Hukumnama - Ang 791

Kis Hee Koee Koe Mannj Nimaanee Eik Thoo in Raag Suhi

In Gurmukhi

ਸਲੋਕ ਮਃ ੨ ॥
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥
ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
ਮਃ ੨ ॥
ਜਾਂ ਸੁਖੁ ਤਾ ਸਹੁ ਰਾਵਿਓ ਦੁਖਿ ਭੀ ਸੰਮ੍ਹ੍ਹਾਲਿਓਇ ॥
ਨਾਨਕੁ ਕਹੈ ਸਿਆਣੀਏ ਇਉ ਕੰਤ ਮਿਲਾਵਾ ਹੋਇ ॥੨॥
ਪਉੜੀ ॥
ਹਉ ਕਿਆ ਸਾਲਾਹੀ ਕਿਰਮ ਜੰਤੁ ਵਡੀ ਤੇਰੀ ਵਡਿਆਈ ॥
ਤੂ ਅਗਮ ਦਇਆਲੁ ਅਗੰਮੁ ਹੈ ਆਪਿ ਲੈਹਿ ਮਿਲਾਈ ॥
ਮੈ ਤੁਝ ਬਿਨੁ ਬੇਲੀ ਕੋ ਨਹੀ ਤੂ ਅੰਤਿ ਸਖਾਈ ॥
ਜੋ ਤੇਰੀ ਸਰਣਾਗਤੀ ਤਿਨ ਲੈਹਿ ਛਡਾਈ ॥
ਨਾਨਕ ਵੇਪਰਵਾਹੁ ਹੈ ਤਿਸੁ ਤਿਲੁ ਨ ਤਮਾਈ ॥੨੦॥੧॥

Phonetic English

Salok Ma 2 ||
Kis Hee Koee Koe Mannj Nimaanee Eik Thoo ||
Kio N Mareejai Roe Jaa Lag Chith N Aavehee ||1||
Ma 2 ||
Jaan Sukh Thaa Sahu Raaviou Dhukh Bhee Sanmhaalioue ||
Naanak Kehai Siaaneeeae Eio Kanth Milaavaa Hoe ||2||
Pourree ||
Ho Kiaa Saalaahee Kiram Janth Vaddee Thaeree Vaddiaaee ||
Thoo Agam Dhaeiaal Aganm Hai Aap Laihi Milaaee ||
Mai Thujh Bin Baelee Ko Nehee Thoo Anth Sakhaaee ||
Jo Thaeree Saranaagathee Thin Laihi Shhaddaaee ||
Naanak Vaeparavaahu Hai This Thil N Thamaaee ||20||1||

English Translation

Shalok, Second Mehl:
Some people have others, but I am forlorn and dishonored; I have only You, Lord.
I might as well just die crying, if You will not come into my mind. ||1||
Second Mehl:
When there is peace and pleasure, that is the time to remember your Husband Lord. In times of suffering and pain, remember Him then as well.
Says Nanak, O wise bride, this is the way to meet your Husband Lord. ||2||
Pauree:
I am a worm - how can I praise You, O Lord; Your glorious greatness is so great!
You are inaccessible, merciful and unapproachable; You Yourself unite us with Yourself.
I have no other friend except You; in the end, You alone will be my Companion and Support.
You save those who enter Your Sanctuary.
O Nanak, He is care-free; He has no greed at all. ||20||1||

Punjabi Viakhya

nullnull(ਹੇ ਪ੍ਰਭੂ!) ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ। ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ) ॥੧॥nullnullਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ ॥੨॥nullnullnullnullnullਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ। ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ। ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ ॥੨੦॥੧॥