Hukumnama - Ang 790

Choraa Jaaraa Randdeeaa Kuttaneeaa Dheebaan in Raag Suhi

In Gurmukhi

ਸਲੋਕ ਮਃ ੧ ॥
ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥
ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
ਮਃ ੧ ॥
ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥
ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥
ਨਾਨਕ ਜਿਨ੍ਹ੍ਹੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥
ਪਉੜੀ ॥
ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥
ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥
ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥
ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥
ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥

Phonetic English

Salok Ma 1 ||
Choraa Jaaraa Randdeeaa Kuttaneeaa Dheebaan ||
Vaedheenaa Kee Dhosathee Vaedheenaa Kaa Khaan ||
Sifathee Saar N Jaananee Sadhaa Vasai Saithaan ||
Gadhahu Chandhan Khouleeai Bhee Saahoo Sio Paan ||
Naanak Koorrai Kathiai Koorraa Thaneeai Thaan ||
Koorraa Kaparr Kashheeai Koorraa Painan Maan ||1||
Ma 1 ||
Baangaa Buragoo Sinn(g)eeaa Naalae Milee Kalaan ||
Eik Dhaathae Eik Mangathae Naam Thaeraa Paravaan ||
Naanak Jinhee Sun Kai Manniaa Ho Thinaa Vittahu Kurabaan ||2||
Pourree ||
Maaeiaa Mohu Sabh Koorr Hai Koorro Hoe Gaeiaa ||
Houmai Jhagarraa Paaeioun Jhagarrai Jag Mueiaa ||
Guramukh Jhagarr Chukaaeioun Eiko Rav Rehiaa ||
Sabh Aatham Raam Pashhaaniaa Bhoujal Thar Gaeiaa ||
Joth Samaanee Joth Vich Har Naam Samaeiaa ||14||

English Translation

Shalok, First Mehl:
Thieves, adulterers, prostitutes and pimps,
Make friendships with the unrighteous, and eat with the unrighteous.
They do not know the value of the Lord's Praises, and Satan is always with them.
If a donkey is anointed with sandalwood paste, he still loves to roll in the dirt.
O Nanak, by spinning falsehood, a fabric of falsehood is woven.
False is the cloth and its measurement, and false is pride in such a garment. ||1||
First Mehl:
The callers to prayer, the flute-players, the horn-blowers, and also the singers
- some are givers, and some are beggars; they become acceptable only through Your Name, Lord.
O Nanak, I am a sacrifice to those who hear and accept the Name. ||2||
Pauree:
Attachment to Maya is totally false, and false are those who go that way.
Through egotism, the world is caught in conflict and strife, and it dies.
The Gurmukh is free of conflict and strife, and sees the One Lord, pervading everywhere.
Recognizing that the Supreme Soul is everywhere, he crosses over the terrifying world-ocean.
His light merges into the Light, and he is absorbed into the Lord's Name. ||14||

Punjabi Viakhya

nullnullnullnullnullnullਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ; ਰੱਬ ਦੀ ਸਿਫ਼ਤ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ) ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇੜ ਇਸ ਮੰਦੇ ਰਾਹ ਤੋਂ ਹਟਣ ਨਹੀਂ ਦੇਂਦਾ)। ਹੇ ਨਾਨਕ! "ਕੂੜ" (ਦਾ ਸੂਤਰ) ਕੱਤਣ ਨਾਲ "ਕੂੜ" ਦਾ ਹੀ ਤਾਣਾ ਚਾਹੀਦਾ ਹੈ, "ਕੂੜ" ਦਾ ਹੀ ਕੱਪੜਾ ਕੱਛੀਦਾ ਹੈ ਤੇ ਪਹਿਨੀਦਾ ਹੈ (ਇਸ "ਕੂੜ"-ਰੂਪ ਪੁਸ਼ਾਕ ਦੇ ਕਾਰਨ "ਕੂੜ" ਹੀ ਵਡਿਆਈ ਮਿਲਦੀ ਹੈ (ਭਾਵ, "ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ") ॥੧॥nullnullnull(ਮੁੱਲਾਂ) ਬਾਂਗ ਦੇ ਕੇ, (ਫ਼ਕੀਰ) ਤੂਤੀ ਵਜਾ ਕੇ, (ਜੋਗੀ) ਸਿੰਙੀ ਵਜਾ ਕੇ, (ਮਿਰਾਸੀ) ਕਲਾਣ ਕਰ ਕੇ (ਲੋਕਾਂ ਦੇ ਦਰ ਤੋਂ ਮੰਗਦੇ ਹਨ); (ਸੰਸਾਰ ਵਿਚ ਇਸ ਤਰ੍ਹਾਂ ਦੇ) ਕਈ ਮੰਗਤੇ ਤੇ ਕਈ ਦਾਤੇ ਹਨ, ਪਰ ਮੈਨੂੰ ਤੇਰਾ ਨਾਮ ਹੀ ਚਾਹੀਦਾ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਪ੍ਰਭੂ ਦਾ ਨਾਮ ਸੁਣ ਕੇ ਉਸ ਵਿਚ ਮਨ ਨੂੰ ਜੋੜ ਲਿਆ ਹੈ, ਮੈਂ ਉਹਨਾਂ ਤੋਂ ਸਦਕੇ ਹਾਂ ॥੨॥nullnullnullnullnullਮਾਇਆ ਦਾ ਮੋਹ ਨਿਰੋਲ ਇਕ ਛਲ ਹੈ, (ਆਖ਼ਰ) ਛਲ ਹੀ (ਸਾਬਤ) ਹੁੰਦਾ ਹੈ, ਪਰ ਪ੍ਰਭੂ ਨੇ (ਮਾਇਆ ਦੇ ਮੋਹ ਵਿਚ ਜੀਵ ਫਸਾ ਕੇ) 'ਹਉਮੈ' ਦਾ ਗੇੜ ਪੈਦਾ ਕਰ ਦਿੱਤਾ ਹੈ ਇਸ ਗੇੜ ਵਿਚ (ਪੈ ਕੇ) ਜਗਤ ਦੁਖੀ ਹੋ ਰਿਹਾ ਹੈ। ਜੋ ਮਨੁੱਖ ਗੁਰੂ ਦੇ ਸਨਮੁਖ ਹੈ ਉਸ ਦਾ ਇਹ ਝੰਬੇਲਾ ਪ੍ਰਭੂ ਨੇ ਆਪ ਮੁਕਾ ਦਿੱਤਾ ਹੈ, ਉਸ ਨੂੰ ਇਕ ਪ੍ਰਭੂ ਹੀ ਵਿਆਪਕ ਦਿੱਸਦਾ ਹੈ; ਗੁਰਮੁਖ ਹਰ ਥਾਂ ਪਰਮਾਤਮਾ ਨੂੰ ਹੀ ਪਛਾਣਦਾ ਹੈ ਤੇ ਇਸ ਤਰ੍ਹਾਂ ਇਸ ਸੰਸਾਰ ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ; ਉਸ ਦੀ ਆਤਮਾ ਪਰਮਾਤਮਾ ਵਿਚ ਲੀਨ ਹੁੰਦੀ ਰਹਿੰਦੀ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ ॥੧੪॥