four ages, but none know the Lord's worth.
The True Guru has shown me the One Lord, and my mind and body are at peace.
The Gurmukh praises the Lord forever; that alone happens, which the Creator Lord does. ||7||
Punjabi Viakhya
nullnullਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ; ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ ॥੧॥nullnullਹੇ ਨਾਨਕ! ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ, (ਤੁਰਨ ਲੱਗਿਆਂ ਉਹ ਧਨ) ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ ॥੨॥nullnullਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ। ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ ॥੩॥nullnullਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ; ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ ॥੪॥nullnullnullnullnullਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ; ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ। ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ। ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ; ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤ-ਸਾਲਾਹ ਕੀਤੀ ਜਾ ਸਕਦੀ ਹੈ ॥੭॥